ਮੇਰੀ ਸਰਕਾਰ ਨੂੰ ਡੇਗਣ ਲਈ ਕਾਂਗਰਸ ਦੇ 50 ਵਿਧਾਇਕਾਂ ਨੂੰ 50-50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ : ਸਿਧਾਰਮਈਆ 
Published : Nov 13, 2024, 10:13 pm IST
Updated : Nov 13, 2024, 10:13 pm IST
SHARE ARTICLE
CM Siddaramaiah
CM Siddaramaiah

ਕਿਹਾ, ਭਾਜਪਾ ਨੇ ਰਿਸ਼ਵਤ ਨਾਲ ਕਰੋੜਾਂ ਰੁਪਏ ਕਮਾਏ, ਇਸ ਪੈਸੇ ਦੀ ਵਰਤੋਂ ਹਰ ਵਿਧਾਇਕ ਨੂੰ 50 ਕਰੋੜ ਰੁਪਏ ਦੀ ਪੇਸ਼ਕਸ਼ ਦੇਣ ਲਈ ਕੀਤੀ

ਮੈਸੁਰੂ : ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮਈਆ ਨੇ ਬੁਧਵਾਰ  ਨੂੰ ਦਾਅਵਾ ਕੀਤਾ ਕਿ ਵਿਰੋਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਲਈ ਕਾਂਗਰਸ ਦੇ 50 ਵਿਧਾਇਕਾਂ ਨੂੰ 50-50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਿਸੇ ਵੀ ਵਿਧਾਇਕ ਨੇ ਇਸ ਪੇਸ਼ਕਸ਼ ਨੂੰ ਮਨਜ਼ੂਰ ਨਹੀਂ ਕੀਤਾ, ਜਿਸ ਕਾਰਨ ਭਾਜਪਾ ਹੁਣ ਉਨ੍ਹਾਂ ਵਿਰੁਧ  ਝੂਠੇ ਕੇਸ ਦਰਜ ਕਰ ਰਹੀ ਹੈ।  

ਉਨ੍ਹਾਂ ਕਿਹਾ, ‘‘ਉਨ੍ਹਾਂ (ਭਾਜਪਾ) ਨੇ ਸਿੱਧਰਮਈਆ ਸਰਕਾਰ ਨੂੰ ਉਖਾੜ ਸੁੱਟਣ ਲਈ 50-50 ਵਿਧਾਇਕਾਂ ਨੂੰ 50-50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਨੂੰ ਇੰਨਾ ਪੈਸਾ ਕਿੱਥੋਂ ਮਿਲਿਆ? ਕੀ ਸਾਬਕਾ ਮੁੱਖ ਮੰਤਰੀਆਂ ਬੀ.ਐਸ. ਯੇਦੀਯੁਰੱਪਾ, ਬਸਵਰਾਜ ਬੋਮਈ, ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕ, ਭਾਜਪਾ ਦੇ ਸੂਬਾ ਪ੍ਰਧਾਨ ਬੀ.ਵਾਈ. ਵਿਜੇਂਦਰ ਨੇ ਨੋਟ ਛਾਪੇ ਸਨ?’’

ਉਨ੍ਹਾਂ ਨੇ ਮੈਸੂਰੂ ਜ਼ਿਲ੍ਹੇ ਦੇ ਟੀ ਨਰਸੀਪੁਰਾ ਵਿਧਾਨ ਸਭਾ ਹਲਕੇ ’ਚ 470 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਹ ਦੋਸ਼ ਲਾਇਆ। ਸਿਧਾਰਮਈਆ ਨੇ ਕਿਹਾ ਕਿ ਇਹ ਸੱਭ ‘ਰਿਸ਼ਵਤ ਦਾ ਪੈਸਾ’ ਸੀ। ਮੁੱਖ ਮੰਤਰੀ ਨੇ ਦੋਸ਼ ਲਾਇਆ, ‘‘ਉਨ੍ਹਾਂ ਨੇ ਕਰੋੜਾਂ ਰੁਪਏ ਕਮਾਏ ਹਨ। ਇਸ ਪੈਸੇ ਦੀ ਵਰਤੋਂ ਕਰਦਿਆਂ ਉਨ੍ਹਾਂ ਨੇ ਹਰ ਵਿਧਾਇਕ ਨੂੰ 50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ।’’

ਸਿੱਧਾਰਮਈਆ ਨੇ ਕਿਹਾ, ‘‘ਪਰ ਸਾਡੇ ਕਿਸੇ ਵੀ ਵਿਧਾਇਕ ਨੇ ਇਸ ਪੇਸ਼ਕਸ਼ ਨੂੰ ਮਨਜ਼ੂਰ ਨਹੀਂ ਕੀਤਾ। ਇਸ ਲਈ ਉਨ੍ਹਾਂ ਨੇ ਕਿਸੇ ਵੀ ਤਰੀਕੇ ਨਾਲ ਇਸ ਸਰਕਾਰ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਲਈ ਉਹ ਅਜਿਹਾ ਕਰ ਰਹੇ ਹਨ (ਝੂਠੇ ਕੇਸ ਦਰਜ ਕਰ ਰਹੇ ਹਨ)।’’

Tags: karnataka

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement