ਕਰਨਾਟਕ ਵਿਧਾਨ ਸਭਾ ਚੋਣਾਂ : ਨਤੀਜਾ ਦੇਖ ਭਾਵੁਕ ਹੋਏ ਡੀ.ਕੇ.ਸ਼ਿਵਕੁਮਾਰ

By : KOMALJEET

Published : May 13, 2023, 3:23 pm IST
Updated : May 13, 2023, 3:23 pm IST
SHARE ARTICLE
DK Shivakumar
DK Shivakumar

ਗਾਂਧੀ ਪ੍ਰਵਾਰ ਅਤੇ ਜਨਤਾ ਦਾ ਕੀਤਾ ਧਨਵਾਦ 

ਬੈਂਗਲੁਰੂ :  ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਸ਼ਨੀਵਾਰ ਨੂੰ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਪੱਕੀ ਨਜ਼ਰ ਆਉਣ ਤੋਂ ਬਾਅਦ ਭਾਵੁਕ ਹੋ ਗਏ ਅਤੇ ਸੂਬੇ ਦੀ ਅਗਵਾਈ ਕਰਨ ਲਈ ਉਨ੍ਹਾਂ ਵਿਚ ਵਿਸ਼ਵਾਸ ਜਤਾਉਣ ਲਈ ਗਾਂਧੀ ਪਰਿਵਾਰ ਦਾ ਧਨਵਾਦ ਕੀਤਾ।

ਇਹ ਵੀ ਪੜ੍ਹੋ:  ਕਰਨਾਟਕ ਵਿਧਾਨ ਸਭਾ ਚੋਣਾਂ : ਬਸਵਰਾਜ ਬੋਮਈ ਨੇ ਮੰਨੀ ਹਾਰ 

ਸ਼ਿਵਕੁਮਾਰ ਕਾਂਗਰਸ ਦੀ ਕਾਰਗੁਜ਼ਾਰੀ ਬਾਰੇ ਗੱਲ ਕਰ ਰਹੇ ਸਨ, ਉਨ੍ਹਾਂ ਦੀਆਂ ਅੱਖਾਂ ਵਿਚ ਹੰਝੂ ਆ ਗਏ। ਸ਼ਿਵਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਹਾਈ ਕਮਾਂਡ ਨੂੰ ਕਿਹਾ ਹੈ ਕਿ ਉਹ ਕਰਨਾਟਕ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣਗੇ। ਉਨ੍ਹਾਂ ਭਾਵੁਕ ਹੋ ਕੇ ਕਿਹਾ, ''ਮੈਂ ਇਸ ਜਿੱਤ ਦਾ ਸਿਹਰਾ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੂੰ ਦਿੰਦਾ ਹਾਂ। ਲੋਕਾਂ ਨੇ ਸਾਡੇ ਵਿਚ ਵਿਸ਼ਵਾਸ ਜਤਾਇਆ ਅਤੇ ਨੇਤਾਵਾਂ ਨੇ ਸਾਡਾ ਸਮਰਥਨ ਕੀਤਾ। ਇਹ ਸਮੂਹਕ ਅਗਵਾਈ ਹੈ ਅਤੇ ਅਸੀਂ ਮਿਲ ਕੇ ਕੰਮ ਕੀਤਾ ਹੈ।"

ਇਹ ਵੀ ਪੜ੍ਹੋ: ਕਰਨਾਟਕ ਵਿਧਾਨ ਸਭਾ ਚੋਣਾਂ ਦੇ ਰੁਝਾਨ : ਕਾਂਗਰਸ ਅਤੇ ਭਾਜਪਾ ਵਿਚਾਲੇ ਚਲ ਰਿਹਾ ਹੈ ਸਖ਼ਤ ਮੁਕਾਬਲਾ 

ਸ਼ਿਵਕੁਮਾਰ ਨੇ ਕਿਹਾ, “ਮੈਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਅਰਜੁਨ ਖੜਗੇ ਨੂੰ ਕਿਹਾ ਸੀ ਕਿ ਅਸੀਂ ਕਰਨਾਟਕ ਜਿੱਤਾਂਗੇ। ਮੈਂ ਇਹ ਨਹੀਂ ਭੁੱਲ ਸਕਦਾ ਕਿ ਜਦੋਂ ਭਾਜਪਾ ਨੇ ਮੈਨੂੰ ਜੇਲ ਵਿਚ ਬੰਦ ਕੀਤਾ ਸੀ ਤਾਂ ਸੋਨੀਆ ਗਾਂਧੀ ਮੈਨੂੰ ਮਿਲਣ ਆਏ ਸਨ। ਗਾਂਧੀ ਪ੍ਰਵਾਰ, ਕਾਂਗਰਸ ਅਤੇ ਪੂਰੇ ਦੇਸ਼ ਨੇ ਮੇਰੇ 'ਤੇ ਇਹ ਭਰੋਸਾ ਪ੍ਰਗਟਾਇਆ ਸੀ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਸਮੇਤ ਸੂਬੇ ਦੇ ਪਾਰਟੀ ਨੇਤਾਵਾਂ, ਵਿਧਾਇਕਾਂ ਅਤੇ ਅਹੁਦੇਦਾਰਾਂ ਦਾ ਧਨਵਾਦ ਕੀਤਾ।

Location: India, Karnataka

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement