ਟੀਐਮਸੀ ਸਾਂਸਦ ਲੁਈਜਿਨਹੋ ਫਲੇਰੋ ਨੇ ਦਿੱਤਾ ਅਸਤੀਫ਼ਾ

By : KOMALJEET

Published : Apr 11, 2023, 5:43 pm IST
Updated : Apr 11, 2023, 5:43 pm IST
SHARE ARTICLE
TMC MP Luizinho Faleiro resigns from Rajya Sabha
TMC MP Luizinho Faleiro resigns from Rajya Sabha

ਰਾਜ ਸਭਾ ਚੇਅਰਮੈਨ ਜਗਦੀਪ ਧਨਖੜ ਨੂੰ ਸੌਂਪਿਆ ਆਪਣਾ ਅਸਤੀਫ਼ਾ 

ਨਵੀਂ ਦਿੱਲੀ : ਟੀਐਮਸੀ ਦੇ ਰਾਜ ਸਭਾ ਮੈਂਬਰ ਲੁਈਜਿਨਹੋ ਫਲੇਰੋ ਨੇ ਮੰਗਲਵਾਰ ਨੂੰ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਅਸਤੀਫਾ ਚੇਅਰਮੈਨ ਜਗਦੀਪ ਧਨਖੜ ਨੂੰ ਸੌਂਪ ਦਿੱਤਾ। 

ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਵਲੋਂ ਕੁਝ ਪਾਰਟੀਆਂ ਤੋਂ ਕੌਮੀ ਪਾਰਟੀ ਦਾ ਦਰਜ ਵਾਪਸ ਲਿਆ ਗਿਆ ਸੀ ਜਿਨ੍ਹਾਂ ਵਿਚ ਤ੍ਰਿਣਮੂਲ ਕਾਂਗਰਸ ਵੀ ਸ਼ਾਮਲ ਹੈ।

ਜ਼ਿਕਰਯੋਗ ਹੈ ਕਿ ਫਲੇਰੋ ਗੋਆ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਫਾਲੇਰੋ ਨੇ ਗੋਆ ਫਾਰਵਰਡ ਪਾਰਟੀ ਦੇ ਵਿਜੇ ਸਰਦੇਸਾਈ ਵਿਰੁੱਧ ਫਤੋਰਦਾ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰਨ ਤੋਂ ਬਾਅਦ ਪਾਰਟੀ ਉਸ ਨਾਲ ਨਾਰਾਜ਼ ਸੀ।

ਇਹ ਵੀ ਪੜ੍ਹੋ: ਵਕੀਲ ਦੇ ਸਵਾਲ 'ਤੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੂੰ ਆਇਆ ਗੁੱਸਾ! ਕਿਹਾ - ਮੇਰੇ ਨਾਲ ਚਲਾਕੀ ਨਾ ਖੇਡੋ 

ਅਸਤੀਫਾ ਦੇਣ ਤੋਂ ਬਾਅਦ ਲੁਈਜਿਨਹੋ ਫਲੇਰੋ ਨੇ ਕਿਹਾ, "ਮੈਂ ਆਪਣੀ ਮਰਜ਼ੀ ਨਾਲ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।" ਦੱਸ ਦੇਈਏ ਕਿ ਲੁਈਜਿਨਹੋ ਫਲੇਰੋ ਦਾ ਸੰਸਦ ਮੈਂਬਰ ਵਜੋਂ ਕਾਰਜਕਾਲ 2026 ਵਿੱਚ ਖਤਮ ਹੋਣ ਵਾਲਾ ਸੀ, ਪਰ ਉਨ੍ਹਾਂ ਨੇ ਤਿੰਨ ਸਾਲ ਪਹਿਲਾਂ ਅਸਤੀਫਾ ਕਿਉਂ ਦਿੱਤਾ? ਇਸ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ ਅਤੇ ਤਰ੍ਹਾਂ-ਤਰ੍ਹਾਂ ਦੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

Location: India, Delhi, New Delhi

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement