
ਜੰਮੂ ਕਸ਼ਮੀਰ ਪੁਲਿਸ ਨੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ
ਸ੍ਰੀਨਗਰ : ਜੰਮੂ ਕਸ਼ਮੀਰ ਪੁਲਿਸ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਸੰਬਲ ਖੇਤਰ ਵਿਚ ਵੀਰਵਾਰ ਨੂੰ ਤਿੰਨ ਸਾਲ ਦੀ ਬੱਚੀ ਦੇ ਨਾਲ ਕਥਿਤ ਬਲਾਤਕਾਰ ਤੋਂ ਬਾਅਦ ਐਤਵਾਰ ਨੂੰ ਘਾਟੀ ਵਿਚ ਲੋਕਾਂ ਵਲੋਂ ਵੱਡੇ ਪੈਮਾਨੇ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜੰਮੂ ਕਸ਼ਮੀਰ ਪੁਲਿਸ ਨੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਦਰਸ਼ਨਕਾਰੀ ਕਥਿਤ ਦੋਸ਼ੀ ਲਈ ਸਖਤ ਸਜ਼ਾ ਦੀ ਮੰਗ ਕਰ ਰਹੇ ਹਨ। ਇਕ ਰਿਪੋਰਟ ਅਨੁਸਾਰ ਪੀੜਤ ਬੱਚੀ ਦੇ ਪਰਵਾਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮੁਤਾਬਕ ਐਤਵਾਰ ਤੋਂ ਪਹਿਲਾਂ ਪਿੰਡ ਦੀ ਬੱਚੀ ਨਾਲ ਬਲਾਤਕਾਰ ਕੀਤਾ ਗਿਆ।
Anger erupts in Kashmir over rape of 3-year-old minor in Sumbal
ਪੀੜਤ ਬੱਚੀ ਦੇ ਇਕ ਰਿਸ਼ਤੇਦਾਰ ਨੇ ਦਸਿਆ ਕਿ ਕਥਿਤ ਦੋਸ਼ੀ ਨੇ ਬੱਚੀ ਨੂੰ ਟੌਫ਼ੀ ਦਾ ਲਾਲਚ ਦੇ ਕੇ ਉਸ ਨੂੰ ਅਗ਼ਵਾ ਕੀਤਾ ਅਤੇ ਉਸ ਤੋਂ ਬਾਅਦ ਉਸ ਨਾਲ ਬਲਾਤਕਾਰ ਕੀਤਾ। ਪਰਵਾਰ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬੱਚੀ ਨੇੜੇ ਦੇ ਇਲਾਕੇ ਵਿਚ ਮਿਲੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਸਥਾਨਕ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੱਚੀ ਨੂੰ ਸ੍ਰੀਨਗਰ ਹਸਪਤਾਲ ਵਿਚ ਭਰਤੀ ਕੀਤਾ ਗਿਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Anger erupts in Kashmir over rape of 3-year-old minor in Sumbal
ਬਾਂਧੀਪੋਰਾ ਦੇ ਡਿਪਟੀ ਕਮਿਸ਼ਨਰ ਸ਼ਾਹਬਾਜ਼ ਮਿਰਜ਼ਾ ਨੇ ਕਿਹਾ ਕਿ ਬਾਂਧੀਪੋਰਾ ਵਿਚ ਮਾਸੂਮ ਬੱਚੀ ਨਾਲ ਹੋਈ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜਨਤਾ ਨੂੰ ਸ਼ਾਂਤੀ ਰੱਖਣ ਅਤੇ ਕਿਸੇ ਤਰ੍ਹਾਂ ਦੀਆਂ ਅਫ਼ਵਾਰਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਟਵੀਟ ਕਰ ਕੇ ਕਿਹਾ ਕਿ ਸੰਬਲ ਦੇ ਤਿਰਗਾਮ ਵਿਚ ਬੱਚੀ ਨਾਲ ਬਲਾਤਕਾਰ ਦੀ ਘਟਨਾ ਹੈਰਾਨ ਕਰਨ ਵਾਲੀ ਹੈ।
Anger erupts in Kashmir over rape of 3-year-old minor in Sumbal
ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਪੁਲਿਸ ਨੂੰ ਤੇਜ਼ੀ ਨਾਲ ਜਾਂਚ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਵੀ ਇਸ ਘਟਨਾ 'ਤੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਘਟਨਾ ਸ਼ਰਮਿੰਦਾ ਕਰ ਦੇਣ ਵਾਲੀ ਹੈ। ਉਨ੍ਹਾਂ ਨੇ ਇਸ ਘਟਨਾ 'ਤੇ ਨਾਰਾਜ਼ਗੀ ਵੀ ਜ਼ਾਹਰ ਕੀਤੀ।