
ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਹੋਵੇਗੀ ਅਧਿਕਾਰਿਤ ਮਿਲਣੀ
ਨਵੀਂ ਦਿੱਲੀ : ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕਰਨਗੇ। ਇਸ ਮਿਲਣੀ ਬਾਰੇ ਸੀ.ਐਮ. ਮਾਨ ਨੇ ਖੁਦ ਆਪਣੇ ਟਵਿੱਟਰ ਖਾਤੇ 'ਤੇ ਜਾਣਕਾਰੀ ਦਿਤੀ ਹੈ।
tweet
ਦੱਸਣਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ CM ਮਾਨ ਦੀ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਪਹਿਲੀ ਅਧਿਕਾਰਿਤ ਮਿਲਣੀ ਹੈ। ਜਾਣਕਾਰੀ ਅਨੁਸਾਰ ਇਸ ਮਿਲਣੀ ਤੋਂ ਬਾਅਦ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।
Arvind Kejriwal
ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਮੁਫ਼ਤ ਬਿਜਲੀ ਯੋਜਨਾ ਬਾਰੇ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਕਰਨਗੇ। ਇਹ ਮੁਲਾਕਾਤ 3 ਵਜੇ ਦੇ ਕਰੀਬ ਹੋ ਸਕਦੀ ਹੈ।
Electricity
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 'ਆਪ' ਸੁਪ੍ਰੀਮੋ ਨਾਲ ਮੁਲਾਕਾਤ ਦੌਰਾਨ ਪੰਜਾਬ ਵਿਚ ਮੁਫ਼ਤ ਬਿਜਲੀ ਯੋਜਨਾ ਬਾਰੇ ਵਿਚਾਰ ਕੀਤੀ ਜਾ ਸਕਦੀ ਹੈ ਅਤੇ ਪੰਜਾਬ ਨੂੰ ਜਲਦ ਹੀ ਆਮ ਆਦਮੀ ਪਾਰਟੀ ਵਲੋਂ ਮਿਲੀ ਪਹਿਲੀ ਗਰੰਟੀ ਵੀ ਪੂਰੀ ਹੋ ਸਕਦੀ ਹੈ।