ਸੋਨੀਆ ਗਾਂਧੀ ਦੇ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਦੀ ਵੱਡੀ ਬੈਠਕ ਅੱਜ
Published : Sep 12, 2019, 10:59 am IST
Updated : Sep 12, 2019, 11:04 am IST
SHARE ARTICLE
Sonia Gandhi to Chair Meeting of Congress Today
Sonia Gandhi to Chair Meeting of Congress Today

ਦੁਬਾਰਾ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਸੋਨੀਆ ਗਾਂਧੀ ਅੱਜ ਕਾਂਗਰਸ ਮੁੱਖ ਦਫ਼ਤਰ ਵਿਚ ਵੱਡੀ ਬੈਠਕ ਦੀ ਅਗਵਾਈ ਕਰੇਗੀ।

ਨਵੀਂ ਦਿੱਲੀ: ਦੁਬਾਰਾ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਸੋਨੀਆ ਗਾਂਧੀ ਅੱਜ ਕਾਂਗਰਸ ਮੁੱਖ ਦਫ਼ਤਰ ਵਿਚ ਵੱਡੀ ਬੈਠਕ ਦੀ ਅਗਵਾਈ ਕਰੇਗੀ। ਬੈਠਕ ਵਿਚ ਮੁੱਖ ਰੂਪ ਤੋਂ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਦੀਆਂ ਤਿਆਰੀਆਂ, ਮੈਂਬਰੀ ਮੁਹਿੰਮ ਅਤੇ ਵਰਕਰਾਂ ਦੀ ਸਿਖਲਾਈ ਨੂੰ ਲੈ ਕੇ ਚਰਚਾ ਹੋਵੇਗੀ। ਬੈਠਕ ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮੌਜੂਦਗੀ ਵਿਚ ਦੇਸ਼ ਦੀ ਅਰਥ ਵਿਵਸਥਾ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਵੀ ਵਿਚਾਰ ਕੀਤੇ ਜਾਣ ਦੀ ਸੰਭਾਵਨਾ ਹੈ।

Sonia GandhiSonia Gandhi

ਅੱਜ ਦੀ ਬੈਠਕ ਵਿਚ ਪ੍ਰਿਅੰਕਾ ਗਾਂਧੀ ਸਮੇਤ ਸਾਰੇ ਜਨਰਲ ਸਕੱਤਰ, ਇੰਚਾਰਜ ਅਤੇ ਪ੍ਰਦੇਸ਼ ਪ੍ਰਧਾਨ ਮੌਜੂਦ ਰਹਿਣਗੇ। 2 ਅਕਤੂਬਰ ਨੂੰ ਕਾਂਗਰਸ ਦੇਸ਼ ਭਰ ਵਿਚ ਪ੍ਰੋਗਰਾਮ ਅਯੋਜਿਤ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਕ ਆਮ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਅੱਜ ਹੋਣ ਵਾਲੀ ਬੈਠਕ ਵਿਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਪਾਰਟੀ ਨੂੰ ਲੈ ਕੇ ਕਈ ਵੱਡੇ ਫ਼ੈਸਲੇ ਲੈ ਸਕਦੀ ਹੈ। ਕਾਂਗਰਸ ਨੇ ਤਿੰਨ ਸੂਬਿਆਂ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਸ਼ਾਲ ਮੈਂਬਰੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ।

Congress party Congress party

ਦੱਸ ਦਈਏ ਕਿ ਕਾਂਗਰਸ ਨੇ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਸਾਰੇ ਸੂਬਿਆਂ ਵਿਚ ਮਨਾਉਣ ਦਾ ਫੈਸਲਾ ਲਿਆ ਹੈ। ਇਸ ਨੂੰ ਲੈ ਕੇ ਕੁਝ ਹੀ ਦਿਨ ਪਹਿਲਾਂ ਰਾਜਸਥਾਨ ਕਾਂਗਰਸ ਦੇ ਇੰਚਾਰਜ ਅਵਿਨਾਸ਼ ਪਾਂਡੇ ਨੇ ਕਿਹਾ ਸੀ ਕਿ ਆਉਣ ਵਾਲੀ 2 ਅਕਤੂਬਰ ਨੂੰ ਸਾਰੇ ਸੂਬਿਆਂ ਵਿਚ ਇਕ ਹਫ਼ਤੇ ਤੱਕ ਕਈ ਪ੍ਰੋਗਰਾਮ ਅਯੋਜਿਤ ਕੀਤੇ ਜਾਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement