Arvind Kejriwal News: ਕੇਜਰੀਵਾਲ ਨੇ CBI ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਦਿੱਤੀ ਸੀ ਚੁਣੌਤੀ
Arvind Kejriwal News in punjabi: ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਭਲਕੇ (13 ਸਤੰਬਰ) ਨੂੰ ਆਪਣਾ ਫੈਸਲਾ ਸੁਣਾਏਗੀ।
ਦੱਸ ਦਈਏ ਕਿ ਸੀਬੀਆਈ ਮਾਮਲੇ 'ਚ ਜ਼ਮਾਨਤ ਪਟੀਸ਼ਨ ਤੋਂ ਇਲਾਵਾ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਵੀ ਅਦਾਲਤ ਆਪਣਾ ਫੈਸਲਾ ਸੁਣਾਏਗੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਲ ਭੂਈਆ ਦੀ ਬੈਂਚ ਇਹ ਫੈਸਲਾ ਦੇਵੇਗੀ।
ਦੱਸ ਦਈਏ ਕਿ ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ 'ਚ ਗ੍ਰਿਫਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਪਹਿਲਾਂ ਹੀ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉਦੋਂ ਸੀਬੀਆਈ ਅਤੇ ਕੇਜਰੀਵਾਲ ਨੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।