ਉਨ੍ਹਾਂ ਨੇ ਅਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜਿਆ ਹੈ।
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਾਝੇ ਵਿਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਦੋ ਅਕਾਲੀ ਆਗੂਆਂ ਨੇ ਅਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦਾ ਐਲਾਨ ਕੀਤਾ। ਦਰਅਸਲ ਸ਼੍ਰੋਮਣੀ ਯੂਥ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਅਤੇ ਅੰਮ੍ਰਿਤਸਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਅਸਤੀਫ਼ਾ ਦੇ ਦਿਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜਿਆ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਦੇ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ-ਸੰਭਾਲ ਅਤੇ ਨਾਜਾਇਜ਼ ਕਬਜ਼ਿਆ ਤੋਂ ਮੁਕਤੀ ਯਕੀਨੀ ਬਣਾਵੇ ਪਾਕਿਸਤਾਨ ਸਰਕਾਰ: ਗਿਆਨੀ ਰਘਬੀਰ ਸਿੰਘ
ਗੁਰਪ੍ਰਤਾਪ ਸਿੰਘ ਟਿੱਕਾ ਨੇ ਅਸਤੀਫ਼ੇ ਵਿਚ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਜਿਹੜੀ ਕਿਸੇ ਸਮੇਂ ਸਿੱਖਾਂ ਦੀ ਜਮਾਤ ਅਤੇ ਗ਼ਰੀਬਾਂ, ਮਜ਼ਲੂਮਾਂ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਲਈ ਜੂਝਣ ਵਾਲੀ, ਕਿਸਾਨਾਂ ਦੇ ਹੱਕਾਂ ਲਈ ਲੜਨ ਵਾਲੀ ਜਮਾਤ ਵਜੋਂ ਜਾਣੀ ਜਾਂਦੀ ਸੀ। ਉਸ ਮਾਣਮੱਤੇ ਇਤਿਹਾਸ ਵਾਲੇ ਅਕਾਲੀ ਦਲ ਦੇ ਜਿਲ੍ਹਾ ਯੂਥ ਵਿੰਗ ਅਤੇ ਜ਼ਿਲ੍ਹਾ ਅਕਾਲੀ ਜੱਥਾ ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨਗੀ ਦੀ ਸੇਵਾ ਨਿਭਾਉਣ ਦਾ ਮੌਕਾ ਮੈਨੂੰ ਮਿਲਿਆ। ਜ਼ਿੰਦਗੀ ਦੇ 29 ਸਾਲ ਮੈਂ ਪਾਰਟੀ ਦੀ ਸੇਵਾ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ, ਪਰ ਪਿਛਲੇ 14-15 ਸਾਲਾਂ ਤੋਂ ਮੇਰੀਆਂ ਸੇਵਾਵਾਂ ਭਾਈ- ਭਤੀਜਾਵਾਦ ਤੇ ਪ੍ਰਵਾਰਵਾਦ ਦੀ ਭੇਟ ਚੜ੍ਹ ਗਈਆਂ। ਇਸ ਸਮੇਂ ਦੌਰਾਨ ਮੈਨੂੰ ਇਹ ਵੀ ਸਬਕ ਮਿਲਿਆ ਕਿ ਕਿਵੇਂ ਰਾਜਸੱਤਾ ਹਾਸਲ ਕਰਨ ਲਈ ਜ਼ਮੀਰਾਂ ਅਤੇ ਜਜ਼ਬਾਤਾਂ ਦੀ ਸਿਆਸੀ ਸੌਦੇਬਾਜ਼ੀ ਹੁੰਦੀ ਹੈ।
ਇਹ ਵੀ ਪੜ੍ਹੋ: Fact Check: ਕੱਚੇ ਅਧਿਆਪਕਾਂ 'ਤੇ ਹੋਈ ਲਾਠੀਚਾਰਜ ਦਾ ਇਹ ਵੀਡੀਓ ਅਧਿਆਪਕ ਦਿਵਸ ਦਾ ਨਹੀਂ ਹੈ
ਉਧਰ ਗੁਰਸ਼ਰਨ ਸਿੰਘ ਛੀਨਾ ਨੇ ਲਿਖਿਆ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਵਾਰ ਦੀਆਂ 3 ਪੀੜ੍ਹੀਆਂ ਅਤੇ ਜ਼ਿੰਦਗੀ ਦੇ 20 ਸਾਲ ਵਿਸ਼ਵਾਸਘਾਤ ਦੀ ਭੇਂਟ ਚੜ੍ਹ ਗਏ।