ਵਿਧਾਨ ਸਭਾ ਚੋਣਾਂ 2022 : ਚੋਣ ਮੈਦਾਨ ਵਿਚ ਹੋਣਗੇ 6 ਵਡੇਰੀ ਉਮਰ ਦੇ ਉਮੀਦਵਾਰ
Published : Feb 11, 2022, 1:08 pm IST
Updated : Feb 11, 2022, 1:08 pm IST
SHARE ARTICLE
assembly election
assembly election

ਪ੍ਰਕਾਸ਼ ਸਿੰਘ ਬਾਦਲ ਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸੱਭ ਤੋਂ ਵੱਡੀ ਉਮਰ ਦੇ ਉਮੀਦਵਾਰ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ) : ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਵਿਚ 6 ਅਜਿਹੇ ਵੱਡੀ ਉਮਰ ਦੇ ਉਮੀਦਵਾਰ ਮੈਦਾਨ ਵਿਚ ਹਨ ਜਿਨ੍ਹਾਂ ਦੀ ਉਮਰ 80 ਸਾਲ ਤੋਂ ਉਪਰ ਹੈ। ਇਸ ਤੋਂ ਇਲਾਵਾ 9 ਅਜਿਹੇ ਛੋਟੀ ਉਮਰ ਦੇ ਉਮੀਦਵਾਰ ਹਨ ਜਿਨ੍ਹਾਂ ਦੀ ਉਮਰ 25 ਸਾਲ ਹੈ।

Parkash Singh Badal Parkash Singh Badal

ਪੰਜਾਬ ਦੇ ਮੁੱਖ ਚੋਣ ਦਫ਼ਤਰ ਵਲੋਂ ਅੱਜ ਉਮੀਦਵਾਰਾਂ ਸਬੰਧੀ ਜਾਰੀ ਅੰਕੜਿਆਂ ਵਿਚ ਇਹ ਤੱਥ ਸਾਹਮਣੇ ਆਏ ਹਨ। ਮਹਿਲਾ ਉਮੀਦਵਾਰਾਂ ਦੀ ਗਿਣਤੀ 93 ਹੈ। ਸੱਭ ਤੋਂ ਜ਼ਿਆਦਾ ਉਮਰ ਵਾਲੇ ਉਮੀਦਵਾਰਾਂ ਵਿਚ ਪ੍ਰਕਾਸ਼ ਸਿੰਘ ਬਾਦਲ ਸੱਭ ਤੋਂ ਵੱਡੀ ਉਮਰ ਦੇ ਉਮੀਦਵਾਰ ਹਨ, ਜੋ ਹਲਕਾ ਲੰਬੀ ਤੋਂ ਚੋਣ ਲੜ ਰਹੇ ਹਨ।

Ranjit Singh BrahmpuraRanjit Singh Brahmpura

ਇਸ ਤੋਂ ਬਾਅਦ ਵੱਡੀ ਉਮਰ ਵਾਲਿਆਂ ਵਿਚ ਦੂਜਾ ਨੰਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਹੈ ਜੋ 84 ਸਾਲ ਦੇ ਹਨ। ਉਹ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ। ਇਸ ਤੋਂ ਬਾਅਦ ਜਿਹੜੇ ਉਮੀਦਵਾਰ 80 ਸਾਲ ਦੀ ਉਮਰ ਦੇ ਹਨ, ਉਨ੍ਹਾਂ ਵਿਚ ਜਥੇਦਾਰ ਤੋਤਾ ਸਿੰਘ, ਬਲਦੇਵ ਸਿੰਘ ਮਾਨ, ਓਮ ਪ੍ਰਕਾਸ਼ ਜਖੂ ਤੇ ਬਿਦਰਾ ਰਾਮ ਹਨ।

Tota SinghTota Singh

ਸੱਭ ਤੋਂ ਛੋਟੀ ਉਮਰ ਦੇ ਉਮੀਦਵਾਰਾਂ ਵਿਚ ਜੋ 25-25 ਸਾਲ ਦੇ ਹਨ ਉਨ੍ਹਾਂ ਵਿਚ ਮੁਨੀਸ਼ ਕੁਮਾਰ, ਤਰੁਨ ਮਹਿਤਾ, ਡਾ. ਸੁਖਮਿੰਦਰ ਢਿੱਲੋਂ, ਪਰਮੀਤ ਵਾਲੀਆ, ਗੁਰਜਿੰਦਰ ਸਿੰਘ, ਹਰਸਿਮਰਨਜੋਤ ਸਿੰਘ,ਰੈਂਪੀ ਕੌਰ, ਰਾਜ ਕੁਮਾਰ ਅਤੇ ਸੁਪਿੰਦਰ ਸਿੰਘ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement