MP ਪ੍ਰਨੀਤ ਕੌਰ ਨੇ ਚੁੱਕਿਆ ਪਟਿਆਲਾ ਦੇ ਕਾਰੋਬਾਰੀਆਂ ਖ਼ਿਲਾਫ਼ ਸਿਆਸਤ ਤੋਂ ਪ੍ਰੇਰਿਤ ਬਦਲਾਖੋਰੀ ਦੀ ਕਾਰਵਾਈ ਦਾ ਮੁੱਦਾ 
Published : Oct 11, 2022, 6:38 pm IST
Updated : Oct 11, 2022, 6:38 pm IST
SHARE ARTICLE
MP Praneet Kaur raised the issue of politically motivated revenge action against the businessmen of Patiala
MP Praneet Kaur raised the issue of politically motivated revenge action against the businessmen of Patiala

ਪਟਿਆਲਾਨਗਰ ਨਿਗਮ ਦੇ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ 

ਨਗਰ ਨਿਗਮ ਪਟਿਆਲਾ ਵੱਲੋਂ ਵਪਾਰੀ ਭਾਈਚਾਰੇ ਖਿਲਾਫ ਰਾਜਨੀਤੀ ਤੋਂ ਪ੍ਰੇਰਿਤ ਜਬਰਦਸਤੀ ਕਾਰਵਾਈ ਦੀ ਮੈਂ ਪੁਰਜ਼ੋਰ ਨਿਖੇਧੀ ਕਰਦੀ ਹਾਂ - MP ਪ੍ਰਨੀਤ ਕੌਰ
ਡੇਅਰੀ ਸ਼ਿਫ਼ਟਿੰਗ ਪ੍ਰੋਜੈਕਟ ਦੇ ਮੁਕੰਮਲ ਹੋਣ ਵਿੱਚ ਦੇਰੀ, ਸਵੱਛਤਾ ਦਰਜਾਬੰਦੀ ਵਿੱਚ ਭਾਰੀ ਗਿਰਾਵਟ, ਸਟਰੀਟ ਲਾਈਟਾਂ ਦੀ ਘਾਟ ਦਾ ਮੁੱਦਾ ਵੀ ਉਠਾਇਆ

ਪਟਿਆਲਾ : ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਪ੍ਰਸ਼ਾਸਨ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਉਹ ਵਿਰੋਧੀ ਸਿਆਸੀ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਵਪਾਰੀ ਭਾਈਚਾਰੇ ਦੇ ਵੱਖ-ਵੱਖ ਮੈਂਬਰਾਂ ਖ਼ਿਲਾਫ਼ ਸਿਆਸੀ ਤੌਰ ’ਤੇ ਪ੍ਰੇਰਿਤ ਜ਼ਬਰਦਸਤੀ ਕਾਰਵਾਈ ਕਰ ਰਿਹਾ ਹੈ।

ਸਾਂਸਦ ਪ੍ਰਨੀਤ ਕੌਰ ਨੇ ਪਟਿਆਲਾ ਦੇ ਮੇਅਰ ਅਤੇ ਕੌਂਸਲਰਾਂ ਨਾਲ ਮਿਲ ਕੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਮੰਗ ਪੱਤਰ ਸੌਂਪਿਆ ਜਿਸ ਵਿੱਚ ਸੱਤਾਧਾਰੀ ਧਿਰ ਦੇ ਇਸ਼ਾਰੇ ’ਤੇ ਨਿਗਮ ਵੱਲੋਂ ਕੀਤੀ ਜਾ ਰਹੀ ਬਦਲਾਖੋਰੀ ਵਾਲੀ ਕਾਰਵਾਈ ਨੂੰ ਉਜਾਗਰ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਵੱਲੋਂ 250 ਦੇ ਕਰੀਬ ਵਪਾਰਕ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਬਾਅਦ ਵਿੱਚ ਮੀਡੀਆ ਨਾਲ ਸਾਂਝੇ ਕੀਤੇ ਗਏ ਮੈਮੋਰੰਡਮ ਵਿੱਚ, ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਤੁਹਾਡੇ ਦਫ਼ਤਰ ਵੱਲੋਂ ਵਪਾਰਕ ਭਾਈਚਾਰੇ ਦੇ ਵੱਖ-ਵੱਖ ਮੈਂਬਰਾਂ ਜਾਂ ਦੂਜੀਆਂ ਸਿਆਸੀ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਵਿਅਕਤੀਆਂ ਵਿਰੁੱਧ ਬਹੁਤ ਸਾਰੇ ਫੈਸਲੇ ਲਏ ਗਏ ਹਨ। ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦੀ ਹਾਂ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਸੱਤਾਧਾਰੀ ਪਾਰਟੀ ਤੁਹਾਡੇ ਦਫ਼ਤਰ ਰਾਹੀਂ ਦੁਕਾਨਾਂ ਨੂੰ ਸੀਲ ਕਰ ਰਹੀ ਹੈ। ਨਿਗਮ ਵੱਲੋਂ 250 ਤੋਂ ਵੱਧ ਵਪਾਰਕ ਦੁਕਾਨਾਂ ਨੂੰ ਸੀਲ ਕੀਤਾ ਜਾ ਚੁੱਕਾ ਹੈ।"

ਪ੍ਰਨੀਤ ਕੌਰ ਨੇ ਕਮਿਸ਼ਨਰ ਨੂੰ ਬਦਲਵਾਂ ਹੱਲ ਲੱਭਣ ਦੀ ਅਪੀਲ ਕਰਦਿਆਂ ਕਿਹਾ, “ਮੈਂ ਵਪਾਰਕ ਭਾਈਚਾਰੇ ਵਿਰੁੱਧ ਅਜਿਹੀਆਂ ਜ਼ਬਰਦਸਤ ਕਾਰਵਾਈਆਂ ਦੀ ਨਿੰਦਾ ਕਰਦੀ ਹਾਂ ਅਤੇ ਤੁਹਾਨੂੰ ਅਪੀਲ ਕਰਦੀ ਹਾਂ ਕਿ ਵਪਾਰਕ ਦੁਕਾਨਾਂ ਨੂੰ ਸੀਲ ਕਰਨ ਦੀ ਬਜਾਏ ਮਸਲਿਆਂ ਦੇ ਨਿਪਟਾਰੇ ਲਈ ਬਦਲਵੇਂ ਹੱਲ ਲੱਭਣ ਲਈ ਇਸ ਮਸਲੇ ਦਾ ਸਮਾਂਬੱਧ ਹੱਲ ਕੱਢਣ ਦੀ ਲੋੜ ਹੈ। ਤਾਂਜੋ ਆਉਣ ਵਾਲੇ ਤਿਉਹਾਰੀ ਸੀਜ਼ਨ ਦੌਰਾਨ ਦੁਕਾਨਦਾਰਾਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਅਜਿਹੀਆਂ ਕਾਰਵਾਈਆਂ ਦੇ ਨਤੀਜੇ ਵਜੋਂ, ਵਪਾਰਕ ਭਾਈਚਾਰਾ ਆਮ ਤੌਰ 'ਤੇ ਪ੍ਰੇਸ਼ਾਨ ਅਤੇ ਨਿਰਾਸ਼ਾ ਮਹਿਸੂਸ ਕਰ ਰਿਹਾ ਹੈ।"

ਸਾਬਕਾ ਵਿਦੇਸ਼ ਮੰਤਰੀ ਨੇ ਪਟਿਆਲਾ ਦੇ 19 ਕਰੋੜ ਰੁਪਏ ਦੇ ਡੇਅਰੀ ਸ਼ਿਫ਼ਟਿੰਗ ਪ੍ਰੋਜੈਕਟ ਦਾ ਮਾਮਲਾ ਵੀ ਉਠਾਉਂਦਿਆਂ ਕਿਹਾ, “ਮੈਂ ਇਹ ਵੀ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਪਟਿਆਲਾ ਦਾ ਬਹੁਤ ਹੀ ਮਹੱਤਵਪੂਰਨ ਡੇਅਰੀ ਸ਼ਿਫ਼ਟਿੰਗ ਪ੍ਰੋਜੈਕਟ ਪਿਛਲੇ ਕਾਫ਼ੀ ਸਮੇਂ ਤੋਂ ਲਟਕਿਆ ਹੋਇਆ ਹੈ। ਮਾਣਯੋਗ ਹਾਈਕੋਰਟ ਵੱਲੋਂ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਅਤੇ ਕਈ ਹੁਕਮ ਕਾਰਪੋਰੇਸ਼ਨ ਦੇ ਹੱਕ ਵਿੱਚ ਦਿੱਤੇ ਜਾਣ ਦੇ ਬਾਵਜੂਦ ਹੁਣ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ ਜਾਮ ਹੋਣ ਦੀ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੈਂ ਆਪ ਜੀ ਨੂੰ ਲੋਕ ਹਿੱਤ ਵਿੱਚ ਬੇਨਤੀ ਕਰਦੀ ਹਾਂ ਕਿ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਵਾਇਆ ਜਾਵੇ।"

ਉਨ੍ਹਾਂ ਸ਼ਹਿਰ ਦੇ ਹਰ ਵਾਰਡ ਵਿੱਚ ਸਟਰੀਟ ਲਾਈਟਾਂ ਦੀ ਘਾਟ ਅਤੇ ਪਟਿਆਲਾ ਦੀ ਸਵੱਛਤਾ ਦਰਜਾਬੰਦੀ ਵਿੱਚ ਭਾਰੀ ਗਿਰਾਵਟ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਨੇ ਲਿਖਿਆ, "ਮੈਂ ਤੁਹਾਡੇ ਧਿਆਨ ਵਿੱਚ ਲਿਆਉਣਾ ਚਾਹੁੰਦੀ ਹਾਂ ਕਿ ਪਟਿਆਲਾ ਸਵੱਛ ਸਰਵੇਖਣ-2022 ਰੈਂਕਿੰਗ ਵਿੱਚ 59ਵੇਂ ਸਥਾਨ 'ਤੇ ਖਿਸਕ ਗਿਆ ਹੈ, ਜੋ ਪਿਛਲੇ ਸਾਲ ਦੇ 58ਵੇਂ ਸਥਾਨ ਤੋਂ ਦੇਸ਼ ਭਰ ਵਿੱਚ 117ਵੇਂ ਸਥਾਨ 'ਤੇ ਆ ਗਿਆ ਹੈ। ਪਿਛਲੇ ਸਾਲ ਰਾਜ ਵਿੱਚ ਜਿੱਥੇ ਪਹਿਲੇ ਨੰਬਰ ਤੇ ਸੀ, ਪਰ ਹੁਣ ਅਸੀਂ ਪੰਜਾਬ ਦਾ ਚੌਥਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਹੈ। ਤੁਸੀਂ ਅਗਲੇ ਸਾਲ ਇਸ ਰੈਂਕਿੰਗ ਨੂੰ ਸੁਧਾਰਨ ਲਈ ਤੁਹਾਡੇ ਦਫ਼ਤਰ ਦੁਆਰਾ ਚੁੱਕੇ ਜਾਣ ਵਾਲੇ ਕਦਮਾਂ ਅਤੇ ਉਪਾਵਾਂ ਦੀ ਸੂਚੀ ਵੀ ਸਾਨੂੰ ਦਿੱਤੀ ਜਾਵੇ।"

ਰਾਜਾ ਵੜਿੰਗ ਵੱਲੋਂ ਉਨ੍ਹਾਂ 'ਤੇ ਲਗਾਤਾਰ ਹੋ ਰਹੇ ਹਮਲੇ ਬਾਰੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਰਾਜਾ ਵੜਿੰਗ ਦੇ ਕਹਿਣ ਨਾਲ ਕੋਈ ਫਰਕ ਨਹੀਂ ਪੈਂਦਾ, ਮੈਂ ਇੱਕ ਚੁਣੀ ਹੋਈ ਸੰਸਦ ਮੈਂਬਰ ਹਾਂ ਅਤੇ ਪਾਰਟੀ ਵਿੱਚ ਮੇਰਾ ਭਵਿੱਖ ਦਾ ਫੈਸਲਾ ਕਰਨਾ ਕਾਂਗਰਸ ਦੇ ਕੌਮੀ ਪ੍ਰਧਾਨ ਦਾ ਅਧਿਕਾਰ ਹੈ। ਰਾਜਾ ਵੜਿੰਗ ਦੀ ਇਸ ਵਿੱਚ ਕੋਈ ਗੱਲ ਨਹੀਂ ਹੈ ਅਤੇ ਉਸ ਨੂੰ ਇਸ ਬਾਰੇ ਚਿੰਤਾ ਨਹੀਂ ਕਰਨੀ ਚਾਹੀਦੀ। ਰਾਜਾ ਵੜਿੰਗ ਵੱਲੋਂ 2024 ਦੀਆਂ ਚੋਣਾਂ ਲੜਨ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਭਰੋਸਾ ਦਿੱਤਾ ਕਿ ਪਰਿਵਾਰ ਵਿੱਚੋਂ ਹੀ ਕੋਈ ਵਿਅਕਤੀ ਆਉਣ ਵਾਲੀਆਂ ਚੋਣਾਂ ਜ਼ਰੂਰ ਲੜੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਬੇਟੀ ਜੈ ਇੰਦਰ ਕੌਰ, ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਚੁਣੇ ਹੋਏ ਕੌਂਸਲਰ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement