ਆਪ' ਸਰਕਾਰ ਦੀ ਲਾਪਰਵਾਹੀ ਨੇ ਕੁਦਰਤੀ ਆਫ਼ਤ ਨੂੰ ਹੋਰ ਵਧਾਇਆ : ਸੁਨੀਲ ਜਾਖੜ

By : KOMALJEET

Published : Jul 12, 2023, 8:46 pm IST
Updated : Jul 12, 2023, 8:46 pm IST
SHARE ARTICLE
Sunil Jakhar
Sunil Jakhar

ਕਿਸਾਨਾਂ ਲਈ ਬਿਨਾਂ ਗਿਰਦਾਵਰੀ 20,000 ਰੁਪਏ ਪ੍ਰਤੀ ਏਕੜ ਤੁਰੰਤ ਮੁਆਵਜ਼ਾ ਮੰਗਿਆI 

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਦੋਸ਼ ਲਾਇਆ ਹੈ ਕਿ ਸਰਕਾਰ ਦੀ ਲਾਪਰਵਾਹੀ ਨੇ ਭਾਰੀ ਮੀਂਹ ਦੀ ਕੁਦਰਤੀ ਆਫ਼ਤ ਨੂੰ ਹੋਰ ਵਧਾ ਦਿਤਾ ਹੈ। ਇਹ ਭਗਵੰਤ ਮਾਨ ਸਰਕਾਰ ਦੀ ਘੋਰ ਅਣਗਹਿਲੀ ਅਤੇ ਅਯੋਗਤਾ ਸੀ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਜਾਨੀ-ਮਾਲੀ ਨੁਕਸਾਨ ਝੱਲਣਾ ਪਿਆ ਹੈ।

ਸੁਨੀਲ ਜਾਖੜ ਨੇ ਇਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਮੌਸਮ ਵਿਭਾਗ ਵਲੋਂ ਪੰਜਾਬ ਵਿਚ ਭਾਰੀ ਮੀਂਹ ਪੈਣ ਲਈ ਕਦੇ ਅਰੇਂਜ,ਕਦੇ ਯੈੱਲੋ ਅਤੇ ਅੰਤ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ ਪਰ ਮੁੱਖ ਮੰਤਰੀ ਨੇ ਇਸ ਅਲਰਟ ਵੱਲ ਅੱਖਾਂ ਮੀਚ ਲਈਆਂ। ਅਲਰਟ ਦੇ ਬਾਵਜੂਦ ਮੁੱਖ ਮੰਤਰੀ ਨੇ ਕੋਈ ਅਗਾਊਂ ਪ੍ਰਬੰਧ ਕਰਨ ਲਈ ਮੀਟਿੰਗ ਤਕ ਨਹੀਂ ਬੁਲਾਈ। ਜਦੋਂ ਪੰਜਾਬ ਵਿਚ ਪਾਣੀ ਭਰਿਆ ਹੋਇਆ ਸੀ ਤਾਂ ਸਰਕਾਰ ਵਿੱਚ ਮੁੱਖ ਸਕੱਤਰ ਨੇ ਇਕ ਉੱਚ ਪਧਰੀ ਮੀਟਿੰਗ ਬੁਲਾਈ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ 3 ਕਰੋੜ ਪੰਜਾਬੀਆਂ ਪ੍ਰਤੀ ਵੀ ਜ਼ਿੰਮੇਵਾਰੀ ਬਣਦੀ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਮੁੱਖ ਮੰਤਰੀ ਬਣਾਇਆ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਭਗਵੰਤ ਮਾਨ ਅਪਣੀ ਜ਼ਿੰਮੇਵਾਰੀ ਨੂੰ ਭੁੱਲ ਗਏ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ 'ਚ ਲੋਕ ਤਰਾਹ-ਤਰਾਹ ਕਰ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ, ਡੇਰਾਬੱਸੀ ਦੇ ਆਲੇ-ਦੁਆਲੇ ਪਾਣੀ 'ਚ ਫਸੇ ਲੋਕਾਂ ਕੋਲ ਜਾਣ ਦੀ ਬਜਾਏ ਪੰਚਕੂਲਾ 'ਚ ਅਪਣੀ ਪਾਰਟੀ ਦੇ ਪ੍ਰੋਗਰਾਮ 'ਚ ਜਾਣ ਨੂੰ ਤਰਜੀਹ ਦਿਤੀ। ਉਹ ਹਰਿਆਣਾ ਵਿਚ ਵੋਟਾਂ ਮੰਗਣ ਦੇ ਕੰਮ ਵਿਚ ਲੱਗੇ ਹੋਏ ਸਨ।

ਸੁਨੀਲ ਜਾਖੜ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਖਰਾਬ ਹੋਈਆਂ ਫ਼ਸਲਾਂ ਦਾ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਤੁਰਤ ਮੁਆਵਜ਼ਾ ਦਿਤਾ ਜਾਵੇ ਅਤੇ ਉਨ੍ਹਾਂ ਨੂੰ ਗਿਰਦਾਵਰੀ ਦਾ ਇੰਤਜ਼ਾਰ ਨਾ ਕੀਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement