ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਧਿਆਨ ਭਟਕਾਉਣ ਲਈ ਨਾਟਕ ਖੇਡ ਰਹੇ ਕਾਂਗਰਸੀ: ਹਰਪਾਲ ਚੀਮਾ
Published : May 12, 2021, 5:58 pm IST
Updated : May 12, 2021, 5:58 pm IST
SHARE ARTICLE
Harpal Singh Cheema
Harpal Singh Cheema

ਗੁਰੂ ਦੀ ਬੇਪਤੀ, ਬਹਿਬਲ ਕਲਾਂ ਗੋਲੀ ਕਾਂਡ, ਵਜੀਫਾ ਅਤੇ ਮਾਫੀਆ ਰਾਜ ਖਿਲਾਫ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੇਵਲ ਗੋਗਲੂਆਂ ਤੋਂ ਮਿੱਟੀ ਹੀ ਝਾੜੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ)  ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਹੁਣ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਆਪਣੀ ਸਰਕਾਰ ਦੀ ਨਾਕਾਮੀ ਛੁਪਾਉਣ ਲਈ ਦੂਸ਼ਣਬਾਜੀ ਕਰਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦੀ ਨਾਕਾਮ ਕੋਸਸਿ ਕਰ ਰਹੇ ਹਨ।

Punjab CongressPunjab Congress

ਕਾਂਗਰਸ ਪਾਰਟੀ ਦੇ ਚੱਲ ਰਹੇ ਅੰਦਰੂਨੀ ਕਲੇਸ਼ ਸਬੰਧੀ ਜਾਰੀ ਇੱਕ ਬਿਆਨ ਰਾਹੀਂ ਵਿਰੋਧੀ ਦੇ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਪੰਜਾਬ ਅਤੇ ਸੂਬੇ ਦੇ ਲੋਕਾਂ ਨੂੰ ਵਿਸਾਰ ਦਿੱਤਾ ਹੈ। ਅੱਜ ਸੂਬੇ 'ਚ ਕੋਰੋਨਾ ਦੇ ਕਹਿਰ ਦੇ ਨਾਲ ਨਾਲ ਨਸਾ ਮਾਫੀਆ, ਕੇਬਲ ਮਾਫੀਆ, ਰੇਤ ਮਾਫੀਆ, ਸਰਾਬ ਮਾਫੀਆ ਅਤੇ ਜਮੀਨ ਮਾਫੀਆ ਬਿਨ੍ਹਾਂ ਕਿਸੇ ਡਰ ਭੈਅ ਦੇ ਕੰਮ ਕਰ ਰਿਹਾ ਹੈ। ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾ ਦੌਰਾਨ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਮਾਫੀਆ ਰਾਜ ਖਤਮ ਕਰ ਦਿੱਤਾ ਜਾਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖਾਂ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਸੁਟਿਆ ਜਾਵੇਗਾ।

Harpal singh cheema Harpal singh cheema

ਉਨ੍ਹਾਂ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਮਾਲਵੇ ਦੀ ਧਰਤੀ 'ਤੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਤਾਂ ਉਸ ਸਮੇਂ ਉਹ ਕਾਂਗਰਸੀ ਆਗੂ ਵੀ ਹਾਜਰ ਸਨ, ਜੋ ਅੱਜ ਕਾਂਗਰਸ ਸਰਕਾਰ ਵਿੱਚ ਮੰਤਰੀ ਅਤੇ ਵਿਧਾਇਕ ਬਣੇ ਹੋਏ ਹਨ। ਇਹ ਮੰਤਰੀ ਤੇ ਵਿਧਾਇਕ ਚਾਰ ਸਾਲਾਂ ਤੋਂ ਚੁੱਪ ਬੈਠੇ ਰਹੇ ਅਤੇ ਹੁਣ ਜਦੋਂ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾ ਨਜਦੀਕ ਆ ਗਈਆਂ ਤਾਂ ਉਹ ਆਪਣੀ ਸਾਖ ਬਚਾਉਣ ਲਈ ਫੋਕੀ ਬਿਆਨਬਾਜੀ ਅਤੇ ਮੀਟਿੰਗਾਂ ਦਾ ਡਰਾਮਾ ਕਰਨ ਲੱਗੇ ਹਨ। ਇਹ ਆਗੂ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਤੱਕ ਡਾਕਟਰੀ ਸਹੂਲਤਾਂ ਪਹੁੰਚਾਉਣ ਦੀ ਥਾਂ ਆਪਣੀ ਸੱਤਾ ਬਚਾਉਣ ਦੀ ਕੋਸਸਿ ਕਰ ਰਹੇ ਹਨ।

Kotakpura CaseKotakpura Case

ਚੀਮਾ ਨੇ ਕਿਹਾ ਕਿ ਗੁਰੂ ਦੀ ਬੇਪਤੀ, ਬਹਿਬਲ ਕਲਾਂ ਗੋਲੀ ਕਾਂਡ, ਵਜੀਫਾ ਘੁਟਾਲਾ ਅਤੇ ਮਾਫੀਆ ਰਾਜ ਖਿਲਾਫ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੇਵਲ ਗੋਗਲੂਆਂ ਤੋਂ ਮਿੱਟੀ ਹੀ ਝਾੜੀ ਹੈ ਅਤੇ ਅਸਲ ਵਿੱਚ ਕੀਤਾ ਕੱਝ ਨਹੀਂ। ਸਗੋਂ ਕਾਂਗਰਸੀ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਨੇ ਮਾਫੀਆ ਰਾਜ ਨਾਲ ਹਿੱਸੇਦਾਰੀ ਕਰਕੇ ਉਸ ਨੂੰ ਸਰਕਾਰੀ ਛੱਤਰੀ ਪ੍ਰਦਾਨ ਕੀਤੀ ਹੈ। 

Captain Amarinder SinghCaptain Amarinder Singh

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਅੱਜ ਵੀ ਕੈਪਟਨ ਦੀਆਂ 20 ਲੱਖ ਨੌਕਰੀਆਂ ਅਤੇ ਕਿਸਾਨ ਕਰਜਾ ਮੁਆਫੀ ਦਾ ਇੰਤਜਾਰ ਕਰ ਰਹੇ ਹਨ। ਸੂਬੇ 'ਚ ਸਿਹਤ ਸੇਵਾਵਾਂ ਨਾ ਹੋਣ ਕਾਰਨ ਕੋਰੋਨਾ ਵਾਇਰਸ ਸੂਬੇ ਦੇ ਲੋਕਾਂ ਦੀ ਬਲੀ ਲੈ ਰਿਹਾ ਹੈ। ਡਾਕਟਰ, ਪੈਰਾ ਮੈਡੀਕਲ ਸਟਾਫ, ਅਧਿਆਪਕ ਅਤੇ ਹੋਰ ਮੁਲਾਜਮ ਸਰਕਾਰ ਦੇ ਨਾਦਰਸਾਹੀ ਫੁਰਮਾਨਾਂ ਤੋਂ ਦੁੱਖੀ ਹੋ ਚੁੱਕੇ ਹਨ। ਇਸ ਲਈ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ, ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਤੋਂ 2022 ਦੀਆਂ ਵਿਧਾਨ ਸਭਾ ਚੋਣਾ ਦੌਰਾਨ ਜਰੂਰ ਹਿਸਾਬ ਮੰਗਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement