‘ਆਪ’ ਦਿੱਲੀ ’ਚ ਖ਼ੁਦ 6 ਸੀਟਾਂ ’ਤੇ ਚੋਣ ਲੜੇਗੀ, ਕਾਂਗਰਸ ਨੂੰ ਇਕ ਸੀਟ ਦੀ ਪੇਸ਼ਕਸ਼ ਕੀਤੀ
Published : Feb 13, 2024, 3:09 pm IST
Updated : Feb 13, 2024, 3:09 pm IST
SHARE ARTICLE
Sandeep Pathak
Sandeep Pathak

ਕਿਹਾ, ਸੀਟਾਂ ਦੀ ਵੰਡ ਦੇ ਸਮਝੌਤੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦੇਵੇ ਕਾਂਗਰਸ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਕਿ ਉਹ 2024 ਦੀਆਂ ਲੋਕ ਸਭਾ ਚੋਣਾਂ ’ਚ ਦਿੱਲੀ ਦੀਆਂ 6 ਸੀਟਾਂ ’ਤੇ ਚੋਣ ਲੜਨਾ ਚਾਹੁੰਦੀ ਹੈ। ਇਸ ਨੇ ਕਾਂਗਰਸ ਨੂੰ ਸਿਰਫ ਇਕ ਸੀਟ ਦੀ ਪੇਸ਼ਕਸ਼ ਕੀਤੀ ਹੈ। ਆਮ ਆਦਮੀ ਪਾਰਟੀ (ਆਪ) ਨੇ ਅਪਣੀ ਸਹਿਯੋਗੀ ਕਾਂਗਰਸ ਨੂੰ ਸੀਟਾਂ ਦੀ ਵੰਡ ਦੇ ਸਮਝੌਤੇ ਨੂੰ ਛੇਤੀ ਤੋਂ ਛੇਤੀ ਅੰਤਿਮ ਰੂਪ ਦੇਣ ਲਈ ਕਿਹਾ ਹੈ।

ਪਾਰਟੀ ਨੇ ਗੁਜਰਾਤ ਦੀਆਂ ਦੋ ਲੋਕ ਸਭਾ ਸੀਟਾਂ ਅਤੇ ਗੋਆ ਦੀ ਇਕ ਸੀਟ ਲਈ ਵੀ ਉਮੀਦਵਾਰਾਂ ਦਾ ਐਲਾਨ ਕੀਤਾ। ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਦੀ ਬੈਠਕ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਵੈਂਜੀ ਵਿਗਾਸ ਦਖਣੀ ਗੋਆ ਸੀਟ ਤੋਂ, ਚੈਤਰ ਵਸਾਵਾ ਅਤੇ ਉਮੇਸ਼ ਭਾਈ ਮਕਵਾਨਾ ਲੜੀਵਾਰ ਗੁਜਰਾਤ ਦੀ ਭਰੂਚ ਅਤੇ ਭਾਵਨਗਰ ਸੀਟਾਂ ਤੋਂ ਚੋਣ ਲੜਨਗੇ।

ਪਾਠਕ ਨੇ ਕਿਹਾ ਕਿ ‘ਆਪ’ ਨੇ ‘ਇੰਡੀਆ’ ਗੱਠਜੋੜ ਤੋਂ ਗੁਜਰਾਤ ’ਚ ਅੱਠ ਲੋਕ ਸਭਾ ਸੀਟਾਂ ਦੀ ਮੰਗ ਕੀਤੀ ਹੈ, ਜੋ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀਆਂ ਵੋਟਾਂ ਦੇ ਅਨੁਪਾਤ ’ਚ ਹੈ। ਗੁਜਰਾਤ ’ਚ 26 ਲੋਕ ਸਭਾ ਸੀਟਾਂ ਹਨ। 

ਪਾਠਕ ਨੇ ਕਿਹਾ, ‘‘ਅਸੀਂ ਦਿੱਲੀ ’ਚ 6 ਸੀਟਾਂ ’ਤੇ ਚੋਣ ਲੜਨਾ ਚਾਹੁੰਦੇ ਹਾਂ ਅਤੇ ਹਾਲ ਹੀ ਦੀਆਂ ਚੋਣਾਂ ’ਚ ਵੋਟ ਫੀ ਸਦੀ ਦੇ ਆਧਾਰ ’ਤੇ ਕਾਂਗਰਸ ਨੂੰ ਇਕ ਸੀਟ ਦੀ ਪੇਸ਼ਕਸ਼ ਕਰਨਾ ਚਾਹੁੰਦੇ ਹਾਂ। ਅਸੀਂ ਫਿਲਹਾਲ ਦਿੱਲੀ ਲਈ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕਰ ਰਹੇ ਹਾਂ ਪਰ ਜੇ ਸੀਟਾਂ ਦੀ ਵੰਡ ਬਾਰੇ ਗੱਲਬਾਤ ਜਲਦੀ ਪੂਰੀ ਨਹੀਂ ਹੋਈ ਤਾਂ ਅਸੀਂ ਦਿੱਲੀ ਦੀਆਂ ਛੇ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕਰਾਂਗੇ।’’

Location: India, Delhi, New Delhi

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement