ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ (ਸੰਯੁਕਤ) ਦਾ ਫੈਸਲਾ, ਭੀਮ ਆਰਮੀ ਨਾਲ ਕੀਤਾ ਗਠਜੋੜ
Published : Aug 12, 2021, 5:29 pm IST
Updated : Aug 12, 2021, 5:29 pm IST
SHARE ARTICLE
Shiromani Akali Dal Samyukta alliance with Bhim Army
Shiromani Akali Dal Samyukta alliance with Bhim Army

2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਚੁੱਕੀ ਹੈ।

ਚੰਡੀਗੜ੍ਹ: 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਚੁੱਕੀ ਹੈ। ਇਸ ਦੌਰਾਨ ਚੋਣਾਂ ਜਿੱਤਣ ਲਈ ਸਿਆਸੀ ਪਾਰਟੀਆਂ ਦੇ ਗਠਜੋੜ ਦਾ ਸਿਲਸਿਲਾ ਵੀ ਜਾਰੀ ਹੈ। ਇਸ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ)ਨੇ ਭੀਮ ਆਰਮੀ ਨਾਲ ਗਠਜੋੜ ਦਾ ਐਲਾਨ ਕੀਤਾ ਹੈ।

Sukhdev Dhindsa Sukhdev Dhindsa

ਹੋਰ ਪੜ੍ਹੋ: ਭੜਕਾਊ ਬਿਆਨਬਾਜ਼ੀ ਮਾਮਲੇ ਵਿਚ ਭਾਜਪਾ ਨੇਤਾ ਦੀ ਰਿਹਾਈ 'ਤੇ ਮਹੂਆ ਮੋਇਤਰਾ ਦਾ ਹਮਲਾ

ਇਸ ਦਾ ਐਲਾਨ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਦੋਵੇਂ ਪਾਰਟੀਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੀਆਂ। ਅਕਾਲੀ ਦਲ (ਸੰਯੁਕਤ) ਦੇ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਦੇ ਦਲਿਤ ਆਗੂ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਭੀਮ ਆਰਮੀ ਨਾਲ ਮਿਲ ਕੇ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ।

Bhim Army chief Chandrashekhar AzadBhim Army chief Chandrashekhar Azad

ਹੋਰ ਪੜ੍ਹੋ: ਜਦ ਤੋਂ ਅਮਿਤ ਸ਼ਾਹ ਗ੍ਰਹਿ ਮੰਤਰੀ ਬਣੇ ਕਿਤੇ ਦੰਗੇ ਹੋ ਰਹੇ ਤੇ ਕਿਤੇ ਨਾਅਰੇ ਲੱਗ ਰਹੇ- ਸੰਜੇ ਸਿੰਘ

ਇਸ ਮੌਕੇ ਢੀਂਡਸਾ ਨੇ ਕਿਹਾ ਕਿ ਉਹ ਲੋਕਾਂ ਦੀ ਇੱਛਾ ਅਨੁਸਾਰ ਸਰਕਾਰ ਬਣਾਉਣਾ ਚਾਹੁੰਦੇ ਹਨ। ਲੋਕ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਤੋਂ ਦੁਖੀ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕੀਤਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement