
ਹਾਲਤ ਸਥਿਰ ਪਰ ਕੋਰੋਨਾ ਸਬੰਧੀ ਸਮੱਸਿਆਵਾਂ ਕਾਰਨ ਡਾਕਟਰਾਂ ਦੀ ਨਿਗਰਾਨੀ ਵਿਚ ਰਹਿਣਗੇ ਸੋਨੀਆ ਗਾਂਧੀ
ਕੋਰੋਨਾ ਸਬੰਧੀ ਸਮੱਸਿਆਵਾਂ ਕਾਰਨ ਆਈ ਪ੍ਰੇਸ਼ਾਨੀ, ਰਣਦੀਪ ਸੁਰਜੇਵਾਲਾ ਨੇ ਦਿਤੀ ਜਾਣਕਾਰੀ
ਨਵੀਂ ਦਿੱਲੀ : ਕੋਵਿਡ ਕਾਰਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਸ ਨੂੰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਇਲਾਜ ਡਾਕਟਰਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।
Sonia Gandhi
ਜਾਣਕਾਰੀ ਅਨੁਸਾਰ ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ। ਦੱਸਣਯੋਗ ਹੈ ਕਿ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ 23 ਜੂਨ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।
tweet
ਇਸ ਤੋਂ ਪਹਿਲਾਂ ਈਡੀ ਨੇ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਪਰ ਕੋਰੋਨਾ ਸੰਕਰਮਿਤ ਹੋਣ ਕਾਰਨ ਉਨ੍ਹਾਂ ਨੇ 3 ਹਫ਼ਤਿਆਂ ਦਾ ਸਮਾਂ ਮੰਗਿਆ ਸੀ।ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰ ਇਸ ਬਾਬਤ ਜਾਣਕਾਰੀ ਸਾਂਝੀ ਕੀਤੀ ਹੈ।
Randeep Surjewala
ਉਨ੍ਹਾਂ ਦੱਸਿਆ ਕਿ ਸੋਨੀਆ ਗਾਂਧੀ ਨੂੰ ਕੋਵਿਡ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਅੱਜ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਹਸਪਤਾਲ ਵਿੱਚ ਰੱਖਿਆ ਜਾਵੇਗਾ।