Punjab News: ਪੰਜਾਬ 'ਚ ਜਨਵਰੀ 'ਚ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ : 7 ਜਨਵਰੀ ਤੱਕ ਅੰਤਿਮ ਵੋਟਰ ਸੂਚੀ ਬਣਾਉਣ ਦੇ ਹੁਕਮ
Published : Dec 11, 2023, 1:53 pm IST
Updated : Dec 11, 2023, 1:53 pm IST
SHARE ARTICLE
File Photo
File Photo

ਪੰਜਾਬ ਸਰਕਾਰ ਜਨਵਰੀ 2024 ਵਿਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ।

Panchayat Election News: ਪੰਜਾਬ ਸਰਕਾਰ ਨੇ ਛੇ ਮਹੀਨੇ ਪਹਿਲਾਂ ਅਗਸਤ ਮਹੀਨੇ ਵਿਚ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ ਜਿਸ ਕਾਰਣ ਵਿਵਾਦ ਖੜ੍ਹਾ ਹੋ ਗਿਆ ਸੀ। ਮਾਮਲਾ ਹਾਈ ਕੋਰਟ ਪਹੁੰਚਣ ਤੋਂ ਬਾਅਦ ਸਰਕਾਰ ਨੇ ਇਸ 'ਤੇ ਯੂ-ਟਰਨ ਲੈ ਲਿਆ ਸੀ।

ਇਸ ਸਬੰਧੀ ਚੋਣ ਕਮਿਸ਼ਨ ਵਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ। ਪੰਜਾਬ ਚੋਣ ਕਮਿਸ਼ਨ ਵਲੋਂ ਡੀਸੀ ਦਫ਼ਤਰਾਂ ਨੂੰ ਭੇਜੇ ਨੋਟੀਫਿਕੇਸ਼ਨ ਅਨੁਸਾਰ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਸੂਬੇ ਵਿਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ 11 ਦਸੰਬਰ ਤੋਂ 18 ਦਸੰਬਰ ਤੱਕ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ।

ਨਵੇਂ ਨੋਟੀਫਿਕੇਸ਼ਨ ਅਨੁਸਾਰ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕੀਤਾ ਜਾਣਾ ਹੈ। ਇਸੇ ਤਰ੍ਹਾਂ ਡਰਾਫਟ ਨੋਟੀਫਿਕੇਸ਼ਨ ਵਿਚ 5 ਜਨਵਰੀ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਲਈ ਕਿਹਾ ਗਿਆ ਹੈ। ਅੰਤਿਮ ਵੋਟਰ ਸੂਚੀ 7 ਜਨਵਰੀ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤਰ੍ਹਾਂ ਪੰਜਾਬ ਵਿਚ ਜਨਵਰੀ ਵਿਚ ਗ੍ਰਾਮ ਪੰਚਾਇਤ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

ਪੰਜਾਬ ਵਿਚ ਪੰਚਾਇਤਾਂ ਦੀ ਕੁੱਲ ਗਿਣਤੀ, ਜਿਨ੍ਹਾਂ ਵਿੱਚ ਚੋਣਾਂ ਹੋਣੀਆਂ ਹਨ, 13,268 ਹੈ। ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿਚ ਹੋਈਆਂ ਸਨ ਅਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲ ਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿਚ ਖ਼ਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿਚ ਦੇਰੀ ਨਹੀਂ ਕਰਨਾ ਚਾਹੁੰਦੀ ਅਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿਚ ਹੀ ਕਰਵਾਈਆਂ ਜਾ ਸਕਦੀਆਂ ਹਨ।ਇਸ ਤੋਂ ਪਹਿਲਾਂ ਅਗਸਤ 2023 ਵਿਚ ਗ੍ਰਾਮ ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਸਰਕਾਰ ਨੇ 10 ਅਗਸਤ ਨੂੰ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29-ਏ ਤਹਿਤ ਰਾਜਪਾਲ ਦੀ ਇਜਾਜ਼ਤ ਨਾਲ ਪੰਚਾਇਤਾਂ ਨੂੰ ਭੰਗ ਕਰਨ ਦਾ ਫ਼ੈਸਲਾ ਲਿਆ ਸੀ। ਜਦਕਿ ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ।

ਜਿਸ ਤੋਂ ਬਾਅਦ ਕੁਝ ਗ੍ਰਾਮ ਪੰਚਾਇਤ ਅਧਿਕਾਰੀਆਂ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਸਰਪੰਚਾਂ ਵਲੋਂ ਦਲੀਲ ਦਿੱਤੀ ਗਈ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਨੁਮਾਇੰਦਿਆਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਗ਼ਲਤ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤਾ ਗਿਆ ਹੈ। ਮਾਮਲਾ ਹਾਈ ਕੋਰਟ ਪੁੱਜਣ ਤੋਂ ਬਾਅਦ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਸਕੱਤਰ ਨੇ ਅਦਾਲਤ ਵਿਚ ਜਵਾਬ ਦਾਇਰ ਕਰਦੇ ਹੋਏ ਕਿਹਾ ਕਿ ਇਹ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ। ਸਰਕਾਰ ਦੇ ਯੂ-ਟਰਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਵੀ ਪੰਜਾਬ ਸਰਕਾਰ ਦੀ ਜੰਮ ਕੇ ਨਾਅਰੇਬਾਜ਼ੀ ਕੀਤੀ ਸੀ।

(For more news apart from Panchayat elections may be held in January in Punjab, stay tuned to Rozana Spokesman)

SHARE ARTICLE

ਏਜੰਸੀ

Advertisement

Gangster Jaipal Bhullar Father Bhupinder Singh Bhullar Exclusvie Interview | Lok Sabha Election ....

11 May 2024 4:06 PM

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਵੱਡੀ ਖ਼ਬਰ, ਕੇਜਰੀਵਾਲ ਜੇਲ੍ਹ ’ਚੋਂ ਕਦੋਂ ਆਉਣਗੇ ਬਾਹਰ, ਆਈ ਵੱਡੀ ਜਾਣਕਾਰੀ

11 May 2024 3:59 PM

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM
Advertisement