
18 ਦਸੰਬਰ ਨੂੰ ਬੁਲਾਈ ਕੌਮੀ ਪ੍ਰੀਸ਼ਦ ਦੀ ਬੈਠਕ
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਸਾਰੇ ਮੰਤਰੀ ਹੋਣਗੇ ਸ਼ਾਮਲ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੀ ਕੌਮੀ ਕੌਂਸਲ ਦੀ ਮੀਟਿੰਗ 18 ਦਸੰਬਰ ਨੂੰ ਹੋਵੇਗੀ। ਮੀਟਿੰਗ ਦੌਰਾਨ 2024 ਦੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ 'ਤੇ ਚਰਚਾ ਹੋਣ ਦੀ ਉਮੀਦ ਹੈ।
ਹਾਲ ਹੀ 'ਚ ਗੁਜਰਾਤ ਵਿਧਾਨ ਸਭਾ ਚੋਣਾਂ 'ਚ 'ਆਪ' 13 ਫੀਸਦੀ ਵੋਟਾਂ ਹਾਸਲ ਕਰ ਕੇ ਰਾਸ਼ਟਰੀ ਪਾਰਟੀ ਬਣ ਗਈ ਹੈ। ਪਾਰਟੀ ਲਈ ਇਹ ਪ੍ਰਾਪਤੀ ਬਹੁਤ ਖਾਸ ਹੈ। 'ਆਪ' ਨੇ ਹੁਣ 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਤੇ ਨਜ਼ਰਾਂ ਟਿਕਾਈਆਂ ਹੋਈਆਂ ਹਨ। ਗੁਜਰਾਤ 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਨੇ ਕਰੀਬ 13 ਫੀਸਦੀ ਵੋਟਾਂ ਹਾਸਲ ਕਰਕੇ ਤੀਜੀ ਸਭ ਤੋਂ ਵੱਡੀ ਪਾਰਟੀ ਬਣਨ ਦਾ ਖਿਤਾਬ ਹਾਸਲ ਕੀਤਾ।
'ਆਪ' ਨੇ ਸੂਬੇ 'ਚ 5 ਸੀਟਾਂ ਜਿੱਤੀਆਂ ਸਨ। ਇਸ ਵਾਰ ਪਾਰਟੀ ਨੇ ਆਪਣੀ ਪੂਰੀ ਤਾਕਤ ਚੋਣ ਪ੍ਰਚਾਰ ਵਿੱਚ ਲਗਾ ਦਿੱਤੀ ਸੀ। ਦੱਸ ਦੇਈਏ ਕਿ 18 ਦਸੰਬਰ ਨੂੰ ਹੋਣ ਵਾਲੀ ਇਸ ਵੱਡੇ ਪੱਧਰ ਦੀ ਕੌਮੀ ਕੌਂਸਲ ਦੀ ਬੈਠਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੇ ਸਾਰੇ ਮੰਤਰੀ ਵੀ ਹਿੱਸਾ ਲੈਣਗੇ।