BJP News: ਅਸੀਂ ਪੰਜਾਬ ਦੇ ਪਿੰਡਾਂ ਵਿਚ ਜ਼ਰੂਰ ਜਾਵਾਂਗੇ, ਜਿਸ ਨੇ ਵਿਰੋਧ ਕਰਨਾ ਉਹ ਕਰ ਲਵੇ: ਹਰਜੀਤ ਗਰੇਵਾਲ
Published : Apr 11, 2024, 12:55 pm IST
Updated : Apr 11, 2024, 12:55 pm IST
SHARE ARTICLE
We will definitely go to the villages of Punjabt:  Harjit Singh Grewal
We will definitely go to the villages of Punjabt: Harjit Singh Grewal

ਕਿਹਾ, ਕਿਸਾਨ ਜਥੇਬੰਦੀਆਂ ਵਲੋਂ ਪਿੰਡਾਂ ਵਿਚ ਪੋਸਟਰ ਲਗਾਉਣਾ ‘ਰਾਜਨੀਤਿਕ ਅਤਿਵਾਦ’

BJP News: ਭਾਜਪਾ ਆਗੂ ਹਰਜੀਤ ਗਰੇਵਾਲ ਨੇ ਪਿੰਡਾਂ ਵਿਚ ਲਗਾਏ ਜਾ ਰਹੇ ਭਾਜਪਾ ਵਿਰੋਧੀ ਪੋਸਟਰਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੂੰ ਨਿਸ਼ਾਨੇ ਉਤੇ ਲਿਆ ਹੈ। ਚੰਡੀਗੜ੍ਹ ਵਿਚ ਅਹਿਮ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ, ‘ਕਿਸਾਨ ਜਥੇਬੰਦੀਆਂ ਕਿਸਾਨਾਂ ਨੂੰ ਬਦਨਾਮ ਕਰ ਰਹੀਆਂ ਨੇ.. ਕਿਸਾਨ ਦੇਸ਼ ਭਗਤ ਅਤੇ ਅੰਨਦਾਤਾ ਹੈ। ਕਿਸਾਨ ਜਥੇਬੰਦੀਆਂ ਵਲੋਂ ਪੋਸਟਰ ਲਗਾਉਣਾ ‘ਰਾਜਨੀਤਿਕ ਅਤਿਵਾਦ’ ਹੈ। ਇਹ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਮਿਲੀਭੁਗਤ ਹੈ। ਅਸੀਂ ਪਿੰਡਾਂ ਵਿਚ ਜ਼ਰੂਰ ਜਾਵਾਂਗੇ ਪਰ ਵਿਰੋਧ ਕਰਨ ਵਾਲਿਆਂ ਨੂੰ ਕੁੱਝ ਨਹੀਂ ਕਹਾਂਗੇ। ਅਸੀਂ ਪੰਜਾਬ ਦੀ ਸ਼ਾਂਤੀ ਲਈ ਜਾਨ ਤਕ ਦੇਣ ਲਈ ਤਿਆਰ ਹਾਂ। ਇਸ ਵਿਰੋਧ ਦਾ ਸਾਨੂੰ ਬਹੁਤ ਲਾਭ ਹੋਵੇਗਾ’।

ਉਨ੍ਹਾਂ ਕਿਹਾ ਕਿ ਸ਼ੁਭਕਰਨ ਦੀ ਹਤਿਆ ਮੰਦਭਾਗੀ ਗੱਲ ਹੈ ਪਰ ਇਨ੍ਹਾਂ ਹਾਲਤਾਂ ਲਈ ਕਿਸਾਨ ਜਥੇਬੰਦੀਆਂ ਜ਼ਿੰਮੇਵਾਰ ਹਨ। ਮੋਦੀ ਜੀ ਤਾਂ ਇਹੀ ਕਹਿੰਦੇ ਨੇ ਕਿ ਕਿਸਾਨਾਂ ਉਤੇ ਲਾਠੀ ਨਹੀਂ ਚਲਾਉਣੀ। ਕਿਸਾਨ ਭਾਜਪਾ ਦੇ ਦਫ਼ਤਰ ਆ ਕੇ ਕੋਈ ਵੀ ਸਵਾਲ ਪੁੱਛ ਸਕਦੇ ਹਨ, ਉਨ੍ਹਾਂ ਦਾ ਸਵਾਗਤ ਹੈ।

ਗਰੇਵਾਲ ਨੇ ਕਿਹਾ ਕਿ ਜਦੋਂ ਹਰਿਆਣਾ ਸਰਕਾਰ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੇ ਰਹੀ ਹੈ ਫਿਰ ਪੰਜਾਬ ਸਰਕਾਰ ਕਿਉਂ ਨਹੀਂ ਦੇ ਸਕਦੀ? ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਵਿਚ ਕੇਜਰੀਵਾਲ ਦਾ ਬਹੁਤ ਵੱਡਾ ਯੋਗਦਾਨ ਹੈ।

ਅਕਾਲੀ ਦਲ ਨੂੰ ਸਵਾਲ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਟੁਕੜੇ-ਟੁਕੜੇ ਕਰ ਦਿਤੇ ਗਏ। ਦੋ ਵਾਰ ਪੰਥਕ ਸਰਕਾਰ ਬਣੀ ਪਰ ਕੋਈ ਕਾਰਵਾਈ ਨਹੀਂ ਹੋਈ। ਇਹ ਕਿਸ ਗੱਲੋਂ ਪੰਥ ਦੇ ਰਾਖੇ ਬਣਦੇ ਨੇ? ਭਾਜਪਾ ਦੀ ਸਰਕਾਰ ਲਿਆਉ, ਜਿਵੇਂ 1984 ਦੇ ਦੋਸ਼ੀਆਂ ਨੂੰ ਸਜ਼ਾ ਦਿਤੀ, ਇਹ ਕੇਸ ਵੀ ਖੋਲ੍ਹਾਂਗੇ। ਗਰੇਵਾਲ ਨੇ ਕਿਹਾ ਕਿ 1984 ਦੇ ਕੇਸਾਂ ਵਿਚ ਭਾਜਪਾ ਨੇ ਦੋਸ਼ੀਆਂ ਨੂੰ ਸਜ਼ਾ ਦਿਤੀ ਹੈ। ਮੋਦੀ ਪੰਜਾਬ ਅਤੇ ਸਿੱਖਾਂ ਲਈ ਕੰਮ ਕਰ ਰਹੇ ਹਨ, ਜਿਸ ਦੇ ਲਈ ਉਨ੍ਹਾਂ ਦਾ ਸਤਿਕਾਰ ਹੋਣਾ ਚਾਹੀਦਾ ਹੈ।

 (For more Punjabi news apart from We will definitely go to the villages of Punjab, who want to opposes should do it: Harjit Singh Grewal, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement