PM ਮੋਦੀ ਦੀ ਅਗਵਾਈ ਵਾਲਾ ਭਾਜਪਾ ਗਠਜੋੜ ਵੱਡੀ ਜਿੱਤ ਪ੍ਰਾਪਤ ਕਰੇਗਾ - ਸੁਖਦੇਵ ਸਿੰਘ ਢੀਂਡਸਾ 
Published : Feb 13, 2022, 4:45 pm IST
Updated : Feb 13, 2022, 4:45 pm IST
SHARE ARTICLE
Sukhdev Singh Dhindsa
Sukhdev Singh Dhindsa

ਕਿਹਾ, ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮੈਂ ਅਮਿਤ ਸ਼ਾਹ ਦਾ ਧਨਵਾਦ ਕਰਦਾ ਹਾਂ

ਪਟਿਆਲਾ : ਭਾਰਤੀ ਜਨਤਾ ਪਾਰਟੀ ਦੀਆਂ ਗਠਜੋੜ ਵਲੋਂ ਅੱਜ ਪਟਿਆਲਾ ਵਿਖੇ ਚੋਣ ਪ੍ਰਚਾਰ ਨੂੰ ਹੁੰਗਾਰਾ ਦੇਣ ਲਈ ਵੱਡੀ ਲੀਡਰਸ਼ਿਪ ਪਹੁੰਚੀ।

ਇਸ ਮੌਕੇ ਭਾਜਪਾ ਗਠਜੋੜ ਦੇ ਹਿੱਸੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਨਿਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੈਨੂੰ ਪਟਿਆਲਾ ਸ਼ਹਿਰ 'ਤੇ ਮਾਣ ਹੈ। ਇਥੋਂ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਮੇਸ਼ਾ ਵੱਡੀ ਗਿਣਤੀ 'ਚ ਵੋਟਾਂ ਪਾ ਕੇ ਜਿਤਾਇਆ ਹੈ ਤੇ ਹੁਣ ਵੀ ਜਿਤਾਉਣਗੇ। 

Amarinder SinghAmarinder Singh

ਢੀਂਡਸਾ ਨੇ ਕਿਹਾ ਕਿ ਜਦੋਂ ਉਨ੍ਹਾਂ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ ਤਾਂ ਸ਼ਾਹ ਵਲੋਂ ਬਹੁਤ ਮਾਣ ਸਤਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨਾਲ ਪੰਜਾਬ ਦੇ ਕਈ ਗੰਭੀਰ ਮਸਲਿਆਂ ਅਤੇ ਸਿੱਖਾਂ ਦੇ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਭਾਜਪਾ ਗਠਜੋੜ ਨੇ ਆਪਣੇ ਮੈਨੀਫੈਸਟੋ ਵਿੱਚ ਪੰਜਾਬ ਤੇ ਸਿੱਖਾਂ ਦੀਆਂ ਮੰਗਾਂ ਵੀ ਸ਼ਾਮਲ ਕੀਤੀਆਂ ਹਨ। 

PM Modi Meets Sukhdev Singh DhindsaPM Modi Meets Sukhdev Singh Dhindsa

ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਹੁਤ ਮਾੜੇ ਹਨ, ਸੂਬੇ ਦੀ ਮਾਲੀ ਹਾਲਤ ਮਾੜੀ ਹੈ। ਪੰਜਾਬ ਦੇ ਸਿਰ 'ਤੇ ਸਾਢੇ ਤਿੰਨ ਲੱਖ ਕਰੋੜ ਦਾ ਕਰਜ਼ਾ ਹੈ ਅਤੇ ਖੇਤੀਬਾੜੀ ਖੇਤਰ 'ਚ ਵੀ ਸੁਧਾਰਾਂ ਦੀ ਲੋੜ ਹੈ। ਢੀਂਡਸਾ ਨੇ ਕਿਹਾ ਕਿ ਹਾਲਾਂਕਿ ਕਿਸਾਨਾਂ ਦੀ ਮੰਗਾਂ 'ਤੇ ਕੇਂਦਰ ਸਰਕਾਰ ਨੂੰ ਖਾਸ ਧਿਆਨ ਦੇਣ ਦੀ ਲੋੜ ਹੈ ਪਰ ਸਾਨੂੰ ਯਕੀਨ ਹੈ ਕਿ ਭਾਜਪਾ ਵਲੋਂ ਕਿਸਾਨ ਪੱਖੀ ਯੋਜਨਾਵਾਂ ਦਿੱਤੀਆਂ ਜਾਣਗੀਆਂ।

Amit Shah Amit Shah

ਪੰਜਾਬ 'ਚ ਸਿੱਖਿਆ ਤੇ ਸਿਹਤ ਸੁਵਿਧਾਵਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਬਣਿਆ ਇਹ ਗਠਜੋੜ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰੇਗਾ। ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮੈਂ ਅਮਿਤ ਸ਼ਾਹ ਦਾ ਧਨਵਾਦ ਕਰਦਾ ਹਾਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement