ਲੋਕ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਖੰਨਾ ਵਿਖੇ ਹੋਈ ਪਾਰਟੀ ਦੀ ਮੀਟਿੰਗ

By : KOMALJEET

Published : Jun 12, 2023, 5:43 pm IST
Updated : Jun 12, 2023, 5:43 pm IST
SHARE ARTICLE
BJP leader Manoranjan Kalia
BJP leader Manoranjan Kalia

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਅਹੁਦੇਦਾਰਾਂ ਨੇ ਕੀਤੀ ਸ਼ਿਰਕਤ 

ਖੰਨਾ : ਭਾਜਪਾ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅਪਣੀਆਂ ਤਿਆਰੀਆਂ ਤੇਜ਼ ਕਰ ਦਿਤੀਆਂ ਹਨ। ਖੰਨਾ ਵਿਖੇ ਪਾਰਟੀ ਦੀ ਮੀਟਿੰਗ ਹੋਈ ਜਿਸ ਵਿਚ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਦੇ ਅਹੁਦੇਦਾਰ ਪਹੁੰਚੇ। 

ਇਸ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਪੰਜਾਬ ਵਿਚ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਬਾਰੇ ਕਿਹਾ ਕਿ ਅਕਾਲੀ ਦਲ ਐਨ.ਡੀ.ਏ. ਵਿਚ ਸ਼ਾਮਲ ਹੋਵੇਗਾ ਜਾਂ ਨਹੀਂ ਇਸ ਬਾਰੇ ਪਾਰਟੀ ਹਾਈਕਮਾਂਡ ਮੰਥਨ ਕਰ ਰਹੀ ਹੈ। ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਵੀ ਖੇਤਰੀ ਅਤੇ ਕੌਮੀ ਪਾਰਟੀਆਂ ਨੂੰ ਐਨ.ਡੀ.ਏ. ਵਿਚ ਸ਼ਾਮਲ ਕਰਨ ਲਈ ਮੰਥਨ ਚੱਲ ਰਿਹਾ ਹੈ। ਇਸ ਦਾ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ਕਰੇਗੀ।

ਮਨੋਰੰਜਨ ਕਾਲੀਆ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇ ਨੂੰ ਲੈ ਕੇ ਕਿਸਾਨਾਂ ਦੇ ਚੱਲ ਰਹੇ ਧਰਨਿਆਂ ਅਤੇ ਇਸ ਪ੍ਰੋਜੈਕਟ ਵਿਚ ਹੋ ਰਹੀ ਦੇਰੀ ਨੂੰ ਪੰਜਾਬ ਸਰਕਾਰ ਦੀ ਲਾਪਰਵਾਹੀ ਕਰਾਰ ਦਿਤਾ। ਕਾਲੀਆ ਨੇ ਕਿਹਾ ਕਿ ਮੁਆਵਜ਼ਾ ਰਾਸ਼ੀ ਕੇਂਦਰ ਸਰਕਾਰ ਵਲੋਂ ਦਿਤੀ ਜਾ ਰਹੀ ਹੈ। ਸਰਕਾਰ ਨੇ ਸੂਬੇ ਵਿਚ ਰੇਟ ਤੈਅ ਕਰਨੇ ਹਨ। ਜੇਕਰ ਤੈਅ ਰੇਟ ਨੂੰ ਲੈ ਕੇ ਪ੍ਰਦਰਸ਼ਨ ਹੁੰਦੇ ਹਨ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ। 

ਇਹ ਵੀ ਪੜ੍ਹੋ: ਖੇਤੀ ਦੇ ਨਾਲ-ਨਾਲ ਜੂਸ ਦੀ ਰੇਹੜੀ ਲਗਾ ਕੇ ਵਧੀਆ ਕਮਾਈ ਕਰ ਰਿਹੈ ਇਹ ਕਿਸਾਨ

ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਸਵਾਲ ਚੁਕਦਿਆਂ ਮਨੋਰੰਜਨ ਕਾਲੀਆ ਨੇ ਕਿਹਾ ਕਿ ਚਾਰੇ ਪਾਸੇ ਲੁੱਟ-ਖਸੁੱਟ ਹੋ ਰਹੀ ਹੈ। ਲੋਕ ਸੁਰੱਖਿਅਤ ਨਹੀਂ ਹਨ। ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ। ਸੂਬੇ 'ਚ ਕਾਨੂੰਨ ਵਿਵਸਥਾ ਦਾ ਜਨਾਜਾ ਨਿਕਲ ਗਿਆ ਹੈ। ਮਨੋਰੰਜਨ ਕਾਲੀਆ ਨੇ ਕੇਂਦਰ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਗਿਣਾਉਂਦਿਆਂ ਕਿਹਾ ਕਿ ਅੱਜ ਪੂਰੀ ਦੁਨੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਕਤ ਨੂੰ ਮੰਨ ਰਹੀ ਹੈ। ਮਿੱਤਰ ਦੇਸ਼ਾਂ ਵਿਚ ਪ੍ਰਧਾਨ ਮੰਤਰੀ ਮੋਦੀ ਦੀ ਡਿਮਾਂਡ ਵਧਣੀ ਸੁਭਾਵਿਕ ਹੈ। ਪਰ ਹੁਣ ਤਾਂ ਦੁਸ਼ਮਣ ਦੇਸ਼ ਪਾਕਿਸਤਾਨ ਦੇ ਨੇਤਾ ਅਤੇ ਲੋਕ ਵੀ ਕਹਿਣ ਲੱਗ ਪਏ ਹਨ ਕਿ ਉਨ੍ਹਾਂ ਨੂੰ ਨਰਿੰਦਰ ਮੋਦੀ ਵਰਗਾ ਪ੍ਰਧਾਨ ਮੰਤਰੀ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੇ ਵਿਕਾਸ ਦੀ ਗਤੀ ਤੋਂ ਵੱਡੇ ਦੇਸ਼ ਪ੍ਰਭਾਵਿਤ ਹਨ। ਭਾਰਤ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲਾ ਦੇਸ਼ ਬਣ ਗਿਆ ਹੈ ਅਤੇ ਬਰਤਾਨੀਆਂ ਵੀ ਪਿੱਛੇ ਰਹਿ ਗਿਆ ਹੈ। ਮਨੋਰੰਜਨ ਕਾਲੀਆ ਨੇ ਪੰਜਾਬ 'ਚ ਵੈਟ ਦਰਾਂ 'ਚ ਵਾਧਾ ਕਰ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ 'ਤੇ ਆਮ ਆਦਮੀ ਪਾਰਟੀ ਨੂੰ ਘੇਰਿਆ। ਮਨੋਰੰਜਨ ਕਾਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਫਸਲਾਂ ਦੇ ਭਾਅ ਵਧਾ ਕੇ ਕਿਸਾਨਾਂ ਨੂੰ ਐਮ.ਐਸ.ਪੀ. ਦਿਤੀ ਪਰ ਪੰਜਾਬ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾ ਦਿਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement