'ਆਪ' ਆਗੂ ਜਗਤਾਰ ਸਿੰਘ ਰਾਜਲਾ ਕਾਂਗਰਸ ਚ ਹੋਏ ਸ਼ਾਮਲ  
Published : Dec 13, 2021, 9:21 pm IST
Updated : Dec 13, 2021, 9:21 pm IST
SHARE ARTICLE
AAP leader Jagtar Singh Rajla joins Congress
AAP leader Jagtar Singh Rajla joins Congress

ਰਾਜਲਾ ਪਰਿਵਾਰ ਦੇ ਕਾਂਗਰਸ ਨਾਲ ਜੁੜਨ ਤੇ ਸਮਾਣਾ ਵਿਚ ਕਾਂਗਰਸ ਹੋਈ ਹੋਰ ਮਜ਼ਬੂਤ- ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ: 2017 ਦੀਆ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸਮਾਣਾ ਤੋਂ ਉਮੀਦਵਾਰ ਰਹੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਸੀਨੀਅਰ ਆਗੂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਸਮਾਣਾ ਤੋਂ ਵਿਧਾਇਕ ਰਾਜਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਰਾਜਲਾ 1997 ਤੋ 2002 ਸਮਾਣਾ ਤੋਂ ਵਿਧਾਇਕ ਰਹੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸਰਦਾਰ ਹਰਦਿਆਲ ਸਿੰਘ ਰਾਜਲਾ ਵੀ ਸਮਾਣਾ ਤੋਂ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ।  

Jagtar Singh RajlaJagtar Singh Rajla

ਪਾਰਟੀ ਵਿਚ ਰਾਜਲਾ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਰਾਜਲਾ ਪਰਿਵਾਰ ਦਾ ਪਟਿਆਲਾ ਖੇਤਰ ਵਿਚ ਇਕ ਆਪਣਾ ਰਸੂਖ ਹੈ ਉਨ੍ਹਾਂ ਨੇ ਪਾਰਟੀ ਨਾਲ ਜੁੜਨ ਨਾਲ ਪਾਰਟੀ ਸਮਾਣਾ ਹਲਕੇ ਅਤੇ ਨਾਲ ਦੇ ਹਲਕਿਆਂ ਵਿੱਚ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਫ਼ੈਸਲਿਆਂ ਕਾਰਨ ਅੱਜ ਹਰ ਵਿਅਕਤੀ ਪੰਜਾਬ ਦੇ ਚੰਗੇ ਭਵਿੱਖ ਲਈ ਕਾਂਗਰਸ ਨਾਲ ਜੁੜਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਰਿਆਂ ਨੂੰ ਇਕ ਪਲੇਟਫਾਰਮ ਤੇ ਇਕੱਠਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜੀਵਨ ਦਾ ਇੱਕੋ ਇੱਕ ਟੀਚਾ ਪੰਜਾਬ ਦੇ ਲੋਕਾਂ ਦੀਆਂ ਆਸਾਂ ਤੇ ਖਰੇ ਉਤਰਨਾ ਹੈ ਜਿਸ ਲਈ ਉਹ ਦਿਨ ਰਾਤ ਯਤਨ ਕਰ ਰਹੇ ਹਨ। 

CM ChanniCM Channi

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਬਾਕੀ ਆਗੂਆਂ ਦਾ ਪਾਰਟੀ ਵਿੱਚ ਸ਼ਾਮਲ ਕਰਨ ਤੇ ਧੰਨਵਾਦ ਕਰਦਿਆਂ ਜਗਤਾਰ ਸਿੰਘ ਰਾਜਲਾ ਨੇ ਕਿਹਾ ਕਿ ਇਸ ਸਮੇਂ ਪੰਜਾਬ ਦਾ ਹਰ ਵਿਅਕਤੀ ਇਹ ਗੱਲ ਸਮਝ ਚੁੱਕਾ ਹੈ ਕਿ ਜੇਕਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਮੁੜ ਲੈ ਕੇ ਆਉਣਾ ਹੈ ਤਾਂ ਕਾਂਗਰਸ ਦੀ ਸਰਕਾਰ ਇੱਕ ਵਾਰ ਫੇਰ ਬਣਾਉਣੀ ਜ਼ਰੂਰੀ ਹੈ। ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਝੂਠ ਦਾ ਸੌਦਾਗਰ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਪੰਜਾਬ ਉੱਤੇ ਕਬਜ਼ਾ ਕਰਨਾ ਚਾਹੁੰਦਾ ਹੈ ਪ੍ਰੰਤੂ ਅਣਖੀ ਪੰਜਾਬੀ ਉਸ ਦਾ ਇਹ ਸੁਪਣਾ ਕਦੀ ਵੀ ਪੂਰਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਬਿਹਤਰੀ ਲਈ ਕਾਂਗਰਸ ਦੇ ਵਰਕਰ ਵਜੋਂ ਕਾਰਜ ਕਰਨਗੇ ਅਤੇ ਇਕ ਵਾਰ ਫੇਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement