BDPO ਦਫ਼ਤਰ ਵਿਚ ਧਰਨਾ ਦੇਣ ਦਾ ਮਾਮਲਾ: ਕੁਲਬੀਰ ਜ਼ੀਰਾ ਵਿਰੁਧ ਮਾਮਲਾ ਦਰਜ, ਮੰਗਲਵਾਰ ਨੂੰ ਦੇਣਗੇ ਗ੍ਰਿਫ਼ਤਾਰੀ
Published : Oct 13, 2023, 1:49 pm IST
Updated : Oct 13, 2023, 1:49 pm IST
SHARE ARTICLE
FIR Against Punjab Congress Former MLA Kulbir Singh Zira
FIR Against Punjab Congress Former MLA Kulbir Singh Zira

ਅਸੀਂ ਅਪਣੀ ਸਰਕਾਰ 'ਚ ਵੀ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੁਣ ‘ਆਪ’ ਸਰਕਾਰ 'ਚ ਵੀ ਪੂਰੇ ਦਮ 'ਤੇ ਲੜਾਂਗੇ: ਕੁਲਬੀਰ ਜ਼ੀਰਾ

 

ਜ਼ੀਰਾ: ਫ਼ਿਰੋਜ਼ਪੁਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਿਰੁਧ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀ ਸ਼ਿਕਾਇਤ ’ਤੇ ਦਰਜ ਹੋਇਆ ਹੈ। ਇਸ ਵਿਚ ਸਾਬਕਾ ਵਿਧਾਇਕ ਜ਼ੀਰਾ ਤੋਂ ਇਲਾਵਾ ਉਨ੍ਹਾਂ ਦੇ ਨਾਲ ਮੌਜੂਦ 70 ਤੋਂ 80 ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਮਾਮਲਾ ਸਾਹਮਣੇ ਆਉਂਦੇ ਹੀ ਸਾਬਕਾ ਵਿਧਾਇਕ ਜ਼ੀਰਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਾਅਵਾ ਕੀਤਾ ਕਿ ਉਹ 17 ਅਕਤੂਬਰ ਨੂੰ ਦੁਪਹਿਰ 12 ਵਜੇ ਗ੍ਰਿਫ਼ਤਾਰੀ ਦੇਣਗੇ।

ਇਹ ਵੀ ਪੜ੍ਹੋ: ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਨੂੰ ਲੈ ਕੇ ਵਿਵਾਦ! ਸਿੱਖ ਦੇ ਗਲ ਵਿਚ ਟਾਇਰ ਪਾਉਣ ਵਾਲੇ ਦ੍ਰਿਸ਼ ’ਤੇ ਸਿੱਖਾਂ ਨੇ ਜਤਾਇਆ ਇਤਰਾਜ਼

ਕੁਲਬੀਰ ਸਿੰਘ ਜ਼ੀਰਾ ਨੇ ਕਿਹਾ, “ਮੈਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਦਾ ਸਵਾਗਤ ਕਰਦਾ ਹਾਂ ਕਿ ਜਿਨ੍ਹਾਂ ਨੇ ਮੈਨੂੰ ਲੋਕਾਂ ਦੀ ਆਵਾਜ਼ ਬੁਲੰਦ ਕਰਨ 'ਤੇ ਮੇਰੇ ਵਿਰੁਧ ਮਾਮਲਾ ਦਰਜ ਕੀਤਾ ਹੈ”। ਉਨ੍ਹਾਂ ਨੇ ਕਾਂਗਰਸ ਸਰਕਾਰ ਵੇਲੇ ਦਾ ਉਹ ਮਾਮਲਾ ਦੁਹਰਾਇਆ ਜਦੋਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਨਸ਼ੇ ਦੇ ਮੁੱਦੇ ਨੂੰ ਲੈ ਕੇ ਅਪਣੀ ਸਰਕਾਰ ਵਿਰੁਧ ਹੀ ਆਵਾਜ਼ ਬੁਲੰਦ ਕੀਤੀ ਸੀ ਅਤੇ ਉਸ ਵੇਲੇ ਕੁਲਬੀਰ ਸਿੰਘ ਜ਼ੀਰਾ ਵਿਰੁਧ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਕਾਰਵਾਈਆਂ ਵੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਹੁਣ ਵੀ ਉਨ੍ਹਾਂ ਵਿਰੁਧ ਦਰਜ ਮਾਮਲੇ ਦੀ ਉਹ ਪਰਵਾਹ ਨਹੀਂ ਕਰਨਗੇ।

ਇਹ ਵੀ ਪੜ੍ਹੋ: ਅਧਿਆਪਕ ਦੀ ਨੌਕਰੀ ਲੈਣ ਲਈ ਬਣਾਏ ਫਰਜ਼ੀ ਸਰਟੀਫਿਕੇਟ, 7 ਅਧਿਆਪਕਾਂ ਖ਼ਿਲਾਫ਼ FIR ਦਰਜ  

ਕੁਲਬੀਰ ਜ਼ੀਰਾ ਨੇ ਆਖਿਆ ਕਿ ਉਹ ਆਵਾਜ਼ਾਂ ਕਦੇ ਦੱਬਦੀਆਂ ਨਹੀਂ ਹੁੰਦੀਆਂ, ਜਿਨ੍ਹਾਂ ਕੋਲ ਵਿਸ਼ਵਾਸ ਪਾਤਰਾਂ ਅਤੇ ਪਿਤਾ ਪੁਰਖੀ ਸੰਘਰਸ਼ਸ਼ੀਲ ਰਾਹਾਂ ਉਤੇ ਚੱਲਣ ਦਾ ਜਜ਼ਬਾ ਹੋਵੇ। ਉਨ੍ਹਾਂ ਆਖਿਆ ਕਿ ਹਲਕੇ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਉਨ੍ਹਾਂ ਦੇ ਸਪੁੱਤਰ ਸ਼ੰਕਰ ਕਟਾਰੀਆ ਬਹੁਤ ਵੱਡੇ ਭੁਲੇਖੇ 'ਚ ਹਨ ਕਿ ਅਸੀਂ ਜੋ ਕਹੀਏ ਉਹ ਹਲਕੇ ਵਿਚ ਹੋਵੇਗਾ ਪਰ ਉਨ੍ਹਾਂ ਦੇ ਭੁਲੇਖੇ ਕਾਂਗਰਸ ਪਾਰਟੀ ਦੂਰ ਕਰਕੇ ਰੱਖੇਗੀ। ਉਨ੍ਹਾਂ ਆਖਿਆ ਕਿ ਪਹਿਲਾਂ ਵੀ ਇਨ੍ਹਾਂ ਵਲੋਂ ਕਰਵਾਏ ਗਏ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ 'ਤੇ ਦਰਜ ਮਾਮਲੇ ਰੱਦ ਕਰਵਾਏ ਹਨ ਅਤੇ ਹੁਣ ਵੀ ਕਿਸੇ ਕਾਂਗਰਸੀ ਵਰਕਰ ਜਾਂ ਆਗੂ ਸਾਹਿਬਾਨ ਨੂੰ ਆਂਚ ਨਹੀਂ ਆਉਣ ਦਿਤੀ ਜਾਵੇਗੀ।

ਇਹ ਵੀ ਪੜ੍ਹੋ: ਸ਼ੁਭਮਨ ਗਿੱਲ ਨੂੰ ਯੁਵਰਾਜ ਸਿੰਘ ਦਾ ਸੰਦੇਸ਼, ''ਤਕੜਾ ਹੋ ਤੇ ਖੇਡ'' 

ਕੁਲਬੀਰ ਸਿੰਘ ਜ਼ੀਰਾ ਨੇ ਸਪਸ਼ਟ ਕੀਤਾ ਕਿ, “ਸਰਪੰਚਾਂ ਦੇ ਹੱਕ ਦਿਵਾਉਣ ਲਈ ਬੀ.ਡੀ.ਪੀ.ਓ. ਦਫ਼ਤਰ ਜ਼ੀਰਾ ਵਿਖੇ ਲਾਏ ਗਏ ਧਰਨੇ ਕਰਕੇ ਮੇਰੇ 'ਤੇ ਅਤੇ ਮੇਰੇ ਸਾਥੀਆਂ 'ਤੇ ਜੋ ਮੁਕੱਦਮਾ ਨੰ:120/23 ਥਾਣਾ ਸਿਟੀ ਜ਼ੀਰਾ ਵਿਖੇ ਦਰਜ ਕੀਤਾ ਹੈ। ਮੈਂ ਬਦਲਾਅ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਾਂ ਹਾਂ। ਮਿਤੀ 17-10-2023 ਦਿਨ ਮੰਗਲਵਾਰ ਸੰਗਰਾਂਦ ਵਾਲੇ ਦਿਨ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਦਰ 'ਤੇ ਨਤਮਸਤਕ ਹੋਣ ਤੋਂ ਬਾਅਦ ਫਿਰੋਜ਼ਪੁਰ ਵਿਖੇ ਦੁਪਹਿਰ 12 ਵਜੇ ਪ੍ਰੈੱਸ ਦੇ ਰੂਹ-ਬਰੂਹ ਹੋ ਕੇ 18 ਮਹੀਨਿਆਂ ਦੇ ਬਦਲਾਅ ਸਰਕਾਰ ਦੇ ਜ਼ੀਰਾ ਹਲਕੇ ਦੇ ਵਿਧਾਇਕ ਅਤੇ ਅਫ਼ਸਰਾਂ ਦੇ ਕੱਚੇ ਚਿੱਠੇ ਸਬੂਤਾਂ ਸਮੇਤ ਜਨਤਕ ਕਰਾਗਾਂ ਅਤੇ ਅਪਣੀ ਗ੍ਰਿਫ਼ਤਾਰੀ ਦੇਵਾਂਗਾ”।

ਇਹ ਵੀ ਪੜ੍ਹੋ: ਹਮਾਸ ਵੱਲੋਂ 40 ਬੱਚਿਆਂ ਦੇ ਵੱਢੇ ਗਏ ਸਿਰ? Fact Check ਰਿਪੋਰਟ

ਉਨ੍ਹਾਂ ਕਿਹਾ ਕਿ ਜਿਹੜੀ ਲੋਕਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੇਇਨਸਾਫੀ ਕੀਤੀ ਜਾ ਰਹੀ ਹੈ ਉਹ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਉਨ੍ਹਾਂ ਆਖਿਆ ਕਿ ਪਿੰਡ ਮਰਖਾਈ ਵਿਚੋਂ ਜਿਹੜੇ ਸਫੈਦੇ ਵੱਡੇ ਗਏ ਹਨ ਅਤੇ ਜਾਅਲੀ ਸਰਟੀਫਿਕੇਟ ਜਾਰੀ ਕਰਕੇ ਅਪਣੀ ਸ਼ੋਹਰਤ ਖੱਟਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਉਸ ਵਿਰੁਧ ਅਸੀਂ ਜੰਗ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਸ਼ਾਸਨ ਨੇ ਸਾਨੂੰ ਵਿਸ਼ਵਾਸ ਦਿਤਾ ਹੈ ਪਰ ਇਨਸਾਫ ਤਕ ਅਸੀਂ ਅਪਣੀ ਜੰਗ ਨੂੰ ਮੱਠਾ ਨਹੀਂ ਪੈਣ ਦੇਵਾਂਗੇ।

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement