
ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਕੀਤਾ ਪਾਰਟੀ ਵਿਚ ਸਵਾਗਤ
ਰਾਜਪੁਰਾ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਿਚ ਆਵਾਜਾਈ ਲਗਾਤਾਰ ਲੱਗੀ ਹੋਈ ਹੈ ਅਤੇ ਕਈ ਜਗ੍ਹਾ 'ਤੇ ਪਾਰਟੀਆਂ ਨੂੰ ਮਜ਼ਬੂਤੀ ਮਿਲ ਰਹੀ ਹੈ ਅਤੇ ਕਿਤੇ ਖੋਰਾ ਲਗ ਰਿਹਾ ਹੈ।
ਇਸ ਸਭ ਦੇ ਚਲਦੇ ਹੀ ਅੱਜ ਰਾਜਪੁਰਾ ਤੋਂ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰਜਕਾਰਨੀ ਮੈਂਬਰ ਸੁਰਜੀਤ ਸਿੰਘ ਗੜੀ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਦੱਸ ਦੇਈਏ ਕਿ ਨਵੇਂ ਆਏ ਮੈਂਬਰਾਂ ਦਾ ਸੀਨੀਅਰ ਆਗੂ ਅਤੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਪਾਰਟੀ ਵਿਚ ਸਵਾਗਤ ਕੀਤਾ।
surjit singh garhi
ਇਸ ਤੋ ਪਹਿਲਾਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੁਰਜੀਤ ਸਿੰਘ ਗੜੀ ਆਮ ਆਦਮੀ ਪਾਰਟੀ ਵਿਚ ਵੀ ਸ਼ਾਮਲ ਹੋ ਗਏ ਸਨ ਪਰ ਥੋੜੇ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਫਿਰ ਤੋਂ ਘਰ ਵਾਪਸੀ ਕਰ ਲਈ ਸੀ ਪਰ ਅੱਜ ਫਿਰ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ ਅਤੇ ਉਨ੍ਹਾਂ ਨਾਲ ਇਸ ਮੌਕਾ ਕਈ ਹੋਰ ਸਾਥੀ ਵੀ ਪਾਰਟੀ ਵਿਚ ਸ਼ਾਮਲ ਹੋਏ ਹਨ।