ਖ਼ਬਰਾਂ |

ਤਾਜ਼ਾ |

7 ਸਾਲਾਂ ਬਾਅਦ ਭਾਰਤ ਪਹੁੰਚੇ ਚੀਨੀ ਰਾਸ਼ਟਰਪਤੀ ਜਿਨਪਿੰਗ, ਗਲਵਾਨ ਝੜਪ ਤੋਂ ਬਾਅਦ ਪਹਿਲੀ ਫੇਰੀ

By : GAGANDEEP

Published : Sep 12, 2026, 12:45 pm IST
Updated : Sep 12, 2026, 12:52 pm IST
SHARE ARTICLE
photo
photo

ਬ੍ਰਿਕਸ ਸੰਮੇਲਨ ਵਿੱਚ ਹੋਣਗੇ ਸ਼ਾਮਲ ਅਤੇ ਸ਼ਾਮ ਨੂੰ ਮੋਦੀ ਨਾਲ ਕਰਨਗੇ ਦੁਵੱਲੀ ਮੀਟਿੰਗ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸੱਤ ਸਾਲਾਂ ਬਾਅਦ ਭਾਰਤ ਪਹੁੰਚੇ ਹਨ। ਕੇਂਦਰੀ ਰਾਜ ਮੰਤਰੀ ਜਿਤਿਨ ਪ੍ਰਸਾਦਾ ਨੇ ਪਾਲਮ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਕੀਤਾ। 2020 ਦੀ ਗਲਵਾਨ ਝੜਪ ਤੋਂ ਬਾਅਦ ਸ਼ੀ ਜਿਨਪਿੰਗ ਦਾ ਭਾਰਤ ਦਾ ਇਹ ਪਹਿਲਾ ਦੌਰਾ ਹੈ। ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਬਾਅਦ, ਉਹ ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰਨਗੇ।

ਮੋਦੀ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਸ਼ੀ ਜਿਨਪਿੰਗ ਲਗਭਗ 10 ਸਾਲਾਂ ਬਾਅਦ ਬ੍ਰਿਕਸ ਸੰਮੇਲਨ ਵਿੱਚ ਇਕੱਠੇ ਨਜ਼ਰ ਆਉਣਗੇ। ਇਹ ਤਿੰਨੇ ਆਗੂ 2016 ਵਿੱਚ ਗੋਆ ਵਿਖੇ ਹੋਏ ਬ੍ਰਿਕਸ ਸੰਮੇਲਨ ਵਿੱਚ ਵੀ ਇਕੱਠੇ ਸ਼ਾਮਲ ਹੋਏ ਸਨ।

ਪ੍ਰਧਾਨ ਮੰਤਰੀ ਮੋਦੀ ਦੀਆਂ ਅੱਜ ਕਈ ਵਿਦੇਸ਼ੀ ਨੇਤਾਵਾਂ ਨਾਲ ਦੁਵੱਲੀਆਂ ਮੀਟਿੰਗਾਂ
ਸਵੇਰੇ 10:00 ਵਜੇ – ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ ਨਾਲ ਕੀਤੀ ਮੁਲਾਕਾਤ
ਸਵੇਰੇ 10:30 ਵਜੇ – ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਕੀਤੀ ਗੱਲਬਾਤ
ਸਵੇਰੇ 11:00 ਵਜੇ – ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਨੂੰ ਮਿਲੇ
ਸਵੇਰੇ 11:30 ਵਜੇ – ਵੀਅਤਨਾਮ ਦੇ ਪ੍ਰਧਾਨ ਮੰਤਰੀ ਲੇ ਮਿਨ ਹੁੰਗ ਨਾਲ ਹੋਈ ਮੁਲਾਕਾਤ
ਸ਼ਾਮ 6:00 ਵਜੇ ਤੋਂ 7:00 ਵਜੇ ਤੱਕ– ਭਾਰਤ ਮੰਡਪਮ ਵਿਖੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਦੁਵੱਲੀ ਮੀਟਿੰਗ ਹੋਣ ਦੀ ਸੰਭਾਵਨਾ ਹੈ।

ਗਲਵਾਨ ਘਟਨਾ ਤੋਂ ਬਾਅਦ ਲਗਭਗ ਚਾਰ ਸਾਲਾਂ ਤੱਕ LAC 'ਤੇ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਬਣਿਆ ਰਿਹਾ। ਹੁਣ, ਭਾਰਤ ਅਤੇ ਚੀਨ ਛੇ ਅਹਿਮ ਮੁੱਦਿਆਂ 'ਤੇ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚ LAC ਤੋਂ ਲੈ ਕੇ ਵਪਾਰ ਤੱਕ ਦੇ ਮਾਮਲੇ ਸ਼ਾਮਲ ਹਨ।

ਇਨ੍ਹਾਂ ਵਿੱਚੋਂ ਸਰਹੱਦੀ ਵਿਵਾਦ ਸਭ ਤੋਂ ਅਹਿਮ ਮੁੱਦਾ ਹੈ। ਦੋਵੇਂ ਦੇਸ਼ ਸਰਹੱਦੀ ਵਿਵਾਦ ਬਾਰੇ ਇੱਕ ਮਾਹਰ ਸਮੂਹ ਕਾਇਮ ਕਰਨ ਲਈ ਸਹਿਮਤ ਹੋ ਗਏ ਹਨ। ਇਸ ਤੋਂ ਇਲਾਵਾ, ਸਰਹੱਦ 'ਤੇ ਫੌਜੀ ਸੰਪਰਕ ਦੇ ਦੋ ਹੋਰ ਕੇਂਦਰ ਅਤੇ ਪੂਰਬੀ ਤੇ ਕੇਂਦਰੀ ਖੇਤਰਾਂ ਲਈ ਦੋ ਫੌਜੀ ਹੌਟਲਾਈਨਾਂ ਸਥਾਪਤ ਕਰਨ 'ਤੇ ਵੀ ਸਹਿਮਤੀ ਬਣੀ ਹੈ। ਇਨ੍ਹਾਂ ਫੈਸਲਿਆਂ ਨੂੰ ਹੁਣ ਦੋਵਾਂ ਦੇਸ਼ਾਂ ਦੀ ਉੱਚ ਲੀਡਰਸ਼ਿਪ ਦੀ ਮਨਜ਼ੂਰੀ ਦੀ ਉਡੀਕ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajasthan Railway Track Blast Case 'ਚ ਵੱਡੀ ਗ੍ਰਿਫ਼ਤਾਰੀ! Gurdaspur ਤੋਂ 2 ਮੁੱਖ ਮੁਲਜ਼ਮ Arrest | Punjab |

15 Nov 2026 1:39 PM

? LIVE | 14 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ | Punjab News | India News | | Rozana Spokesman TV

14 Nov 2026 2:04 PM

? LIVE | 13 Nov 2026 | ਅੱਜ ਦੀਆਂ ਵੱਡੀਆਂ ਖ਼ਬਰਾਂ

13 Nov 2026 2:47 PM

ਆਮ ਆਦਮੀ ਪਾਰਟੀ ਦੀ ਦੂਜੀ ਲਿਸਟ ਜਲਦ! ਕਿਸ ਵਿਧਾਇਕ ਦੀ ਕੱਟੇਗੀ ਟਿਕਟ?

12 Nov 2026 1:37 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM
Advertisement