ਖ਼ਬਰਾਂ |

ਤਾਜ਼ਾ |

ਹਾਈਕਮਾਨ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਬਘੇਲ ਦੀ ਚੇਤਾਵਨੀ
Published : Jul 11, 2026, 11:14 am IST
Updated : Jul 11, 2026, 11:14 am IST
SHARE ARTICLE
Baghel's warning to those questioning the high command
Baghel's warning to those questioning the high command

ਅਨੁਸ਼ਾਸਨ ਤੋੜਨ ਵਾਲੇ ਨੂੰ ਦਿਖਾਇਆ ਜਾਵੇਗਾ ਬਾਹਰ ਦਾ ਰਾਹ

ਮੋਹਾਲੀ: ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਅਤੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਉਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ‘ਰੋਜ਼ਾਨਾ ਸਪੋਕਸਮੈਨ’ ਦੀ ਮੈਨੇਜਿੰਗ ਐਡੀਟਰ ਨਿਮਰਤ ਕੌਰ ਨੂੰ ਦਿਤੇ ਇੰਟਰਵਿਊ ਵਿਚ ਭੁਪੇਸ਼ ਬਘੇਲ ਨੇ ਪਾਰਟੀ ਦੇ ਬਾਗੀਆਂ ਨੂੰ ਸਖ਼ਤ ਚੇਤਾਵਨੀ ਦੇਣ ਦੇ ਨਾਲ-ਨਾਲ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਦੀ ਸਥਿਤੀ ਉਤੇ ਗੰਭੀਰ ਚਿੰਤਾ ਪ੍ਰਗਟਾਈ। ਪੰਜਾਬ ਕਾਂਗਰਸ ਦੇ ਅੰਦਰੂਨੀ ਕਾਟੋ-ਕਲੇਸ਼ ਉਤੇ ਬੋਲਦਿਆਂ ਭੁਪੇਸ਼ ਬਘੇਲ ਨੇ ਸਪੱਸ਼ਟ ਅਤੇ ਸਖ਼ਤ ਲਹਿਜੇ ਵਿਚ ਬਾਗ਼ੀ ਸੁਰਾਂ ਅਖ਼ਤਿਆਰ ਕਰਨ ਵਾਲੇ ਆਗੂਆਂ ਨੂੰ ਲੰਮੇ ਹੱਥੀਂ ਲਿਆ।

ਉਨ੍ਹਾਂ ਹਾਈਕਮਾਨ ਉਤੇ ਸਵਾਲ ਚੁੱਕਣ ਵਾਲਿਆਂ ਨੂੰ ਖੁਲ੍ਹੀ ਚੇਤਾਵਨੀ ਦਿੰਦੇ ਹੋਏ ਕਿਹਾ, ‘‘ਜੋ ਵੀ ਪਾਰਟੀ ਦਾ ਅਨੁਸ਼ਾਸਨ ਤੋੜੇਗਾ, ਉਸ ਨੂੰ ਬਿਨਾਂ ਕਿਸੇ ਦੇਰੀ ਬਾਹਰ ਦਾ ਰਾਹ ਵਿਖਾ ਇਆ ਜਾਵੇਗਾ।’’ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਹਾਲੀਆ ਕਾਰਵਾਈਆਂ ਦਾ ਹਵਾਲਾ ਦਿੰਦੇ ਹੋਏ ਬਘੇਲ ਨੇ ਕਿਹਾ, ‘‘ਅਸੀਂ ਪਹਿਲਾਂ ਹੀ ਬੀਬੀ ਸਿੱਧੂ (ਨਵਜੋਤ ਕੌਰ ਸਿੱਧੂ) ਨੂੰ ਪਾਰਟੀ ’ਚੋਂ ਬਾਹਰ ਕਰ ਦਿਤਾ ਹੈ ਅਤੇ ਅੱਜ ਇਕ ਹੋਰ ਵੱਡਾ ਨੇਤਾ ਮੁਅੱਤਲ ਹੋਣ ਜਾ ਰਿਹਾ ਹੈ।’’ ਉਨ੍ਹਾਂ ਸਾਫ਼ ਕਰ ਦਿਤਾ ਕਿ ਕਾਂਗਰਸ ਅੰਦਰ ਹੁਣ ਕਿਸੇ ਵੀ ਪੱਧਰ ਉਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੱਖ ਵਿਚ ਡਟ ਕੇ ਨਿੱਤਰਦਿਆਂ ਭੁਪੇਸ਼ ਬਘੇਲ ਨੇ ਕਿਹਾ ਕਿ ਰਾਜਾ ਵੜਿੰਗ ਕਿਸੇ ਦੇ ਕਹਿਣ ਉਤੇ ਨਹੀਂ, ਬਲਕਿ ਕਾਂਗਰਸ ਹਾਈਕਮਾਨ ਦੇ ਫ਼ੈਸਲੇ ਮੁਤਾਬਕ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਉਨ੍ਹਾਂ ਵਿਰੋਧੀ ਸੁਰਾਂ ਨੂੰ ਤਾੜਨਾ ਕਰਦਿਆਂ ਕਿਹਾ, ‘‘ਰਾਜਾ ਵੜਿੰਗ ਨੂੰ ਹਾਈਕਮਾਨ ਨੇ ਪ੍ਰਧਾਨ ਲਾਇਆ ਹੈ।

ਅੱਜ ਕਾਂਗਰਸ ਵਿਚ ਕਿਸੇ ਦੀ ਵੀ ਇੰਨੀ ਹਿੰਮਤ ਨਹੀਂ ਹੈ ਕਿ ਉਹ ਹਾਈਕਮਾਨ ਨੂੰ ਅੱਖਾਂ ਵਿਖਾ ਸਕੇ।’’ ਇਸ ਤੋਂ ਇਲਾਵਾ ਭੁਪੇਸ਼ ਬਘੇਲ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਕੌਮੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਉਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਦੇਸ਼ ਦੇ ਮੌਜੂਦਾ ਹਾਲਾਤ ਦੀ ਤੁਲਨਾ ਤਾਨਾਸ਼ਾਹੀ ਨਾਲ ਕਰਦਿਆਂ ਕਿਹਾ, ‘‘ਭਾਜਪਾ ਦਾ ਰਾਜ ਅਸਲ ਵਿਚ ਹਿਟਲਰ ਦੇ ਸ਼ਾਸਨ ਵਰਗਾ ਹੈ, ਜਿੱਥੇ ਵਿਰੋਧੀ ਆਵਾਜ਼ਾਂ ਨੂੰ ਪੂਰੀ ਤਰ੍ਹਾਂ ਦਬਾਇਆ ਜਾ ਰਿਹਾ ਹੈ।’’

ਸੰਵਿਧਾਨਕ ਸੰਸਥਾਵਾਂ ਦੀ ਨਿਰਪੱਖਤਾ ਉਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਬਘੇਲ ਨੇ ਦੋਸ਼ ਲਾਇਆ ਕਿ ਦੇਸ਼ ਵਿਚ ਚੋਣ ਕਮਿਸ਼ਨ ਅਤੇ ਕੇਂਦਰੀ ਜਾਂਚ ਏਜੰਸੀਆਂ ਜਿਵੇਂ ਈ.ਡੀ. ਤੇ ਸੀ.ਬੀ.ਆਈ. ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਭਾਜਪਾ ਕੇਂਦਰੀ ਏਜੰਸੀਆਂ ਨੂੰ ਇਕ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਇਨ੍ਹਾਂ ਸੰਸਥਾਵਾਂ ਦੀ ਕਠਪੁਤਲੀ ਵਾਂਗ ਵਰਤੋਂ ਕਰ ਕੇ ਦੇਸ਼ ਦੇ ਲੋਕਤੰਤਰ ਨਾਲ ਸ਼ਰੇ੍ਹਆਮ ਖਿਲਵਾੜ ਕੀਤਾ ਜਾ ਰਿਹਾ ਹੈ, ਜੋ ਕਿ ਬੇਹੱਦ ਚਿੰਤਾਜਨਕ ਹੈ।’’

ਭੁਪੇਸ਼ ਬਘੇਲ ਦੇ ਇਸ ਬੇਬਾਕ ਇੰਟਰਵਿਊ ਨੇ ਜਿੱਥੇ ਪੰਜਾਬ ਕਾਂਗਰਸ ਦੇ ਅੰਦਰੂਨੀ ਹਲਕਿਆਂ ਵਿਚ ਹਲਚਲ ਮਚਾ ਦਿਤੀ ਹੈ, ਉੱਥੇ ਹੀ ਭਾਜਪਾ-ਆਰ.ਐਸ.ਐਸ. ਵਿਰੁਧ ਦਿਤੇ ਬਿਆਨ ਕਰ ਕੇ ਪੰਜਾਬ ਦਾ ਸਿਆਸੀ ਪਾਰਾ ਚੜ੍ਹਦਾ ਨਜ਼ਰ ਆ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM

11 ਸਾਲਾ ਪੰਜਾਬ ਦੇ ਰੋਪੜ ਦੀ ਕੁੜੀ ਸਾਨਵੀ ਸੂਦ ਨੇ ਬਣਾਇਆ ਵਿਸ਼ਵ ਰਿਕਾਰਡ

09 Aug 2026 2:19 PM

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM
Advertisement