Preneet Kaur: ਸੰਸਦ ਮੈਂਬਰ ਪ੍ਰਨੀਤ ਕੌਰ ਜਲਦ ਹੋ ਸਕਦੇ ਹਨ ਭਾਜਪਾ ਵਿਚ ਸ਼ਾਮਲ
Published : Feb 13, 2024, 12:25 pm IST
Updated : Feb 13, 2024, 12:25 pm IST
SHARE ARTICLE
Congress MP Preneet Kaur set to join BJP
Congress MP Preneet Kaur set to join BJP

ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਂਗਰਸ ਨੇ ਕੀਤਾ ਸੀ ਮੁਅੱਤਲ

Preneet Kaur: ਲੋਕ ਸਭਾ ਹਲਕਾ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਪ੍ਰਨੀਤ ਕੌਰ ਅਗਲੇ ਹਫਤੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਜਾ ਰਹੇ ਹਨ। ਕੁੱਝ ਮਹੀਨੇ ਪਹਿਲਾਂ ਹੀ ਕਾਂਗਰਸ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿਚੋਂ ਮੁਅੱਤਲ ਕਰ ਦਿਤਾ ਸੀ। ਕਾਂਗਰਸ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਸਾਬਕਾ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ ਹਨ, ਜੋ ਹੁਣ ਭਾਜਪਾ ਦਾ ਹਿੱਸਾ ਹਨ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਸੰਭਾਵਤ ਗਠਜੋੜ ਨੂੰ ਸੁਵਿਧਾਜਨਕ ਬਣਾਉਣ ਵਿਚ ਵੀ ਸ਼ਾਮਲ ਦਸਿਆ ਜਾ ਰਿਹਾ ਹੈ।

ਪ੍ਰਨੀਤ ਦੇ ਇਕ ਕਰੀਬੀ ਸਹਿਯੋਗੀ ਨੇ ਪੁਸ਼ਟੀ ਕੀਤੀ ਕਿ 17ਵੀਂ ਲੋਕ ਸਭਾ ਦਾ ਆਖਰੀ ਸੈਸ਼ਨ ਪੂਰਾ ਹੋਣ ਤੋਂ ਬਾਅਦ ਪ੍ਰਨੀਤ ਦਿੱਲੀ 'ਚ ਭਾਜਪਾ 'ਚ ਸ਼ਾਮਲ ਹੋਣਗੇ। ਖ਼ਬਰਾਂ ਅਨੁਸਾਰ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਖੁਦ ਵੀ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਆਉਣ ਵਾਲੀਆਂ ਚੋਣਾਂ ਦੀ ਤਿਆਰੀ ਲਈ ਸੁਚੇਤ ਕੀਤਾ ਹੈ ਅਤੇ ਉਨ੍ਹਾਂ ਨੂੰ ਅਗਲੇ ਹਫਤੇ ਭਾਜਪਾ ਵਿਚ ਸ਼ਾਮਲ ਹੋਣ ਦੇ ਆਪਣੇ ਇਰਾਦੇ ਬਾਰੇ ਸੂਚਿਤ ਕੀਤਾ ਹੈ। ਉਨ੍ਹਾਂ ਦੇ ਸਹਿਯੋਗੀ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੇ 14 ਫਰਵਰੀ ਨੂੰ ਜਾਂ ਉਸ ਤੋਂ ਬਾਅਦ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਫਰਵਰੀ 2023 ਵਿਚ ਪ੍ਰਨੀਤ ਕੌਰ ਨੂੰ ਕਾਂਗਰਸ ਨੇ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿਤਾ ਸੀ, ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਉਸ 'ਤੇ ਪੰਜਾਬ ਵਿਚ ਭਾਜਪਾ ਦੀ ਸਹਾਇਤਾ ਕਰਨ ਦਾ ਇਲਜ਼ਾਮ ਲਾਇਆ ਸੀ। ਪ੍ਰਨੀਤ ਕੌਰ ਨੇ 2021 ਵਿਚ ਅਪਣੇ ਪਤੀ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਕਾਂਗਰਸ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾ ਲਈ ਸੀ।

ਜ਼ਿਕਰਯੋਗ ਹੈ ਕਿ ਉਹ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਤੋਂ ਵੀ ਦੂਰ ਰਹੇ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵਿਰੁਧ ਪ੍ਰਚਾਰ ਕੀਤਾ। ਇਸ ਤੋਂ ਇਲਾਵਾ, ਜਦੋਂ ਮਹੂਆ ਮੋਇਤਰਾ ਨੂੰ ਲੋਕ ਸਭਾ ਵਿਚੋਂ ਕੱਢਿਆ ਗਿਆ ਸੀ ਤਾਂ ਉਨ੍ਹਾਂ ਨੇ ਪਾਰਟੀ ਲਾਈਨ ਦੇ ਵਿਰੁਧ ਵੋਟ ਦਿਤੀ ਸੀ। ਜਦੋਂ ਪਾਰਟੀ ਵਲੋਂ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਤਾਂ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿਤਾ ਅਤੇ ਪਾਰਟੀ ਨੂੰ ਚੁਣੌਤੀ ਦਿਤੀ ਕਿ ਉਹ ਜੋ ਵੀ ਕਾਰਵਾਈ ਕਰਨਾ ਚਾਹੁੰਦੀ ਹੈ, ਉਹ ਕਰੇ। 1999 ਤੋਂ ਲੈ ਕੇ ਹੁਣ ਤਕ ਪਟਿਆਲਾ ਤੋਂ ਕਾਂਗਰਸ ਵਲੋਂ ਪੰਜ ਲੋਕ ਸਭਾ ਚੋਣਾਂ ਲੜ ਚੁੱਕੇ ਪ੍ਰਨੀਤ ਕੌਰ ਨੇ 2014 ਨੂੰ ਛੱਡ ਕੇ ਚਾਰ ਲੋਕ ਸਭਾ ਚੋਣਾਂ ਜਿੱਤੀਆਂ ਹਨ। ਉਨ੍ਹਾਂ ਨੇ ਯੂਪੀਏ-2 ਸਰਕਾਰ ਵਿਚ ਵਿਦੇਸ਼ ਰਾਜ ਮੰਤਰੀ ਵਜੋਂ ਸੇਵਾ ਨਿਭਾਈ।

    (For more Punjabi news apart from Congress MP Preneet Kaur set to join BJP, stay tuned to Rozana Spokesman)

Location: India, Punjab, Patiala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement