
ਮਮਤਾ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਖਤਰੇ ਵਿਚ ਹੈ।
ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੇਨਰਜੀ ਨੇ ਕਰਨਾਟਕ ਵਿਚ ਜਾਰੀ ਸਿਆਸੀ ਸੰਕਟ ਨੂੰ ਲੈ ਕੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਬੁੱਧਵਾਰ ਨੂੰ ਭਾਜਪਾ ‘ਤੇ ਵਿਧਾਇਕਾਂ ਦੀ ਖਰੀਦੋ ਫ਼ਰੋਖਤ ਦਾ ਇਲਜ਼ਾਮ ਲਗਾਇਆ ਅਤੇ ਕਿਹਾ ਕਿ ਬਾਗ਼ੀ ਕਾਂਗਰਸ ਵਿਧਾਇਕਾਂ ਨੂੰ ਮੁੰਬਈ ਵਿਚ ਬੰਦ ਕਰਦੇ ਰੱਖਿਆ ਗਿਆ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਸੰਵਿਧਾਨ ਖਤਰੇ ਵਿਚ ਹੈ। ਉਹਨਾਂ ਕਿਹਾ ਕਿ ਉਹ ਭਾਜਪਾ ਦੇ ਇਸ ਰਵੱਈਏ ਲਈ ਉਸ ਦੀ ਨਿਖੇਧੀ ਕਰਦੇ ਹਨ।
Karnataka Crisis
ਮਮਤਾ ਨੇ ਕਿਹਾ ਕਿ ਮੀਡੀਆ ਤੋਂ ਜਾਣਕਾਰੀ ਮਿਲੀ ਕਿ ਕਾਂਗਰਸ ਵਿਧਾਇਕਾਂ ਨੂੰ ਬੰਦ ਕਰ ਕੇ ਰੱਖਿਆ ਗਿਆ ਹੈ। ਉਹ ਮੀਡੀਆ ਨੂੰ ਵੀ ਉਸ ਖੇਤਰ ਵਿਚ ਆਉਣ ਤੋਂ ਰੋਕ ਰਹੇ ਹਨ। ਮਮਤਾ ਨੇ ਇਲਜ਼ਾਮ ਲਗਾਇਆ ਹੈ ਕਿ ਜਿਸ ਥਾਂ ‘ਤੇ ਬਾਗ਼ੀ ਕਾਂਗਰਸ ਵਿਧਾਇਕਾਂ ਨੂੰ ਬੰਦ ਕੀਤਾ ਗਿਆ ਹੈ ਉੱਥੇ ਮੀਡੀਆ ਦੀ ਐਂਟਰੀ ਨਹੀਂ ਹੈ ਅਤੇ ਕੁਝ ਏਜੰਸੀਆਂ ਸੱਤਾਧਾਰੀ ਪਾਰਟੀ ਦੀ ਮਦਦ ਕਰ ਰਹੀਆਂ ਹਨ। ਮਮਤਾ ਨੇ ਕਿਹਾ ਕਿ ਜੇਕਰ ਇਸੇ ਤਰ੍ਹਾਂ ਵਿਧਾਇਕਾਂ ਦੀ ਖਰੀਦੋ ਫ਼ਰੋਖਤ ਜਾਰੀ ਰਹੀ ਤਾਂ ਲੋਕਤੰਤਰ ਖਤਮ ਹੋ ਜਾਵੇਗਾ। ਉਹਨਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਖਤਰੇ ਵਿਚ ਹੈ।
Mamta Benerjee
ਉਹਨਾਂ ਇਹ ਵੀ ਕਿਹਾ ਕਿ ਲੋਕਤੰਤਰ ਦੀ ਲੜਾਈ ਲਈ ਉਹ ਖੇਤਰੀ ਪਾਰਟੀਆਂ ਦਾ ਸਮਰਥਨ ਕਰਦੇ ਹਨ। ਦੱਸ ਦਈਏ ਕਿ ਕਰਨਾਟਕ ਵਿਚ ਜਾਰੀ ਸੰਕਟ ‘ਤੇ ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਪ੍ਰਕਾਸ਼ ਜਾਵੇਦਕਰ ਦਾ ਵੀ ਬਿਆਨ ਸਾਹਮਣੇ ਆਇਆ ਸੀ। ਉਹਨਾਂ ਨੇ ਰਾਜ ਸਭਾ ਵਿਚ ਕਾਂਗਰਸ ‘ਤੇ ਹਮਲਾ ਕੀਤਾ ਸੀ। ਉਹਨਾਂ ਨੇ ਕਿਹਾ ਸੀ ਕਿ ਨਿਰਾਸ਼ਾ ਕਾਰਨ ਰਾਜ ਸਭਾ ਦੀ ਕਾਰਵਾਈ ਨਹੀ ਹੋਣ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਸਾਡੇ ‘ਤੇ ਖਰੀਦੋ ਫ਼ਰੋਖਤ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ।