Lok Sabha Elections: SAD ਅੰਮ੍ਰਿਤਸਰ ਨੇ ਚੋਣ ਕਮਿਸ਼ਨ ਕੋਲ ਕੀਤੀ ਭਾਜਪਾ ਦੀ ਸ਼ਿਕਾਇਤ, ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਵਿਰੁਧ ਕਾਰਵਾਈ ਦੀ ਮੰਗ
Published : Apr 11, 2024, 8:42 am IST
Updated : Apr 11, 2024, 8:42 am IST
SHARE ARTICLE
SAD Amritsar
SAD Amritsar

ਕਿਹਾ, ਰਾਮ ਮੰਦਰ ਦੇ ਨਾਂ 'ਤੇ ਚੋਣ ਪ੍ਰਚਾਰ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਭਾਜਪਾ

Lok Sabha Elections: ਲੋਕ ਸਭਾ ਚੋਣਾਂ ਦੇ ਚਲਦਿਆਂ ਦੇਸ਼ ਭਰ ਵਿਚ 16 ਮਾਰਚ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਦਿਆਂ ਭਾਜਪਾ ਆਗੂਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ।

Photo

ਆਦਰਸ਼ ਚੋਣ ਜ਼ਾਬਤੇ ਦੀ ਧਾਰਾ 1(3) ਦਾ ਹਵਾਲਾ ਦਿੰਦਿਆਂ ਪਾਰਟੀ ਨੇ ਕਿਹਾ ਕਿ ਮਸਜਿਦਾਂ, ਚਰਚਾਂ, ਮੰਦਰਾਂ ਜਾਂ ਹੋਰ ਧਾਰਮਿਕ ਅਸਥਾਨਾਂ ਨੂੰ ਚੋਣ ਪ੍ਰਚਾਰ ਲਈ ਮੰਚ ਵਜੋਂ ਨਹੀਂ ਵਰਤਿਆ ਜਾ ਸਕਦਾ। ਉਨ੍ਹਾਂ ਇਲਜ਼ਾਮ ਲਗਾਇਆ ਕਿ ਭਾਜਪਾ ਰਾਮ ਮੰਦਰ ਦੇ ਨਾਂ 'ਤੇ ਚੋਣ ਪ੍ਰਚਾਰ ਕਰਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੀ ਹੈ।

Photo

ਇਸ ਦੇ ਲਈ ਉਨ੍ਹਾਂ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨਾਂ ਦਾ ਹਵਾਲਾ ਦਿਤਾ ਹੈ।  ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਮੰਗ ਕੀਤੀ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਭਾਜਪਾ ਆਗੂ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ।

(For more Punjabi news apart from SAD Amritsar complained to the Election Commission of BJP, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement