Delhi Election 2025 :  ਕਾਂਗਰਸ ਵਲੋਂ ਦਿੱਲੀ ਚੋਣਾਂ ਲਈ ਤੀਜੀ ਗਰੰਟੀ ਜਾਰੀ

By : JUJHAR

Published : Jan 12, 2025, 2:43 pm IST
Updated : Jan 12, 2025, 2:43 pm IST
SHARE ARTICLE
Delhi Election 2025: Congress issues third guarantee for Delhi elections
Delhi Election 2025: Congress issues third guarantee for Delhi elections

ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਮਹੀਨੇ 8500 ਰੁਪਏ ਮਿਲਣਗੇ

ਸੂਬਾ ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੀ ਤੀਜੀ ਗਰੰਟੀ ਜਾਰੀ ਕੀਤੀ ਹੈ। ਕਾਂਗਰਸ ਨੇ ਐਲਾਨ ਕੀਤਾ ਹੈ ਕਿ ਜੇਕਰ ਪਾਰਟੀ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਬਣਾਉਂਦੀ ਹੈ ਤਾਂ ਦਿੱਲੀ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਕ ਸਾਲ ਲਈ 8,500 ਰੁਪਏ ਪ੍ਰਤੀ ਮਹੀਨਾ ਵਿੱਤੀ ਮਦਦ ਦਿਤੀ ਜਾਵੇਗੀ। ਇਹ ਵੀ ਕਿਹਾ ਗਿਆ ਕਿ ਨੌਜਵਾਨਾਂ ਨੂੰ ਰੁਜ਼ਗਾਰ ਲਈ ਇਕ ਸਾਲ ਦੀ ਅਪ੍ਰੈਂਟਿਸਸ਼ਿਪ ਦਿਤੀ ਜਾਵੇਗੀ।

ਸੀਨੀਅਰ ਕਾਂਗਰਸ ਨੇਤਾ ਸਚਿਨ ਪਾਇਲਟ ਨੇ ਇਸ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਨਾਮ ‘ਯੁਵਾ ਉਡਾਨ ਯੋਜਨਾ’ ਹੋਵੇਗਾ। ਇਸ ਦੌਰਾਨ ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ, ਸੂਬਾ ਇੰਚਾਰਜ ਕਾਜ਼ੀ ਨਿਜ਼ਾਮੂਦੀਨ, ਐਨਐਸਯੂਆਈ ਪ੍ਰਧਾਨ ਵਰੁਣ ਚੌਧਰੀ ਅਤੇ ਹੋਰ ਆਗੂ ਮੌਜੂਦ ਸਨ।

ਪਾਇਲਟ ਨੇ ਕਿਹਾ ਕਿ ਦਿੱਲੀ ਵਿਚ 5 ਤਰੀਕ ਨੂੰ ਇਕ ਨਵੀਂ ਸਰਕਾਰ ਚੁਣੀ ਜਾਵੇਗੀ। ਇਸ ਲਈ ਕਾਂਗਰਸ ਵੀ ਪੂਰੇ ਜੋਸ਼ ਨਾਲ ਚੋਣਾਂ ਲੜ ਰਹੀ ਹੈ। ਪਹਿਲਾਂ ਵੀ ਜਦੋਂ ਇੱਥੇ ਕਾਂਗਰਸ ਦੀ ਸਰਕਾਰ ਆਈ ਹੈ ਤਾਂ ਬਹੁਤ ਵਿਕਾਸ ਹੋਇਆ ਸੀ। ਪਿਛਲੇ ਕੁਝ ਸਾਲਾਂ ਤੋਂ ਇੱਥੇ ਸਿਰਫ਼ ਚਿੱਕੜ ਉਛਾਲਿਆ ਜਾ ਰਿਹਾ ਹੈ। ਕੰਮ ਚੱਲ ਰਿਹਾ ਹੈ।

ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਭਾਜਪਾ ਸੰਸਦ ਮੈਂਬਰ ਲੋਕਾਂ ਲਈ ਕੁਝ ਨਹੀਂ ਕਰ ਸਕੇ। ਇਸ ਤੋਂ ਪਹਿਲਾਂ, ਪਾਰਟੀ ਨੇ ਪਹਿਲੀ ਗਰੰਟੀ ਵਿਚ ‘ਪਿਆਰੀ ਦੀਦੀ ਯੋਜਨਾ’ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 2500 ਰੁਪਏ ਅਤੇ ਦੂਜੀ ਗਰੰਟੀ ਦੇ ਤਹਿਤ ਦਿੱਲੀ ਦੇ ਹਰੇਕ ਵਿਅਕਤੀ ਨੂੰ 25 ਲੱਖ ਰੁਪਏ ਦਾ ਬੀਮਾ ਦੇਣ ਦਾ ਐਲਾਨ ਕੀਤਾ ਸੀ।
 

Tags: news delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement