ਅਕਾਲੀ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Published : Dec 13, 2019, 11:02 am IST
Updated : Dec 13, 2019, 4:34 pm IST
SHARE ARTICLE
Shiromani Akali Dal
Shiromani Akali Dal

2 ਹੋਰ ਵਿਅਕਤੀਆਂ ਨੂੰ ਮਿਲੀ ਧਮਕੀ

ਫਤਿਹਗੜ੍ਹ ਸਾਹਿਬ- ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੰਤ ਬਾਬਾ ਦਲਵਾਰਾ ਸਿੰਘ ਜੀ ਰੋਹੀਸਰ ਵਾਲੇ ਤੇ ਮੰਡੀ ਗੋਬਿੰਦਗੜ੍ਹ ਦੇ ਰਣਧੀਰ ਸਿੰਘ ਪੱਪੀ ਨੂੰ ਅਣਪਛਾਤੇ ਫੋਨ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਉਕਤ ਤਿੰਨੇ ਵਿਅਕਤੀ ਆਪਣੇ ਸਾਥੀਆਂ ਸਮੇਤ ਐੱਸ. ਪੀ. ਜਾਂਚ ਹਰਪਾਲ ਸਿੰਘ ਨੂੰ ਮਿਲੇ ਤੇ ਮੰਗ-ਪੱਤਰ ਦਿੱਤਾ। 

Shromani Akali DalShiromani Akali Dal

ਸ਼੍ਰੋਮਣੀ ਅਕਾਲੀ ਦਲ ਅਮਲੋਹ ਦੇ ਹਲਕਾ ਇੰਚਾਰਜ ਰਾਜੂ ਖੰਨਾ ਨੇ ਕਿਹਾ ਕਿ ਉਸ ਨੂੰ ਬੀਤੀ ਰਾਤ ਕਈ ਵਾਰ ਫੋਨ ਆਇਆ ਪਰ ਉਸ ਨੇ ਚੁੱਕਿਆ ਨਹੀਂ। ਉਨ੍ਹਾਂ ਕਿਹਾ ਕਿ ਇਸੇ ਫੋਨ ਨੰਬਰ ਤੋਂ ਲੱਗਭਗ 2 ਮਹੀਨੇ ਪਹਿਲਾਂ ਵੀ ਉਨ੍ਹਾਂ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਉਸ ਤੋਂ ਬਾਅਦ ਇਹ ਨੰਬਰ ਬੰਦ ਆਉਣ ਲੱਗਾ ਸੀ। 

Shiromani Akali DalShiromani Akali Dal

ਰਣਧੀਰ ਸਿੰਘ ਮੰਡੀ ਗੋਬਿੰਦਗੜ੍ਹ ਨੇ ਦੱਸਿਆ ਕਿ ਉਸ ਨੂੰ ਅਣਜਾਣ ਫੋਨ ਨੰਬਰ ਤੋਂ ਫੋਨ ਆਇਆ ਤੇ ਇਕ ਵਿਅਕਤੀ ਮੰਦਾ-ਚੰਗਾ ਬੋਲਣ ਲੱਗਾ ਤੇ ਕਹਿਣ ਲੱਗਾ ਕਿ ਤੂੰ ਸਾਡੇ ਬੰਦੇ ਖਿਲਾਫ ਮਾਮਲਾ ਦਰਜ ਕਰਵਾਇਆ ਹੈ ਇਸ ਲਈ ਤੈਨੂੰ ਦੇਖਾਂਗੇ, ਉਸ ਨੇ ਇਹ ਵੀ ਕਿਹਾ ਕਿ ਡੀ. ਆਈ. ਜੀ. ਸਾਹਿਬ ਹੁਣ ਤੈਨੂੰ ਫੋਨ ਕਰਨਗੇ, ਇਸ ਤੋਂ ਬਾਅਦ ਇਕ ਹੋਰ ਅਣਜਾਣ ਫੋਨ ਨੰਬਰ ਤੋਂ ਫੋਨ ਆਇਆ ਤੇ ਇਹ ਫੋਨ ਵਾਲਾ ਵਿਅਕਤੀ ਕਹਿਣ ਲੱਗਾ ਕਿ ਮੈਂ ਡੀ. ਆਈ. ਜੀ. ਮਨਪ੍ਰੀਤ ਚੰਡੀਗੜ੍ਹ ਬੋਲ ਰਿਹਾ ਹਾਂ ਤੇ ਉਹ ਵੀ ਇਸੇ ਤਰ੍ਹਾਂ ਮੰਦਾ-ਚੰਗਾ ਬੋਲਣ ਲੱਗਾ ਤੇ ਉਸ ਨੇ ਫੋਨ ਕੱਟ ਦਿੱਤਾ।

Randhir Singh RajuGurpreet Singh Raju

ਇਸ ਸਬੰਧੀ ਐੱਸ. ਪੀ. ਜਾਂਚ ਹਰਪਾਲ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਰਾਜੂ ਖੰਨਾ, ਰਣਧੀਰ ਸਿੰਘ ਪੱਪੀ ਤੇ ਬਾਬਾ ਦਲਵਾਰਾ ਸਿੰਘ ਦੀ ਸ਼ਿਕਾਇਤ ਮਿਲ ਗਈ ਹੈ। ਉਹ ਇਨ੍ਹਾਂ ਮੋਬਾਇਲ ਨੰਬਰਾਂ ਦੀ ਜਾਂਚ ਕਰਵਾ ਕੇ ਜੋ ਵੀ ਦੋਸ਼ੀ ਹੋਵੇਗਾ, ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨਗੇ। 

Dalwara SinghDalwara Singh

ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬੁਲਾਰੇ ਐਡ. ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਪੰਜਾਬ 'ਚ ਵਧ ਰਹੇ ਅਪਰਾਧ ਕਾਰਣ ਲੋਕਾਂ 'ਚ ਡਰ ਦਾ ਮਾਹੌਲ ਹੈ ਤੇ ਕੈਪਟਨ ਸਰਕਾਰ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ 'ਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਰਹੀ ਹੈ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement