2022 ਦੀਆਂ ਚੋਣਾਂ ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਬਚਾਉਣ ਦਾ ਸੁਨਿਹਰਾ ਮੌਕਾ : ਕੇਜਰੀਵਾਲ
Published : Feb 13, 2022, 5:43 pm IST
Updated : Feb 13, 2022, 5:43 pm IST
SHARE ARTICLE
Arvind Kejriwal and Bhagwant Mann
Arvind Kejriwal and Bhagwant Mann

ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਵਿੱਚ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ

'ਆਪ' ਦੀ ਸਰਕਾਰ ਗੁਰੂ ਕੀ ਨਗਰੀ ਸਮੇਤ ਸਰਹੱਦੀ ਜ਼ਿਲ੍ਹੇ ਵਿੱਚ ਉਦਯੋਗਾਂ ਦਾ ਕਰੇਗੀ ਵਿਕਾਸ : ਅਰਵਿੰਦ ਕੇਜਰੀਵਾਲ

- ਨਸ਼ਾ ਮਾਫੀਆ ਅਤੇ ਝੂਠੇ ਸੁਫ਼ਨੇ ਵੇਚਣ ਵਾਲਿਆਂ ਨੂੰ ਸਬਕ ਸਿਖਾਉਣ ਦਾ ਅੰਮ੍ਰਿਤਸਰੀਆਂ ਕੋਲ ਸਹੀ ਮੌਕਾ: ਭਗਵੰਤ ਮਾਨ

ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੁਰੂ ਕੀ ਨਗਰੀ ਵਿੱਚ ਪਾਰਟੀ ਦੇ ਉਮੀਦਵਾਰਾਂ ਡਾ. ਜੀਵਨਜੋਤ ਕੌਰ, ਡਾ. ਜਸਬੀਰ ਸਿੰਘ, ਡਾ. ਅਜੇ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਕੁੰਵਰ ਵਿਜੈ ਪ੍ਰਤਾਪ ਸਿੰਘ (ਆਈ.ਪੀ.ਐਸ) ਲਈ ਚੋਣ ਪ੍ਰਚਾਰ ਕੀਤਾ।

Aam aadmi partyAam aadmi party

ਆਪਣੇ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀੰ ਕਿ 2022 ਦੀਆਂ ਚੋਣਾਂ ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਦੀ ਲੁੱਟ ਖਸੁੱਟ ਤੋਂ ਬਚਾਉਣ ਦਾ ਇੱਕ ਸੁਨਿਹਰੀ ਮੌਕਾ ਹੈ। ਇਸ ਲਈ ਅੰਮ੍ਰਿਤਸਰ ਵਾਸੀ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਇੱਕ ਇੱਕ ਵੋਟ ਪਾ ਕੇ ਜਿਤਾਉਣ ਤਾਂ ਜੋ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਸੂਬੇ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਸਕੇ।

Aam aadmi partyAam aadmi party

ਐਤਵਾਰ ਨੂੰ ਗੁਰੂ ਕੀ ਨਗਰੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਾਬਕਾ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਦੇ ਹੱਕ ਵਿੱਚ ਅੰਮ੍ਰਿਤਸਰ ਉਤਰੀ, ਡਾ. ਇੰਦਰਬੀਰ ਸਿੰਘ ਨਿੱਝਰ ਲਈ ਅੰਮ੍ਰਿਤਸਰ ਦੱਖਣੀ, ਡਾ. ਅਜੇ ਗੁਪਤਾ ਲਈ ਅੰਮ੍ਰਿਤਸਰ ਕੇਂਦਰੀ, ਡਾ. ਜਸਬੀਰ ਸਿੰਘ ਲਈ ਅੰਮ੍ਰਿਤਸਰ ਪੱਛਮੀ ਅਤੇ ਡਾ. ਜੀਵਨਜੋਤ ਕੌਰ ਲਈ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ।

ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਇਸ ਸਰਹੱਦੀ ਹਲਕੇ 'ਚ ਸਕੂਲਾਂ, ਕਾਲਜਾਂ, ਹਸਪਤਾਲਾਂ ਦੀ ਤਰੱਕੀ ਲਈ ਕੋਈ ਕਦਮ ਨਹੀਂ ਚੁੱਕਿਆ। ਉਦਯੋਗਾਂ ਨੂੰ ਬਰਬਾਦ ਕਰ ਦਿੱਤਾ। ਉਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਗੁਰੂ ਕੀ ਨਗਰੀ ਸਮੇਤ ਸਰਹੱਦੀ ਜ਼ਿਲੇ ਵਿੱਚ ਉਦਯੋਗਾਂ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਚੰਗੀ ਤੇ ਸਸਤੀ ਸਿੱਖਿਆ ਅਤੇ ਇਲਾਜ ਪ੍ਰਦਾਨ ਕੀਤਾ ਜਾਵੇਗਾ।

Aam aadmi partyAam aadmi party

ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਨੇ ਹਲਕਾ ਅੰਮ੍ਰਿਤਸਰ ਪੂਰਬੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨਾਂ ਹੱਥ ਨਸ਼ਾ ਮਾਫੀਆ ਅਤੇ ਝੂਠੇ ਸੁਫ਼ਨੇ ਵੇਚਣ ਵਾਲਿਆਂ ਨੂੰ ਸਬਕ ਸਿਖਾਉਣ ਦਾ ਸਹੀ ਮੌਕਾ ਹੈ। ਰਜਵਾੜਾਸ਼ਾਹੀ ਲੋਕਾਂ ਨੂੰ ਲੋਕਤੰਤਰ ਦੀ ਤਾਕਤ ਦਿਖਾਉਣ ਦਾ ਮੌਕਾ ਹੈ ਤਾਂ ਜੋ ਆਮ ਘਰ ਦੀ ਧੀ ਅਤੇ ਸਮਾਜਸੇਵੀ ਡਾ. ਜੀਵਨਜੋਤ ਕੌਰ ਦੇ ਹੱਥ ਸੱਤਾ ਦੀ ਲਗਾਮ ਦਿੱਤੀ ਜਾ ਸਕੇ।

Aam aadmi partyAam aadmi party

ਮਾਨ ਨੇ ਕਿਹਾ ਕਿ ਇੱਥੋਂ ਦੇ ਖਾਨਦਾਨੀ ਸਿਆਸੀ ਆਗੂ ਲੋਕਾਂ ਦੀਆਂ ਵੋਟਾਂ ਲੈ ਕੇ ਚੰਡੀਗੜ ਜਾ ਬੈਠਦੇ ਹਨ, ਜਦੋਂ ਕਿ ਆਮ ਲੋਕ ਵੱਖ- ਵੱਖ ਤਰਾਂ ਦੀਆਂ ਸਮੱਸਿਆਵਾਂ ਨਾਲ ਜੂਝਦੇ ਰਹੇ ਹਨ। ਆਮ ਅਦਾਮੀ ਪਾਰਟੀ ਰਾਜਨੀਤਿਕ ਤਬਦੀਲੀ ਦੇ ਨਾਲ ਨਾਲ ਆਮ ਲੋਕਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਸਮੇਂ ਪਾਰਟੀ ਉਮੀਦਵਾਰਾਂ ਤੋਂ ਇਲਾਵਾ ਪਾਰਟੀ ਦੇ ਸੂਬਾ ਅਤੇ ਸਥਾਨਕ ਪੱਧਰ ਦੇ ਆਗੂ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement