
ਕਿਹਾ, ਮਜ਼ਬੂਰ ਹੋ ਕੇ ਅੱਤਿਆਚਾਰ ਦੀ ਭੇਟ ਚੜ੍ਹ ਗਿਆ ਵਾਈ. ਪੂਰਨ ਕੁਮਾਰ
Former CM Channi Targets BJP in IPS Officer Suicide Case Latest News in Punjabi ਪੰਜਾਬ ਕਾਂਗਰਸ ਪਾਰਟੀ ਨੇ ਅੱਜ ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਕੀਤੀ, ਜਿਸ ਵਿਚ ਸਾਬਕਾ ਮੁੱਖ ਮੰਤਰੀ ਚੰਨੀ ਨੇ IPS ਅਧਿਕਾਰੀ ਖ਼ੁਦਕੁਸ਼ੀ ਮਾਮਲੇ ’ਚ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਦੀ ਅਗਵਾਈ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੀਤੀ, ਉਨ੍ਹਾਂ ਨਾਲ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਰਹੇ।
ਹਰਿਆਣਾ ਦੇ IPS ਅਧਿਕਾਰੀ ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਾਈ. ਪੂਰਨ ਕੁਮਾਰ ਮਜ਼ਬੂਰ ਹੋ ਕੇ ਅੱਤਿਆਚਾਰ ਦੀ ਭੇਟ ਚੜ੍ਹ ਗਿਆ। ਉਹ ਦਲਿਤਾਂ, ਕਿਸਾਨਾਂ ਨਾਲ ਖੜ੍ਹਦੇ ਸੀ ਤੇ ਡਾ. ਅੰਬੇਦਕਰ ਦੀ ਸੋਚ ’ਤੇ ਪਹਿਰਾ ਦਿੰਦੇ ਸੀ। ਉਨ੍ਹਾਂ ਦੇ ਪਰਿਵਾਰ ਨੂੰ ਦਲੀਤ ਹੋਣ ਕਰ ਕੇ ਇਨਸਾਫ਼ ਨਹੀਂ ਮਿਲ ਰਿਹਾ।
ਇਸ ਦੇ ਨਾਲ ਹੀ IPS ਅਧਿਕਾਰੀ ਖ਼ੁਦਕੁਸ਼ੀ ਮਾਮਲੇ ’ਚ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਧਰਮ ਦੇ ਨਾਮ ’ਤੇ ਰਾਜਨੀਤੀ ਕਰਦੀ ਹੈ। ਕਾਂਗਰਸ ਭਾਵੇਂ ਸੱਤਾ ’ਚ ਨਹੀਂ ਹੈ ਪਰ ਉਹ ਹਮੇਸ਼ਾਂ ਸਿੱਖ, ਹਿੰਦੂ ਤੇ ਦਲਿਤ ਵਰਗ ਨਾਲ ਖੜ੍ਹੀ ਹੈ। ਉਨ੍ਹਾਂ ਨੇ ਵਾਈ ਪੂਰਨ ਕੁਮਾਰ ਲਈ ਇਨਸਾਫ਼ ਦੀ ਮੰਗ ਕੀਤੀ।
ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਭਾਜਪਾ ’ਤੇ ਵੱਡਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੌਰਾਨ ਭਾਜਪਾ ਨੇ ਪੂਰਨ ਨੂੰ ਕਿਸਾਨਾਂ ’ਤੇ ਲਾਠੀਚਾਰਜ ਤੇ ਗੋਲੀ ਚਲਾਉਣ ਦੇ ਹੁਕਮ ਦਿਤੇ ਸੀ ਪਰੰਤੂ ਪੂਰਨ ਕੁਮਾਰ ਨੇ ਗੋਲੀ ਚਲਾਉਣ ਤੋਂ ਇਨਕਾਰ ਕਰ ਦਿਤਾ ਸੀ। ਕਿਸਾਨਾਂ ਦੇ ਅੰਦੋਲਨ ਦੌਰਾਨ IPS ਪੂਰਨ ਕੁਮਾਰ ਇੰਜਾਰਜ ਸੀ।
(For more news apart from Former CM Channi Targets BJP in IPS Officer Suicide Case Latest News in Punjabi stay tuned to Rozana Spokesman.)