AAP MLA Amanatullah Khan: 'ਆਪ' ਵਿਧਾਇਕ ਅਮਾਨਤੁੱਲਾ ਖਾਨ ਨੇ ਅਗਾਊਂ ਜ਼ਮਾਨਤ ਲਈ ਖੜਕਾਇਆ ਦਿੱਲੀ ਦੀ ਅਦਾਲਤ ਦਾ ਦਰਵਾਜ਼ਾ 
Published : Feb 13, 2025, 12:43 pm IST
Updated : Feb 13, 2025, 2:11 pm IST
SHARE ARTICLE
AAP MLA Amanatullah Khan approaches Delhi court for anticipatory bail
AAP MLA Amanatullah Khan approaches Delhi court for anticipatory bail

ਦਿੱਲੀ ਦੀ ਅਦਾਲਤ ਨੇ ਆਪ ਵਿਧਾਇਕ ਅਮਾਨਤੁੱਲ੍ਹਾ ਖਾਨ ਨੂੰ 24 ਫਰਵਰੀ ਤੱਕ ਗਿਰਫਤਾਰੀ ਤੋਂ ਸੁਰੱਖਿਆ ਪ੍ਰਦਾਨ ਕੀਤੀ

 

AAP MLA Amanatullah Khan: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਨੇ ਵੀਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਵਿੱਚ 10 ਫ਼ਰਵਰੀ ਨੂੰ ਜਾਮੀਆ ਨਗਰ ਵਿੱਚ ਪੁਲਿਸ ਟੀਮ 'ਤੇ ਹਮਲੇ ਦੀ ਕਥਿਤ ਤੌਰ 'ਤੇ ਅਗਵਾਈ ਕਰਨ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ।

ਖਾਨ ਨੇ ਵਿਸ਼ੇਸ਼ ਜੱਜ ਜਤਿੰਦਰ ਸਿੰਘ ਦੇ ਸਾਹਮਣੇ ਇੱਕ ਪਟੀਸ਼ਨ ਦਾਇਰ ਕਰ ਕੇ ਜਾਂਚ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਗ੍ਰਿਫ਼ਤਾਰੀ ਤੋਂ ਸੁਰੱਖਿਆ ਦੀ ਮੰਗ ਕੀਤੀ। ਉਸ ਨੇ ਦਾਅਵਾ ਕੀਤਾ ਕਿ ਉਸ ਦੇ ਖ਼ਿਲਾਫ਼ ਲਗਾਏ ਗਏ ਦੋਸ਼ ਝੂਠੇ ਹਨ।

ਦਿੱਲੀ ਪੁਲਿਸ ਨੇ ਸੋਮਵਾਰ ਨੂੰ ਜਾਮੀਆ ਨਗਰ ਵਿੱਚ ਇੱਕ ਪੁਲਿਸ ਟੀਮ 'ਤੇ ਕਥਿਤ ਤੌਰ 'ਤੇ ਹਮਲਾ ਕਰਨ ਦੇ ਦੋਸ਼ ਵਿੱਚ ਓਖਲਾ ਦੇ ਵਿਧਾਇਕ ਵਿਰੁੱਧ ਐਫ਼ਆਈਆਰ ਦਰਜ ਕੀਤੀ ਸੀ।

ਦਿੱਲੀ ਦੀ ਅਦਾਲਤ ਨੇ ਆਪ ਵਿਧਾਇਕ ਅਮਾਨਤੁੱਲ੍ਹਾ ਖਾਨ ਨੂੰ 24 ਫ਼ਰਵਰੀ ਤਕ ਗਿਰਫਤਾਰੀ ਤੋਂ ਸੁਰੱਖਿਆ ਪ੍ਰਦਾਨ ਕੀਤੀ।

ਪੁਲਿਸ ਨੇ ਕਿਹਾ ਕਿ ਵਿਧਾਇਕ ਦੀ ਅਗਵਾਈ ਵਾਲੀ ਭੀੜ ਨੇ ਕਤਲ ਦੇ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕੀਤੀ ਸੀ।

ਪੁਲਿਸ ਨੇ ਦੱਸਿਆ ਕਿ ਇਹ ਕਥਿਤ ਘਟਨਾ ਉਦੋਂ ਵਾਪਰੀ ਜਦੋਂ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਦੋਸ਼ੀ, ਜਿਸ ਦਾ ਨਾਮ ਸ਼ਹਿਬਾਜ਼ ਖਾਨ ਹੈ, ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ।

SHARE ARTICLE

ਏਜੰਸੀ

Advertisement

ਕਰਨਲ ਕੁੱਟਮਾਰ ਮਾਮਲੇ 'ਚ ਪਤਨੀ ਨੇ ਮੀਡੀਆ ਸਾਹਮਣੇ ਰੱਖ ਦਿੱਤੀਆਂ ਕਿਹੜੀਆਂ ਵੀਡੀਓਜ਼ ? ਦੇਖੋ Live

22 Mar 2025 3:28 PM

Khanauri border ਖੁੱਲਣ ਮਗਰੋਂ ਲੋਕ ਵੰਡ ਰਹੇ ਲੱਡੂ, ਦੇਖੋ ਰਾਹਗੀਰ ਕੀ ਬੋਲੇ ?

22 Mar 2025 3:27 PM

ਖਨੌਰੀ ਬਾਰਡਰ 'ਤੇ ਦੁਪਹਿਰ ਤੋਂ ਬਾਅਦ ਰਸਤਾ ਹੋ ਜਾਵੇਗਾ ਚਾਲੂ! ਪੁਲਿਸ ਮੁਲਾਜ਼ਮ ਟਰੈਕਟਰ ਟਰਾਲੀਆਂ ਹਟਾਉਣ ਦਾ ਕਰ ਰਹੇ ਕੰਮ

20 Mar 2025 3:33 PM

ਕਿਸਾਨਾਂ ਦੀ ਰੁਲ ਰਹੀ ਹੈ ਰਸਦ, ਮੋਰਚੇ 'ਚ ਨਹੀਂ ਰਿਹਾ ਕੋਈ ਕਿਸਾਨਾਂ ਦਾ ਰਾਸ਼ਨ ਸੰਭਾਲਣ ਵਾਲਾ, ਦੇਖੋ ਤਸਵੀਰਾਂ

20 Mar 2025 3:32 PM

Baba Raja Raj Singh ਦਾ Interview, ਕਿਹਾ -'ਪੰਥ ਵੱਲੋਂ ਨਕਾਰਿਆ ਜਾ ਚੁੱਕਿਆ Kuldeep Singh Gargaj...'

17 Mar 2025 1:28 PM
Advertisement