
ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਇਹਨਾਂ ਸਲਾਹਕਾਰਾਂ ਦੀ ਨਿਯੁਕਤੀ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਕੀਤੀ ਗਈ ਹੈ।
ਚੰਡੀਗੜ੍ਹ:ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕਾਫੀ ਸਰਗਰਮ ਹਨ। ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਿੱਧੂ ਲਗਾਤਾਰ ਪਾਰਟੀ ਮੈਂਬਰਾਂ ਅਤੇ ਮੰਤਰੀਆਂ ਨਾਲ ਮੀਟਿਗਾਂ ਕਰ ਰਹੇ ਹਨ। ਇਸ ਦੇ ਚਲਦਿਆਂ ਨਵਜੋਤ ਸਿੱਧੂ ਨੇ ਅੱਜ ਚਾਰ ਸਲਾਹਕਾਰਾਂ ਦੀ ਨਿਯੁਕਤੀ ਕੀਤੀ।
Navjot Sidhu
ਹੋਰ ਪੜ੍ਹੋ: ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਸਕੂਲਾਂ ਵਿਚ ਰੋਜ਼ਾਨਾ ਕੀਤੇ ਜਾਣ 10,000 RT-PCR ਟੈਸਟ
ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਇਹਨਾਂ ਸਲਾਹਕਾਰਾਂ ਦੀ ਨਿਯੁਕਤੀ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਕੀਤੀ ਗਈ ਹੈ। ਇਹਨਾਂ ਸਲਾਹਕਾਰਾਂ ਵਿਚ ਡਾ. ਅਮਰ ਸਿੰਘ (ਮੈਂਬਰ ਲੋਕ ਸਭਾ), ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.), ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਸ਼ਾਮਲ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਨਵਜੋਤ ਸਿੱਧੂ ਨੇ ਲਿਖਿਆ, ‘ਪੰਜਾਬ ਕਾਂਗਰਸ ਦਾ ਪ੍ਰਧਾਨ ਹੁੰਦਿਆਂ ਮੈਂ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਚਾਰ ਸਲਾਹਕਾਰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕਰਦਾ ਹਾਂ’।
Navjot Sidhu Appoints 4 Advisors
ਹੋਰ ਪੜ੍ਹੋ: ਭਾਰਤੀ ਕ੍ਰਿਕਟ ਵਿਚ ਹੋਵੇਗਾ ਵੱਡਾ ਬਦਲਾਅ: ਟੀਮ ਤੋਂ ਵੱਖ ਹੋ ਸਕਦੇ ਹਨ ਮੁੱਖ ਕੋਚ ਰਵੀ ਸ਼ਾਸਤਰੀ
ਨਵਜੋਤ ਸਿੱਧੂ ਨੇ ਅੱਗੇ ਕਿਹਾ ਕਿ ਹਰੇਕ ਪੰਜਾਬੀ ਦੇ ਸੁਨਹਿਰੀ ਭਵਿੱਖ ਦੀ ਉਸਾਰੀ ਸੰਬੰਧੀ ਇਹਨਾਂ ਦੇ ਨਜ਼ਰੀਏ ਅਤੇ ਕੰਮ ਕਰਕੇ ਉਹ ਨਿੱਜੀ ਤੌਰ 'ਤੇ ਇਹਨਾਂ ਦਾ ਬਹੁਤ ਸਤਿਕਾਰ ਕਰਦੇ ਹਨ। ਦੱਸ ਦਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੇ ਚਲਦਿਆਂ ਨਵਜੋਤ ਸਿੰਘ ਸਿੱਧੂ ਆਪਣੇ ਸੀਨੀਅਰ ਕਾਂਗਰਸੀ ਨੇਤਾਵਾਂ ਨਾਲ ਮਿਲ ਕੇ ਰਣਨੀਤੀ ਤਿਆਰ ਕਰ ਰਹੇ ਹਨ ਤਾਂ ਜੋ ਪੰਜਾਬ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਲਿਆ ਕੇ ਪੰਜਾਬ ਵਾਸੀਆਂ ਦੇ ਮਸਲਿਆਂ ਨੂੰ ਹੱਲ ਕੀਤਾ ਜਾ ਸਕੇ।