ਖ਼ਬਰਾਂ |

ਤਾਜ਼ਾ |

Dalvir Goldy joins Congress: ਮੁੜ ਕਾਂਗਰਸ ਵਿਚ ਸ਼ਾਮਲ ਹੋਏ ਦਲਵੀਰ ਗੋਲਡੀ, ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਕਰਵਾਈ ਵਾਪਸੀ
Published : Apr 12, 2025, 11:20 am IST
Updated : Apr 12, 2025, 11:46 am IST
SHARE ARTICLE
Dalvir Goldy joins Congress
Dalvir Goldy joins Congress

Dalvir Goldy joins Congress: ਰਾਜਾ ਵੜਿੰਗ, ਪ੍ਰਤਾਪ ਬਾਜਵਾ ਸਮੇਤ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਰਹੀ ਮੌਜੂਦ

Dalvir Goldy joins Congress: ਦਲਵੀਰ ਗੋਲਡੀ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿਚ ਮੁੜ ਸ਼ਾਮਲ ਕਰਵਾਇਆ। ਇਸ ਮੌਕੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਦੱਸ ਦੇਈਏ ਕਿ ਦਲਵੀਰ ਗੋਲਡੀ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਦਿੱਤੀ ਸੀ।

ਗੋਲਡੀ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ, ਉਦੋਂ ਉਨ੍ਹਾਂ ਸੀਐਮ ਮਾਨ ਨੂੰ ਕਿਹਾ ਸੀ ਕਿ ਮੈਂ ਤੁਹਾਡੀ ਝੋਲੀ ਪੈ ਗਿਆ ਪਰ ਅੱਜ ਉਹ ਮੁੜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਟਵੀਟ ਕਰਕੇ ਗੋਲਡੀ ਦਾ ਸਵਾਗਤ ਕੀਤਾ ਗਿਆ। 

ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਛੋਟੇ ਭਰਾ ਦਲਵੀਰ ਗੋਲਡੀ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਕਰਦਾ ਹਾਂ। ਉਹ ਅੱਜ ਰਾਸ਼ਟਰੀ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਵਿਚ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Manpreet Singh Ayali ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ

20 May 2026 3:15 PM

ਇਸ ਬੰਦੇ ਨੇ ਦੱਸ ਦਿੱਤੇ ਸਾਡੇ ਸਮਾਜ ਦੇ ਕਈ ਨਿੰਦਣ ਜੋਗ ਸੱਚ !ਪੰਜਾਬੀ ਭਾਸ਼ਾ ਨੂੰ ਦਿੱਤੀ ਹਮੇਸ਼ਾ ਪਹਿਲ ਸ਼ਾਇਦ ਤਾ ਹੀ..

20 May 2026 3:14 PM

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM
Advertisement