ਬਾਦਲਾਂ ਦੀ ਬਦੌਲਤ ਬਾਂਹ ਮਰੋੜ ਕੇ ਵਸੂਲੀ ਕਰਨ 'ਤੇ ਉੱਤਰੇ ਨਿੱਜੀ ਥਰਮਲ ਪਲਾਂਟ : ਭਗਵੰਤ ਮਾਨ
Published : Aug 13, 2019, 6:32 pm IST
Updated : Aug 13, 2019, 6:32 pm IST
SHARE ARTICLE
Bhagwant Mann
Bhagwant Mann

ਅਗਲੇ ਇਕ-ਦੋ ਮਹੀਨਿਆਂ 'ਚ ਬਿਜਲੀ ਪ੍ਰਤੀ ਯੂਨਿਟ 10 ਪੈਸੇ ਮਹਿੰਗੀ ਹੋ ਜਾਵੇਗੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਹਿਲਾਂ ਹੀ ਹੱਦੋਂ ਮਹਿੰਗੀ ਬਿਜਲੀ ਲੈ ਰਹੇ ਪੰਜਾਬ ਦੇ ਲੋਕਾਂ ਦਾ ਫ਼ਿਕਰ ਕਰਦੇ ਹੋਏ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੇ ਗ਼ਲਤ ਅਤੇ ਮਾਰੂ ਸਮਝੌਤਿਆਂ ਕਾਰਨ ਨਿੱਜੀ ਥਰਮਲ ਪਲਾਂਟ ਸੂਬਾ ਸਰਕਾਰ/ਪੀਐਸਪੀਸੀਐਲ ਦੀ ਬਾਂਹ ਮਰੋੜ ਕੇ ਵਸੂਲੀ 'ਤੇ ਉਤਰ ਆਏ ਹਨ। ਨਤੀਜਣ ਅਗਲੇ ਇਕ ਦੋ ਮਹੀਨਿਆਂ 'ਚ ਬਿਜਲੀ ਪ੍ਰਤੀ ਯੂਨਿਟ 10 ਪੈਸੇ ਮਹਿੰਗੀ ਹੋ ਜਾਵੇਗੀ, ਕਿਉਂਕਿ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ (7 ਅਗਸਤ) ਤਹਿਤ ਪੀਐਸਪੀਸੀਐਲ ਨੂੰ ਅਗਲੇ 2 ਮਹੀਨਿਆਂ 'ਚ ਰਾਜਪੁਰਾ ਅਤੇ ਤਲਵੰਡੀ ਸਾਬੋ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਕ੍ਰਮਵਾਰ 1200 ਕਰੋੜ ਅਤੇ 1800 ਕਰੋੜ (ਕੁੱਲ 2800 ਕਰੋੜ) ਰੁਪਏ ਭੁਗਤਾਨ ਕਰਨੇ ਪੈਣਗੇ।

Electricity BillElectricity Bill

ਪਾਰਟੀ ਹੈੱਡਕੁਆਟਰ ਵਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਸੁਖਬੀਰ ਸਿੰਘ ਬਾਦਲ ਨੇ ਨਿੱਜੀ ਥਰਮਲ ਪਲਾਂਟਾਂ ਨਾਲ 'ਮੋਟੇ ਕਮਿਸ਼ਨ' ਰੱਖ ਕੇ ਬੇਹੱਦ ਮਹਿੰਗੇ ਅਤੇ ਇਕਪਾਸੜ ਮਾਰੂ ਸ਼ਰਤਾਂ ਵਾਲੇ ਬਿਜਲੀ ਖ਼ਰੀਦ ਸਮਝੌਤੇ (ਪੀਪੀਏਜ਼) ਕੀਤੇ ਗਏ। ਸਰਕਾਰੀ ਥਰਮਲ ਪਲਾਂਟਾਂ ਨੂੰ ਸੋਚੀ ਸਮਝੀ ਸਾਜ਼ਿਸ਼ ਨਾਲ ਬੰਦ ਅਤੇ ਨਕਾਰਾ ਕੀਤਾ ਗਿਆ। ਬਿਜਲੀ ਦੀ ਖਪਤ ਦੀ ਨਿਰਭਰਤਾ 85 ਪ੍ਰਤੀਸ਼ਤ ਨਿੱਜੀ ਥਰਮਲ ਪਲਾਂਟਾਂ 'ਤੇ ਵਧਾ ਦਿੱਤੀ ਗਈ। ਅੱਜ ਇਹੋ ਨਿੱਜੀ ਥਰਮਲ ਪਲਾਂਟ ਐਨੇ ਹਾਈ ਹੋ ਗਏ ਹਨ ਕਿ ਮਾਰੂ ਸ਼ਰਤਾਂ ਦੀ ਆੜ 'ਚ ਸੁਪਰੀਮ ਕੋਰਟ ਰਾਹੀਂ ਵਸੂਲੀ ਕਰਨ 'ਤੇ ਉੱਤਰ ਆਏ।

Electricity rates increased in PunjabElectricity rates increased in Punjab

ਭਗਵੰਤ ਮਾਨ ਨੇ ਕਿਹਾ ਕਿ ਜਿਸ ਸ਼ਰਤ ਦੇ ਆਧਾਰ 'ਤੇ ਸੁਪਰੀਮ ਕੋਰਟ ਨੇ 2800 ਕਰੋੜ ਰੁਪਏ ਦੀ ਬਕਾਇਆ ਰਕਮ ਭੁਗਤਾਨ ਕਰਨ ਦਾ ਹੁਕਮ ਸੁਣਾਇਆ ਹੈ, ਇਹ ਪਿਛਲੇ 4 ਸਾਲਾਂ ਲਈ ਹੈ, ਜਦਕਿ ਇਸ ਫ਼ੈਸਲੇ ਅਨੁਸਾਰ ਇਹ ਦੋਵੇਂ ਥਰਮਲ ਪਲਾਂਟ ਅਗਲੇ 21 ਸਾਲਾਂ 'ਚ ਸਰਕਾਰ (ਪੀਐਸਪੀਸੀਐਲ) ਤੋਂ 12000 ਕਰੋੜ ਰੁਪਏ ਹੋਰ ਵਸੂਲਣਗੇ। ਇਹ ਸਾਰਾ ਵਿੱਤੀ ਬੋਝ ਪੀਐਸਪੀਸੀਐਲ ਰਾਹੀਂ ਸੂਬੇ ਦੇ ਹਰੇਕ ਅਮੀਰ-ਗ਼ਰੀਬ ਬਿਜਲੀ ਖਪਤਕਾਰ ਦੀ ਜੇਬ 'ਤੇ ਹੀ ਪੈਣਾ ਹੈ।

Electricity wiresElectricity 

ਭਗਵੰਤ ਮਾਨ ਨੇ ਇਸ ਸੰਬੰਧੀ ਆਈਆਂ ਤਾਜ਼ਾ ਰਿਪੋਰਟਾਂ ਦੇ ਹਵਾਲੇ ਨਾਲ ਕਿਹਾ ਕਿ ਨਜਾਇਜ਼ ਸ਼ਰਤਾਂ ਅਤੇ ਮਹਿੰਗੇ-ਮਾਰੂ ਬਿਜਲੀ ਸਮਝੌਤਿਆਂ (ਪੀਪੀਏਜ਼) ਬਾਰੇ ਜੋ ਦੋਸ਼ ਹੁਣ ਤੱਕ ਆਮ ਆਦਮੀ ਪਾਰਟੀ ਲਗਾਉਂਦੀ ਆ ਰਹੀ ਹੈ, ਉਸ 'ਤੇ ਪੀਐਸਪੀਸੀਐਲ ਅਧਿਕਾਰੀਆਂ ਨੇ ਮੋਹਰ ਲਗਾਉਂਦੇ ਹੋਏ ਪਿਛਲੀ ਬਾਦਲ ਸਰਕਾਰ ਅਤੇ ਅਫ਼ਸਰਸ਼ਾਹੀ ਨੂੰ ਹੀ ਦੋਸ਼ੀ ਠਹਿਰਾਇਆ ਹੈ ਕਿ ਜੇਕਰ ਉਨ੍ਹਾਂ ਨੇ ਪੀਪੀਏ ਦੀਆਂ ਸ਼ਰਤਾਂ ਨੂੰ ਗਹੁ ਨਾਲ ਘੋਖਿਆ ਹੁੰਦਾ ਤਾਂ ਇਸ ਤਰ੍ਹਾਂ ਦੇ ਵਾਧੂ ਅਤੇ ਨਜਾਇਜ਼ ਭੁਗਤਾਨ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਨਾ ਕਰਨੇ ਪੈਂਦੇ।

Electricity Electricity

ਭਗਵੰਤ ਮਾਨ ਨੇ ਕਿਹਾ ਕਿ ਸਭ ਸਮਝੌਤੇ ਸੋਚੀ ਸਮਝੀ ਸਾਜ਼ਿਸ਼ ਅਤੇ 'ਦਲਾਲੀ' ਬੰਨ ਕੇ ਸਹੀਬੱਧ ਹੋਏ ਹਨ। ਇਸ ਸਮੁੱਚੇ ਮਾਮਲੇ ਦੀ ਹਾਈਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਥੱਲੇ ਜਾਂ ਫਿਰ ਪੰਜਾਬ ਵਿਧਾਨ ਸਭਾ ਦੀ ਉੱਚ ਪੱਧਰੀ ਵਿਸ਼ੇਸ਼ ਕਮੇਟੀ ਵਲੋਂ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ। ਇਸ ਤਰ੍ਹਾਂ ਦੀਆਂ ਨਜਾਇਜ਼ ਦੇਣਦਾਰੀਆਂ ਪੀਐਸਪੀਸੀਐਲ ਰਾਹੀਂ ਬਿਜਲੀ ਖਪਤਕਾਰਾਂ ਦੀਆਂ ਜੇਬਾਂ 'ਚੋਂ ਕਰਨ ਦੀ ਥਾਂ ਬਾਦਲ ਪਰਿਵਾਰ ਅਤੇ ਸੰਬੰਧਿਤ ਅਫ਼ਸਰਾਂ ਦੀਆਂ ਤਨਖ਼ਾਹਾਂ/ਪੈਨਸ਼ਨਾਂ ਅਤੇ ਸੰਪਤੀਆਂ ਨਿਲਾਮ ਕਰ ਕੇ ਹੋਣੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਹੋਰ ਦੇਰੀ ਕੀਤਿਆਂ। ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕੀਤੇ ਜਾਣ ਅਤੇ ਸੂਬੇ ਦੇ ਲੋਕਾਂ ਨੂੰ ਅੰਨ੍ਹੀ ਲੁੱਟ ਤੋਂ ਬਚਾਇਆ ਜਾਵੇ।

Electricity tariff will increase in PunjabElectricity 

ਮਾਨ ਨੇ ਕਿਹਾ ਕਿ ਇਸ ਤੋਂ ਬਿਨਾਂ ਤਲਵੰਡੀ ਸਾਬੋ, ਰਾਜਪੁਰਾ ਤੇ ਸ੍ਰੀ ਗੋਇੰਦਵਾਲ ਥਰਮਲ ਪਲਾਂਟਾਂ ਨੂੰ ਫਿਕਸਡ ਚਾਰਜ ਦੇ ਰੂਪ 'ਚ ਸਾਲਾਨਾ 2800 ਕਰੋੜ ਦਾ ਭੁਗਤਾਨ ਵੱਖਰਾ ਹੈ, ਜੋ 25 ਸਾਲਾਂ 'ਚ 70000 ਕਰੋੜ ਰੁਪਏ ਬਣਦਾ ਹੈ, ਜਦਕਿ ਸੁਪਰੀਮ ਕੋਰਟ ਨੇ ਇਹ ਤਾਜ਼ਾ ਫ਼ੈਸਲਾ ਕੋਲੇ ਦੀਆਂ ਖ਼ਾਨਾਂ 'ਤੇ ਭਰਾਈ ਸਮੇਂ 'ਕੋਲ ਵਾਸ਼ਿੰਗ ਚਾਰਜ' ਅਤੇ ਲੋਡਿੰਗ ਲੌਸ ਦੀ ਭਰਪਾਈ ਲਈ ਇਹ 2800 ਕਰੋੜ ਦੀ ਬਕਾਇਆ ਵਸੂਲੀ ਭੁਗਤਾਨ ਕਰਨ ਦੇ ਹੁਕਮ ਦਿੱਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement