Kamaljit Singh Karwal resigns: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ! ਕਮਲਜੀਤ ਸਿੰਘ ਕੜਵਲ ਨੇ ਦਿਤਾ ਅਸਤੀਫ਼ਾ
Published : Dec 13, 2023, 2:36 pm IST
Updated : Dec 13, 2023, 2:36 pm IST
SHARE ARTICLE
Kamaljit Singh Karwal resigns From Punjab Congress
Kamaljit Singh Karwal resigns From Punjab Congress

ਉਨ੍ਹਾਂ ਨੇ ਅਪਣਾ ਅਸਤੀਫ਼ਾ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜਿਆ ਹੈ।

Kamaljit Singh Karwal resigns: ਲੁਧਿਆਣਾ ਦੇ ਹਲਕਾ ਆਤਮਾ ਨਗਰ ਤੋਂ ਸਿਮਰਜੀਤ ਸਿੰਘ ਬੈਂਸ ਵਿਰੁਧ ਕਾਂਗਰਸ ਦੀ ਤਰਫੋਂ ਚੋਣ ਲੜਨ ਵਾਲੇ ਕਮਲਜੀਤ ਸਿੰਘ ਕੜਵਲ ਨੇ ਪਾਰਟੀ ਤੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫ਼ਾ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜਿਆ ਹੈ।

ਪਾਰਟੀ ਪ੍ਰਧਾਨ ਨੂੰ ਭੇਜੇ ਅਸਤੀਫ਼ੇ ਵਿਚ ਕਮਲਜੀਤ ਕੜਵਲ ਨੇ ਲਿਖਿਆ, “ਮੈਂ ਕਮਲਜੀਤ ਸਿੰਘ ਕੜਵਲ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੀਆਂ ਨੀਤੀਆਂ ਅਤੇ ਵਧੀਕੀਆਂ ਤੋਂ ਦੁਖੀ ਹੋ ਕੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ। ਕਾਂਗਰਸ ਪਾਰਟੀ ਵਿਚ ਮੇਰਾ ਸਫ਼ਰ ਬਹੁਤ ਵਧੀਆ ਰਿਹਾ ਹੈ, ਪਰ ਪੰਜਾਬ ਦੀ ਮੌਜੂਦਾ ਲੀਡਰਸ਼ਿਪ ਕਾਰਨ ਮੈ ਇਹ ਕਠੋਰ ਫੈਸਲਾ ਲੈਣ ਲਈ ਮਜ਼ਬੂਰ ਹੋ ਰਿਹਾਂ ਹਾਂ|”

Photo

ਕਮਲਜੀਤ ਸਿੰਘ ਕੜਵਲ ਨੂੰ ਨਵਜੋਤ ਸਿੰਘ ਸਿੱਧੂ ਦਾ ਕਰੀਬੀ ਦਸਿਆ ਜਾਂਦਾ ਹੈ, ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਨਾਰਾਜ਼ ਸਨ। ਇਸ ਨਾਰਾਜ਼ਗੀ ਕਾਰਨ ਉਨ੍ਹਾਂ ਅਸਤੀਫਾ ਦੇ ਦਿਤਾ। ਸੂਤਰਾਂ ਅਨੁਸਾਰ ਕੜਵਲ ਨੇ ਬੁਧਵਾਰ ਸਵੇਰੇ ਸਿੱਧੂ ਨਾਲ ਗੱਲਬਾਤ ਵੀ ਕੀਤੀ ਸੀ, ਜਿਸ ਤੋਂ ਬਾਅਦ ਅਸਤੀਫੇ ਦੀ ਖ਼ਬਰ ਸਾਹਮਣੇ ਆਈ ਹੈ।

(For more news apart from Kamaljit Singh Karwal resigns From Punjab Congress, stay tuned to Rozana Spokesman)

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement