Lok Sabha Elections 2024: ਕਿਸਾਨਾਂ ਵਲੋਂ ਮੁੜ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ! ਮੀਟਿੰਗ ਵਾਲੇ ਹੋਟਲ ਨੂੰ ਪਾਇਆ ਘੇਰਾ
Published : Apr 12, 2024, 12:59 pm IST
Updated : Apr 12, 2024, 12:59 pm IST
SHARE ARTICLE
Farmers again protest against BJP candidate Hans Raj Hans
Farmers again protest against BJP candidate Hans Raj Hans

ਜਦੋਂ ਪੁਲਿਸ ਨੇ ਕਿਸਾਨਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਧੱਕਾਮੁੱਕੀ ਵੀ ਹੋਈ।

Lok Sabha Elections 2024: ਫਰੀਦਕੋਟ ਤੋਂ ਭਾਜਪਾ ਉਮੀਦਵਾਰ ਅਤੇ ਗਾਇਕ ਹੰਸ ਰਾਜ ਹੰਸ ਨੂੰ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਕਾਰ ਰੋਕ ਕੇ ਹੰਸ ਰਾਜ ਹੰਸ ਨੂੰ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ। ਦਰਅਸਲ ਹੰਸ ਰਾਜ ਵਰਕਰਾਂ ਦੀ ਮੀਟਿੰਗ ਲਈ ਇਕ ਹੋਟਲ ਪਹੁੰਚੇ ਸਨ। ਪਹਿਲਾਂ ਤੋਂ ਉਲੀਕੇ ਪ੍ਰੋਗਰਾਮ ਅਨੁਸਾਰ ਕਿਸਾਨਾਂ ਨੇ ਉਨ੍ਹਾਂ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਕਰ ਲਈਆਂ ਸਨ। ਜਿਵੇਂ ਹੀ ਭਾਜਪਾ ਉਮੀਦਵਾਰ ਦਾ ਕਾਫਲਾ ਮੀਟਿੰਗ ਵਾਲੀ ਥਾਂ 'ਤੇ ਪਹੁੰਚਿਆ ਤਾਂ ਪਹਿਲਾਂ ਕਿਸਾਨਾਂ ਨੇ ਘਿਰਾਉ ਕਰਨ ਦੀ ਕੋਸ਼ਿਸ਼ ਕੀਤੀ।

ਜਦੋਂ ਪੁਲਿਸ ਨੇ ਕਿਸਾਨਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਧੱਕਾਮੁੱਕੀ ਵੀ ਹੋਈ। ਕਿਸਾਨ ਭਾਜਪਾ ਅਤੇ ਕੇਂਦਰ ਸਰਕਾਰ ਵਿਰੁਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਰਹੇ। ਕਿਸਾਨਾਂ ਨੇ ਕਿਹਾ ਕਿ ਉਹ ਭਾਜਪਾ ਉਮੀਦਵਾਰਾਂ ਨੂੰ ਸਵਾਲ ਪੁੱਛਣੇ ਚਾਹੁੰਦੇ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਵਲੋਂ ਤਿੰਨ ਖੇਤੀ ਕਾਨੂੰਨ ਵਾਪਸ ਲਏ ਗਏ ਸਨ ਪਰ ਉਸ ਮੌਕੇ ਤੈਅ ਹੋਈਆਂ ਸ਼ਰਤਾਂ ਅੱਜ ਤਕ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੇ ਮੁੜ ਦਿੱਲੀ ਜਾ ਕੇ ਅਪਣੀ ਮੰਗ ਨੂੰ ਯਾਦ ਕਰਵਾਉਣਾ ਚਾਹਿਆ ਤਾਂ ਉਨ੍ਹਾਂ ਨੂੰ ਪੰਜਾਬ-ਹਰਿਆਣਾ ਦੀ ਹੱਦ 'ਤੇ ਰੋਕ ਕੇ ਤੰਗ ਪ੍ਰੇਸ਼ਾਨ ਕੀਤਾ ਗਿਆ, ਜਿਵੇਂ ਉਹ ਕਿਸੇ ਹੋਰ ਦੇਸ਼ ਦੇ ਨਾਗਰਿਕ ਹੋਣ।

(For more Punjabi news apart from Farmers again protest against BJP candidate Hans Raj Hans, stay tuned to Rozana Spokesman)

Location: India, Punjab, Faridkot

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement