BSP-SAD: ਚੋਣਾਂ ਤੋਂ ਪਹਿਲਾਂ ਇੱਕਲਾ ਰਹਿ ਗਿਆ ਅਕਾਲੀ ਦਲ, ਬਸਪਾ ਨੇ ਤੋੜਿਆ ਨਾਤਾ
Published : Feb 13, 2024, 8:03 pm IST
Updated : Feb 13, 2024, 8:03 pm IST
SHARE ARTICLE
File Photo
File Photo

ਬਸਪਾ ਨੇ 4 ਘੰਟੇ ਤੱਕ ਚੱਲੀ ਮੀਟਿੰਗ 'ਚ ਲਿਆ ਫੈਸਲਾ

BSP-SAD:  ਚੰਡੀਗੜ੍ਹ -  ਬਸਪਾ ਨੇ ਵੀ ਅੱਜ ਅਕਾਲੀ ਦਲ ਨਾਲ ਰਿਸ਼ਤਾ ਤੋੜ ਦਿੱਤਾ ਹੈ ਤੇ ਹੁਣ ਬਸਪਾ ਪੰਜਾਬ ਵਿਚ ਲੋਕ ਸਭਾ ਚੋਣਾਂ ਇਕੱਲਿਆਂ ਲੜੇਗੀ। ਦਰਅਸਲ ਅੱਜ ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੀ ਕਮੇਟੀ ਦੇ ਜ਼ਿੰਮੇਵਾਰ ਆਗੂ ਹਾਜ਼ਰ ਹੋਏ।

ਸੂਬਾ ਕਮੇਟੀ ਮੀਟਿੰਗ ਵਿਚ ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਪੰਜਾਬ ਚੰਡੀਗੜ੍ਹ ਹਰਿਆਣਾ ਸੂਬੇ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ਉਤੇ ਪਹੁੰਚੇ। ਚਾਰ ਘੰਟੇ ਲੰਬੀ ਚੱਲੀ ਮੈਰਾਥਨ ਮੰਥਨ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਦੀ ਲਗਾਤਾਰ ਅਣਦੇਖੀ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰ ਰਹੀ ਹੈ।

ਭਾਰਤੀ ਜਨਤਾ ਪਾਰਟੀ ਜੋ ਕਿ ਦਲਿਤਾਂ, ਪਛੜੀਆਂ, ਘੱਟ ਗਿਣਤੀਆਂ, ਕਿਸਾਨਾਂ ਨੂੰ ਕੁਚਲਣ ਦੀ ਗੈਰ ਸੰਵਿਧਾਨਕ ਨੀਤੀਆਂ ਬਣਾਉਂਦੇ ਹੋਏ ਭਾਰਤੀ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ। ਬਹੁਜਨ ਸਮਾਜ ਪਾਰਟੀ ਕਦੇ ਵੀ ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਨਹੀਂ ਕਰ ਸਕਦੀ, ਕਿਉਂਕਿ ਭਾਜਪਾ ਜਿੱਥੇ ਭਾਰਤ ਦੇ ਸੰਵਿਧਾਨ ਨੂੰ ਬਦਲਣ ਲਈ ਕੰਮ ਕਰ ਰਹੀ ਹੈ ਉਥੇ ਪੰਜਾਬ ਨਾਲ ਪੰਥਕ ਮੁੱਦਿਆਂ, ਕਿਸਾਨ ਮੁੱਦਿਆਂ ਬੰਦੀ ਸਿੰਘਾਂ ਦੇ ਮੁੱਦੇ, ਭਾਰਤੀ ਸੰਵਿਧਾਨ ਨੂੰ ਬਦਲਣਾ ਮੁੱਖ ਮੁੱਦਾ ਹੈ। 

 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement