Dhiraj Sahu IT Raid : ਭ੍ਰਿਸ਼ਟਾਚਾਰ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਨੇ ਇਕ-ਦੂਜੇ ’ਤੇ ਤੋਹਮਤਾਂ ਲਾਈਆਂ
Published : Dec 12, 2023, 2:44 pm IST
Updated : Dec 12, 2023, 2:44 pm IST
SHARE ARTICLE
Jairam Ramesh and Kirin Rijiju
Jairam Ramesh and Kirin Rijiju

ਭ੍ਰਿਸ਼ਟਾਚਾਰ ਵਿਰੁਧ ਸਖਤ ਕਾਰਵਾਈ ਮੋਦੀ ਦੀ ਗਰੰਟੀ ਹੈ: ਭਾਜਪਾ 

  • ਮੋਹਨ ਯਾਦਵ ’ਤੇ ਭ੍ਰਿਸ਼ਟਾਚਾਰ ਦਾ ਦੋਸ਼, ਕੀ ਇਹ ‘ਮੋਦੀ ਦੀ ਗਰੰਟੀ’ ਹੈ: ਕਾਂਗਰਸ 

Dhiraj Sahu IT Raid: ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਨੇ ਅੱਜ ਇਕ-ਦੂਜੇ ’ਤੇ ਤੋਹਮਤਾਂ ਲਾਈਆਂ। ਝਾਰਖੰਡ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਧੀਰਜ ਪ੍ਰਸਾਦ ਸਾਹੂ ਨਾਲ ਜੁੜੀ ਇਕ ਡਿਸਟਿਲਰੀ ਕੰਪਨੀ ਤੋਂ ਆਮਦਨ ਟੈਕਸ ਵਿਭਾਗ ਵਲੋਂ ਵੱਡੀ ਮਾਤਰਾ ’ਚ ਨਕਦੀ ਜ਼ਬਤ ਕੀਤੇ ਜਾਣ ਤੋਂ ਬਾਅਦ ਭਾਜਪਾ ਨੇ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਕਾਂਗਰਸ ’ਤੇ ਹਮਲਾ ਤੇਜ਼ ਕਰ ਦਿਤਾ ਹੈ। ਭਾਜਪਾ ਨੇ ਮੰਗਲਵਾਰ ਨੂੰ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ‘ਭ੍ਰਿਸ਼ਟਾਚਾਰ ਦੀ ਬਿਮਾਰੀ’ ਫੈਲਾ ਦਿਤੀ ਹੈ ਜਿਸ ਵਿਰੁਧ ਨਾ ਸਿਰਫ਼ ਸਰਕਾਰ ਨੂੰ ਬਲਕਿ ਲੋਕਾਂ ਨੂੰ ਵੀ ਅੰਦੋਲਨ ਸ਼ੁਰੂ ਕਰਨਾ ਹੋਵੇਗਾ।

ਦੂਜੇ ਪਾਸੇ ਕਾਂਗਰਸ ਨੇ ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਮੋਹਨ ਯਾਦਵ ਵਿਰੁਧ ਉਜੈਨ ਮਾਸਟਰ ਪਲਾਨ ’ਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਨਿਸ਼ਾਨਾ ਲਾਇਆ ਅਤੇ ਸਵਾਲ ਕੀਤਾ ਕਿ ਕੀ ਇਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ਹੈ। 

ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਕਿਰਨ ਰਿਜੀਜੂ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.), ਤ੍ਰਿਣਮੂਲ ਕਾਂਗਰਸ ਅਤੇ ਦ੍ਰਾਵਿੜ ਮੁਨੇਤਰਾ ਕਜ਼ਗਮ (ਡੀ.ਐਮ.ਕੇ.) ਸਮੇਤ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਦੇ ਨੇਤਾਵਾਂ ਵਿਰੁਧ ਕਥਿਤ ਘਪਲਿਆਂ ਅਤੇ ਭ੍ਰਿਸ਼ਟਾਚਾਰ ਦੇ ਵੱਖ-ਵੱਖ ਮਾਮਲਿਆਂ ਦਾ ਜ਼ਿਕਰ ਕੀਤਾ। 

ਉਨ੍ਹਾਂ ਕਿਹਾ, ‘‘ਕਾਂਗਰਸ ਅਤੇ ਉਸ ਦੇ ਦੋਸਤਾਂ ਨੇ ਭ੍ਰਿਸ਼ਟਾਚਾਰ ਦੀ ਅਜਿਹੀ ਬਿਮਾਰੀ ਫੈਲਾ ਦਿਤੀ ਹੈ, ਜਿਸ ਵਿਰੁਧ ਨਾ ਸਿਰਫ ਸਰਕਾਰ ਸਗੋਂ ਦੇਸ਼ ਦੇ ਲੋਕਾਂ ਨੂੰ ਵੀ ਅੰਦੋਲਨ ਸ਼ੁਰੂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਭ੍ਰਿਸ਼ਟਾਚਾਰ ਦੀ ਦੁਕਾਨ ਬੰਦ ਹੋਣੀ ਚਾਹੀਦੀ ਹੈ ਅਤੇ ਇਸ ਲਈ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਭ੍ਰਿਸ਼ਟਾਚਾਰ ਵਿਰੁਧ ਸਖਤ ਕਾਰਵਾਈ ਮੋਦੀ ਦੀ ਗਰੰਟੀ ਹੈ। ਜਾਂਚ ਏਜੰਸੀਆਂ ਨੂੰ ਭ੍ਰਿਸ਼ਟਾਚਾਰ ਵਿਰੁਧ ਕਾਰਵਾਈ ਕਰਨ ਦੀ ਖੁੱਲ੍ਹ ਦਿਤੀ ਗਈ ਹੈ। ਉਹ ਰੁਕਣ ਵਾਲੇ ਨਹੀਂ ਹਨ।’’

ਅਧਿਕਾਰਤ ਸੂਤਰਾਂ ਨੇ ਐਤਵਾਰ ਨੂੰ ਕਿਹਾ ਸੀ ਕਿ ਕਾਂਗਰਸ ਸੰਸਦ ਮੈਂਬਰ ਦੇ ਪਰਿਵਾਰ ਦੀ ਮਲਕੀਅਤ ਵਾਲੀ ਓਡੀਸ਼ਾ ਸਥਿਤ ਬੋਧ ਡਿਸਟਿਲਰੀ ਪ੍ਰਾਈਵੇਟ ਲਿਮਟਿਡ ਵਿਰੁਧ ਇਨਕਮ ਟੈਕਸ ਦੀ ਛਾਪੇਮਾਰੀ ਦੌਰਾਨ 351 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ ਅਤੇ ਇਹ ਦੇਸ਼ ਵਿਚ ਕਿਸੇ ਵੀ ਜਾਂਚ ਏਜੰਸੀ ਦੀ ਇਕੱਲੀ ਕਾਰਵਾਈ ਵਿਚ ਸਭ ਤੋਂ ਵੱਡੀ ਬਰਾਮਦਗੀ ਹੈ। 

ਉਧਰ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ 11 ਜੂਨ, 2023 ਨੂੰ ਇਕ ਅਖਬਾਰ ਦੀ ਰੀਪੋਰਟ ਸਾਂਝੀ ਕੀਤੀ, ਜਿਸ ਵਿਚ ਕਿਹਾ ਗਿਆ ਸੀ ਕਿ ਉਜੈਨ ਮਾਸਟਰ ਪਲਾਨ ਵਿਚ ਜ਼ਮੀਨਾਂ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਤਤਕਾਲੀ ਮੰਤਰੀ ਮੋਹਨ ਯਾਦਵ ਅਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਮੈਂਬਰ ਇਸ ਮਾਮਲੇ ਵਿਚ ਜਾਂਚ ਦੇ ਘੇਰੇ ਵਿਚ ਹਨ। ਕਾਂਗਰਸ ਦੇ ਦੋਸ਼ਾਂ 'ਤੇ ਮੋਹਨ ਯਾਦਵ ਜਾਂ ਭਾਜਪਾ ਵਲੋਂ ਤੁਰਤ ਕੋਈ ਪ੍ਰਤੀਕਿਰਿਆ ਨਹੀਂ ਆਈ। ਰਮੇਸ਼ ਨੇ ਕਿਹਾ, ‘‘ਚੋਣ ਨਤੀਜਿਆਂ ਦੇ ਅੱਠ ਦਿਨ ਬਾਅਦ ਭਾਜਪਾ ਨੇ ਮੱਧ ਪ੍ਰਦੇਸ਼ ਲਈ ਮੁੱਖ ਮੰਤਰੀ ਚੁਣਿਆ, ਉਹ ਵੀ ਇਕ ਅਜਿਹਾ ਵਿਅਕਤੀ ਜਿਸ ’ਤੇ ਉਜੈਨ ਮਾਸਟਰਪਲਾਨ ’ਚ ਵੱਡੇ ਪੱਧਰ ’ਤੇ ਹੇਰਾਫੇਰੀ ਸਮੇਤ ਗੰਭੀਰ ਦੋਸ਼ ਲੱਗੇ ਹਨ। ਸਿੰਘਸਥ ਲਈ ਰਾਖਵੀਂ 872 ਏਕੜ ਜ਼ਮੀਨ ’ਚੋਂ ਉਨ੍ਹਾਂ ਦੀ ਜ਼ਮੀਨ ਨੂੰ ਭੂਮੀ ਵਰਤੋਂ ਬਦਲ ਕੇ ਵੱਖ ਕਰ ਦਿਤਾ ਗਿਆ ਸੀ।’’

ਉਨ੍ਹਾਂ ਦਾਅਵਾ ਕੀਤਾ ਕਿ ਯਾਦਵ ਦੇ ਕਈ ਵੀਡੀਉ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਹੇ ਹਨ, ਜਿਨ੍ਹਾਂ ’ਚ ਉਹ ਗਾਲ੍ਹਾਂ ਕੱਢਦੇ, ਧਮਕੀ ਦਿੰਦੇ ਅਤੇ ਇਤਰਾਜ਼ਯੋਗ ਬਿਆਨ ਦਿੰਦੇ ਨਜ਼ਰ ਆ ਰਹੇ ਹਨ। ਕੀ ਇਹ ਮੱਧ ਪ੍ਰਦੇਸ਼ ਲਈ ਮੋਦੀ ਦੀ ਗਰੰਟੀ ਹੈ?

(For more news apart from Dhiraj Sahu IT Raid, stay tuned to Rozana Spokesman)

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement