ਸੁਨੀਲ ਜਾਖੜ ਨੇ CM ਮਾਨ ਵਲੋਂ ਸੱਦੀ ਖੁੱਲ੍ਹੀ ਬਹਿਸ 'ਚ ਜਾਣ ਤੋਂ ਕੀਤਾ ਇਨਕਾਰ, ਜਾਣੋ ਕਿਉਂ?

By : GAGANDEEP

Published : Oct 11, 2023, 4:59 pm IST
Updated : Oct 11, 2023, 4:59 pm IST
SHARE ARTICLE
photo
photo

''ਮੈਂ ਕੋਈ ਨੌਟੰਕੀ ਨਹੀਂ ਕਰਨੀ ਜੋ  ਥੀਏਟਰ 'ਚ ਜਾਵਾਂ''। 

 

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਨਵੰਬਰ ਨੂੰ ਟੈਗੋਰ ਥੀਏਟਰ ਵਿਖੇ ਵਿਰੋਧੀ ਧਿਰਾਂ ਲਈ ਰੱਖੀ ਖੁੱਲ੍ਹੀ ਬਹਿਸ 'ਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਕੋਈ ਨੌਟੰਕੀ ਨਹੀਂ ਕਰਨੀ ਜੋ  ਥੀਏਟਰ 'ਚ ਜਾਵਾਂ। 

 ਇਹ ਵੀ ਪੜ੍ਹੋ: ਕਪੂਰਥਲਾ 'ਚ ਮੱਖੀਆਂ ਤੋਂ ਬਚਣ ਲਈ ਔਰਤ ਨੇ ਪਵਿੱਤਰ ਕਾਲੀ ਵੇਈਂ 'ਚ ਮਾਰੀ ਛਾਲ 

ਉਨ੍ਹਾਂ ਕਿਹਾ ਕਿ ਸਰਕਾਰ ਸਾਨੂੰ ਇਕ ਮਸਲਾ ਤਾਂ ਦੱਸੇ ਕਿ ਆਖ਼ਰ ਖੁੱਲ੍ਹੀ ਬਹਿਸ ਕਿਸ ਮਸਲੇ 'ਤੇ ਹੋ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਬਹਿਸ ਰੱਖਣੀ ਹੈ ਤਾਂ ਫਿਰ ਉਨ੍ਹਾਂ ਨਾਲ ਅਬੋਹਰ ਚੱਲਣ, ਜਿੱਥੇ ਸੂਬੇ ਤੋਂ ਪਾਣੀ ਬਾਹਰ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਇਆ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਜਦੋਂ ਕੋਈ ਵਿਅਕਤੀ ਵਿਰੋਧੀ ਧਿਰ ਦੀਆਂ ਗੱਲਾਂ ਨੂੰ ਕਿੱਚ-ਕਿੱਚ ਸਮਝਣ ਲੱਗ ਪਵੇ ਫਿਰ ਸਮਝ ਲੈਣ ਉਸ ਅੰਦਰ ਤਾਨਾਸ਼ਾਹ ਦਾ ਭੂਤ ਵੜ ਗਿਆ।

 ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਕੀਤਾ ਬਰਾਮਦ

 ਉਨ੍ਹਾਂ ਕਿਹਾ ਕਿ ਅਸੀਂ ਬਹਿਸ ਤੋਂ ਨਹੀਂ ਭੱਜਦੇ, ਸਗੋਂ ਨੋਟੰਕੀਆਂ ਤੋਂ ਭੱਜਦੇ ਹਾਂ। ਅਸੀਂ ਤੱਥਾਂ 'ਤੇ ਗੱਲ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਦਾ ਖ਼ਿਆਲ ਰੱਖ ਕੇ ਸ਼ਬਦਾਵਲੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਕਰਕੇ ਮੁੱਦਿਆਂ ਤੋਂ ਭਟਕਾਉਣ ਦੀ ਗੱਲ ਕਰ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement