ਦੇਸ਼ 'ਚ ਪਹਿਲੀ ਵਾਰ ਮੰਦੀ ਦੀ ਮਾਰ, ਮੋਦੀ ਨੇ ਦੇਸ਼ ਦੀ ਤਾਕਤ ਨੂੰ ਕਮਜ਼ਰੀ ਵਿਚ ਬਦਲਿਆ-ਰਾਹੁਲ ਗਾਂਧੀ
Published : Nov 12, 2020, 12:15 pm IST
Updated : Nov 12, 2020, 12:15 pm IST
SHARE ARTICLE
Rahul Gandhi
Rahul Gandhi

ਦੇਸ਼ ਦੀ ਆਰਥਕ ਸਥਿਤੀ ਨੂੰ ਲੈ ਕੇ ਰਾਹੁਲ ਗਾਂਧੀ ਦਾ ਪੀਐਮ ਮੋਦੀ 'ਤੇ ਹਮਲਾ

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੀ ਆਰਥਕ ਸਥਿਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਇਤਿਹਾਸ ਵਿਚ ਪਹਿਲੀ ਵਾਰ ਆਰਥਕ ਮੰਦੀ ਦੀ ਚਪੇਟ ਵਿਚ ਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਤਾਕਤ ਨੂੰ ਕਮਜ਼ੋਰੀ ਵਿਚ ਬਦਲ ਦਿੱਤਾ ਹੈ।

Rahul GandhiRahul Gandhi

ਰਿਜ਼ਰਵ ਬੈਂਕ ਦੇ ਅਨੁਮਾਨਾਂ ਮੁਤਾਬਕ ਵਿੱਤੀ ਸਾਲ 2020-21 ਦੂਜੀ ਤਿਮਾਹੀ ਵਿਚ ਆਰਥਕ ਵਿਕਾਸ ਦਰ ਨਕਾਰਾਤਮਕ ਰਹੀ ਹੈ। ਜੀਡੀਪੀ ਦਰ ਦੂਜੀ ਤਿਮਾਹੀ ਵਿਚ -8.6 ਘੱਟ ਹੋਈ ਹੈ।  ਦੱਸ ਦਈਏ ਕਿ ਰਾਹੁਲ ਗਾਂਧੀ ਨੋਟਬੰਦੀ, ਲੌਕਡਾਊਨ ਅਤੇ ਸਰਕਾਰ ਦੇ ਹੋਰ ਆਰਥਕ ਫੈਸਲਿਆਂ ਨੂੰ ਲੈ ਕੇ ਲਗਾਤਾਰ ਸਰਕਾਰ 'ਤੇ ਹਮਲਾ ਬੋਲਦੇ ਰਹੇ ਹਨ।

ਉਹਨਾਂ ਨੇ ਨੋਟਬੰਦੀ ਦੇ ਚਾਰ ਸਾਲ ਪੂਰੇ ਹੋਣ ਮੌਕੇ ਮੋਦੀ ਸਰਕਾਰ ਦੇ ਇਸ ਫੈਸਲੇ ਨੂੰ ਗਰੀਬਾਂ 'ਤੇ ਸੱਟ ਮਾਰਨ ਵਾਲਾ ਅਤੇ ਪੂੰਜੀਪਤੀਆਂ ਨੂੰ ਫਾਇਦਾ ਪਹੁੰਚਾਉਣ ਵਾਲਾ ਦੱਸਿਆ ਸੀ। ਉਹਨਾਂ ਕਿਹਾ ਕਿ ਲੌਕਡਾਊਨ ਦਾ ਫੈਸਲਾ ਵੀ ਸਹੀ ਸਮੇਂ 'ਤੇ ਨਹੀਂ ਲਿਆ ਗਿਆ। ਇਸ ਕਾਰਨ ਵੱਡੇ ਪੱਧਰ 'ਤੇ ਪ੍ਰਵਾਸੀਆਂ ਨੂੰ ਵਾਪਸ ਆਉਣਾ ਪਿਆ।

PM ModiPM Modi

ਇਸ ਦੇ ਨਾਲ ਹੀ ਇਸ ਕਾਰਨ ਅਰਥਵਿਵਸਥਾ 'ਤੇ ਡੂੰਘੀ ਸੱਟ ਵੱਜੀ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਕਾਲ ਵਿਚ ਲੌਕਡਾਊਨ ਅਤੇ ਆਰਥਕ ਗਤੀਵਿਧੀਆਂ ਹੌਲੀ ਹੋਣ ਦਾ ਅਸਰ ਅਰਥਵਿਵਸਥਾ 'ਤੇ ਸਾਫ਼ ਦਿਖਾਈ ਦੇ ਰਿਹਾ ਹੈ। ਦੇਸ਼ ਦੀ ਅਰਥਵਿਵਸਥਾ ਬਹੁਤ ਮਾੜੇ ਦੌਰ ਵਿਚੋਂ ਗੁਜ਼ਰ ਰਹੀ ਹੈ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement