
ਬੀਤੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦੁਸ਼ਯੰਤ ਚੌਟਾਲਾ ਨੇ ਕੀਤੀ ਸੀ ਮੁਲਾਕਾਤ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਦੇ ਚਲਦਿਆਂ ਅੱਜ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਉਹਨਾਂ ਨਾਲ ਮੌਜੂਦ ਰਹੇ।
Dushyant Chautala
ਕਰੀਬ ਇਕ ਘੰਟੇ ਤੱਕ ਚੱਲੀ ਬੈਠਕ ਤੋਂ ਬਾਅਦ ਦੁਸ਼ਯੰਤ ਚੌਟਾਲਾ ਚੰਡੀਗੜ੍ਹ ਲਈ ਰਵਾਨਾ ਹੋ ਗਏ। ਦੱਸ ਦਈਏ ਕਿ ਦਿੱਲੀ ਦੀਆਂ ਹੱਦਾਂ ‘ਤੇ ਡਟੇ ਕਿਸਾਨਾਂ ਦੇ ਸੰਘਰਸ਼ ਦਾ ਅਸਰ ਹਰਿਆਣਾ ਦੀ ਸਿਆਸਤ ਵਿਚ ਵੀ ਦੇਖਣ ਨੂੰ ਮਿਲਿਆ ਹੈ। ਇਸ ਦੌਰਾਨ ਕਈ ਤਰ੍ਹਾਂ ਦੇ ਅਨੁਮਾਨ ਵੀ ਲਗਾਏ ਜਾ ਰਹੇ ਹਨ।
Farmer
ਬੀਤੇ ਦਿਨ ਦੁਸ਼ਯੰਤ ਚੌਟਾਲਾ ਤੇ ਮਨੋਹਰ ਲਾਲ ਖੱਟੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਦੌਰਾਨ ਖੇਤੀ ਕਾਨੂੰਨਾਂ ‘ਤੇ ਚਰਚਾ ਦਾ ਅਨੁਮਾਨ ਵੀ ਲਗਾਇਆ ਜਾ ਰਿਹਾ ਹੈ। ਚੌਟਾਲਾ ਹਰਿਆਣਾ ਵਿਚ ਭਾਜਪਾ ਦੀ ਭਾਈਵਾਲ ਪਾਰਟੀ ਜਨਨਾਇਕ ਜਨਤਾ ਪਾਰਟੀ ਦੇ ਨੇਤਾ ਹਨ।
Manohar Lal Khatta
ਅਜਿਹਾ ਮੰਨਿਆ ਜਾ ਰਿਹਾ ਹੈ ਕਿ ਜਨਨਾਇਕ ਜਨਤਾ ਪਾਰਟੀ ਦੇ ਕੁਝ ਵਿਧਾਇਕ ਪ੍ਰਦਰਸ਼ਨਾਕੀ ਕਿਸਾਨਾਂ ਦੇ ਹੱਕ ਵਿਚ ਹਨ। ਇਸ ਦੌਰਾਨ ਸੋਮਵਾਰ ਨੂੰ ਇਨੇਲੋ ਮੁਖੀ ਅਭੈ ਚੌਟਾਲਾ ਨੇ ਇਕ ਚਿੱਠੀ ਰਾਹੀਂ ਮਨੋਹਰ ਲਾਲ ਖੱਟੜ ਦੀ ਸਰਕਾਰ ਦਾ ਵਿਰੋਧ ਕੀਤਾ ਸੀ ਤੇ ਕਿਹਾ ਸੀ ਜੇਕਰ 26 ਜਨਵਰੀ ਤੱਕ ਕਿਸਾਨਾਂ ਦੀ ਗੱਲ਼ ਨਹੀਂ ਮੰਨੀ ਗਈ ਤਾਂ ਉਹਨਾਂ ਦੀ ਇਸ ਚਿੱਠੀ ਨੂੰ ਹੀ ਅਸਤੀਫਾ ਮੰਨਿਆ ਜਾਵੇ।