ਫੋਟੋ ’ਤੇ ਗਰਮਾਈ ਪੰਜਾਬ ਦੀ ਸਿਆਸਤ! ਨੌਜਵਾਨਾਂ ਨੂੰ ਸੌਂਪੇ ਗਏ ਨਿਯੁਕਤੀ ਪੱਤਰਾਂ ’ਤੇ ਲੱਗੀ CM ਮਾਨ ਦੀ ਫੋਟੋ
Published : May 11, 2022, 4:39 pm IST
Updated : May 11, 2022, 5:23 pm IST
SHARE ARTICLE
CM Bhagwant Mann Photo on Appointment Letters
CM Bhagwant Mann Photo on Appointment Letters

ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਨੂੰ ਲੈ ਕੇ ਕਾਫੀ ਆਲੋਚਨਾ ਹੁੰਦੀ ਰਹੀ ਹੈ।



ਚੰਡੀਗੜ੍ਹ: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਭਰਤੀਆਂ ਸ਼ੁਰੂ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਸਡੀਓ, ਟਿਊਬਵੈੱਲ ਆਪਰੇਟਰ, ਕਮਿਊਨਿਟੀ ਹੈਲਥ ਅਫਸਰ ਅਤੇ ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਮਾਗਮ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਇਕ ਵਾਰ ਫਿਰ ਗਰਮਾ ਗਿਆ ਹੈ। ਦਰਅਸਲ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਨਿਯੁਕਤੀ ਪੱਤਰ 'ਤੇ ਸੀਐਮ ਭਗਵੰਤ ਮਾਨ ਦੀ ਫੋਟੋ ਲਗਾ ਦਿੱਤੀ ਹੈ। ਇਸ ਤੋਂ ਪਹਿਲਾਂ ਉਹ ਪਿਛਲੀਆਂ ਸਰਕਾਰਾਂ ਦੇ ਫੋਟੋ ਕਲਚਰ 'ਤੇ ਸਵਾਲ ਉਠਾਉਂਦੇ ਰਹੇ ਹਨ।

Punjab CM Bhagwant MannPunjab CM Bhagwant Mann

ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਨੂੰ ਲੈ ਕੇ ਕਾਫੀ ਆਲੋਚਨਾ ਹੁੰਦੀ ਰਹੀ ਹੈ। ਇਸ ਸਬੰਧੀ ਆਰਟੀਆਈ ਕਾਰਕੁਨ ਹਰਮਿਲਾਪ ਗਰੇਵਾਲ ਨੇ ਕਿਹਾ ਕਿ 0 ਸਾਲਾਂ ਤੋਂ ਅਜਿਹਾ ਹੁੰਦਾ ਰਿਹਾ ਹੈ, ਫਿਰ ਕੋਈ ਨਹੀਂ ਬੋਲਿਆ। ਜੇ ਅਸੀਂ ਤਸਵੀਰ ਲਗਾ ਲਈ, ਤਾਂ ਕਿਉਂ ਬੋਲ ਰਹੇ ਹੋ?

Ration CardRation Card

ਕੋਰੋਨਾ ਮਹਾਂਮਾਰੀ ਦੀ ਪਹਿਲੀ ਲਹਿਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ। ਇਸ ਦੌਰਾਨ ਤਤਕਾਲੀ ਕਾਂਗਰਸ ਸਰਕਾਰ ਵਲੋਂ ਕੋਰੋਨਾ ਮਰੀਜ਼ਾਂ ਲਈ ਫਤਿਹ ਕਿੱਟ ਬਣਵਾਈ ਗਈ, ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਨੂੰ ਇਹ ਕਿੱਟ ਮੁਫ਼ਤ ਦਿੱਤੀ ਗਈ। ਇਸ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਸੀ। ਇਸ ਨੂੰ ਲੈ ਕੇ  ਕੈਪਟਨ ਸਰਕਾਰ ਦੀ ਕਾਫੀ ਆਲੋਚਨਾ ਵੀ ਹੋਈ ਸੀ।

Fateh KitFateh Kit

ਜਦੋਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਹਨਾਂ ਦੀ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਲੇ (ਬੀਪੀਐਲ) ਪਰਿਵਾਰਾਂ ਲਈ ਨੀਲੇ ਰਾਸ਼ਨ ਕਾਰਡ ਬਣਾਏ ਗਏ ਸਨ। ਜਿਸ ਵਿਚ ਉਹਨਾਂ ਨੂੰ ਸਸਤਾ ਆਟਾ ਅਤੇ ਦਾਲ ਮਿਲਦੀ ਸੀ। ਇਸ ਕਾਰਡ 'ਤੇ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਸੀ। ਜਿਸ ਨੂੰ ਲੈ ਕੇ ਵਿਰੋਧੀ ਅਕਸਰ ਹਮਲੇ ਬੋਲਦੇ ਰਹੇ।   ਕੁਝ ਸਮਾਂ ਪਹਿਲਾਂ ਕੋਵਿਡ ਵੈਕਸੀਨ ਦੇ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਨੂੰ ਲੈ ਕੇ ਵੀ ਕਾਫੀ ਵਿਵਾਦ ਹੋਇਆ ਸੀ।  ਜਿਸ ਤੋਂ ਬਾਅਦ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਰੀਬ ਇਕ ਸਾਲ ਪਹਿਲਾਂ ਪੀਐਮ ਮੋਦੀ ਦੀ ਫੋਟੋ ਹਟਾ ਦਿੱਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:15 PM

TODAY BARNALA NEWS : ਤਾਪਮਾਨ 45 ਡਿਗਰੀ ਤੋਂ ਪਾਰ ! ਕੋਈ ਪੀ ਰਿਹਾ ਗੰਨੇ ਦਾ ਜੂਸ ਤੇ ਕੋਈ ਪੀ ਰਿਹਾ ਨਿੰਬੂ ਪਾਣੀ

25 May 2024 9:58 AM

Punjab Weather Update : ਲਓ ਜੀ ਆ ਗਿਆ ਤੇਜ਼ ਮੀਂਹ, ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਦੇਖੋ LIVE

25 May 2024 8:57 AM

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM
Advertisement