
ਕਿਹਾ - BJP ਝੂਠ ਫੈਲਾਉਣ ਦੀ ਮਸ਼ੀਨ ਹੈ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਦੌਰੇ 'ਤੇ ਆਏ ਦਿੱਲੀ ਦੇ ਮੁੱਖ ਐਂਟਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਕਰ ਕਿ ਵਿਰੋਧੀ ਪਾਰਟੀਆਂ 'ਤੇ ਨਿਸ਼ਾਨੇ ਸਾਢੇ ਅਤੇ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਉਣ ਦੀ ਅਪੀਲ ਕੀਤੀ।
ਸੰਬੋਧਨ ਕਰਨ ਉਨ੍ਹਾਂ ਕਿਹਾ ਕਿ 'ਆਪ' ਤੋਂ ਵਿਰੋਧੀ ਡਰੇ ਹੋਏ ਹਨ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾਵੇਗੀ ਤਾਂ ਉਨ੍ਹਾਂ ਨੂੰ ਲੁੱਟਣ ਦਾ ਮੌਕਾ ਨਹੀਂ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਹੁਣ ਅਸੀਂ ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ਬਚਾਉਣ ਹੈ। ਇਸ ਮੌਕੇ ਕੇਜਰੀਵਾਲ ਨੇ ਕਿਹਾ, ''ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾ ਜਦੋਂ ਵੀ ਬੋਲਦੇ ਹਨ ਤਾਂ ਭਗਵੰਤ ਮਾਨ ਅਤੇ ਮੈਨੂੰ ਗਾਲ੍ਹਾਂ ਹੀ ਦਿੰਦੇ ਹਨ।
Arvind Kejriwal
ਸਾਰੀਆਂ ਪਾਰਟੀਆਂ ਦੀ ਇਕੋ ਹੀ ਭਾਸ਼ਾ ਹੈ। ਇਸ ਤਰ੍ਹਾਂ ਲਗਦਾ ਹੈ ਕਿ ਵਿਰੋਧੀ ਧਿਰਾਂ ਇਕੱਠੀਆਂ ਹੋ ਗਈਆਂ ਹਨ। ਇਹ ਆਮ ਆਦਮੀ ਪਾਰਟੀ ਨੂੰ ਹਰਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਗੋਂ ਪੰਜਾਬ ਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।'' ਕੇਜਰੀਵਾਲ ਨੇ ਕਿਹਾ, ਕੱਲ੍ਹ ਅਮਿਤ ਸ਼ਾਹ, ਪ੍ਰਿਅੰਕਾ ਗਾਂਧੀ ਨੇ ਮੈਨੂੰ ਗਾਲ੍ਹਾਂ ਕੱਢੀਆਂ। ਸਾਡਾ ਕੀ ਕਸੂਰ?
ਅਸੀਂ ਪੰਜਾਬ ਵਿੱਚ ਚੰਗੇ ਸਕੂਲਾਂ ਦੀ ਗੱਲ ਕਰ ਰਹੇ ਹਾਂ। ਕੇਜਰੀਵਾਲ ਨੇ ਕਿਹਾ ਕਿ ਇਹ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣੇ। ਉਨ੍ਹਾਂ ਪੰਜਾਬੀਆਂ ਨੂੰ ਪੰਜਾਬ ਨੂੰ ਬਚਾਉਣ ਦੀ ਅਪੀਲ ਕੀਤੀ ਹੈ। ਕੇਜਰੀਵਾਲ ਨੇ ਕਿਹਾ, "ਹੁਣ ਸ਼ਰਾਬ ਅਤੇ ਪੈਸੇ ਦੀ ਵੰਡ ਸ਼ੁਰੂ ਹੋ ਜਾਵੇਗੀ, ਪਰ ਖਿਸਕ ਨਾ ਜਾਓ ਕਿਉਂਕਿ ਪੰਜਾਬ ਨੂੰ ਬਚਾਉਣਾ ਹੈ।" ਉਨ੍ਹਾਂ ਕਿਹਾ ਕਿ 70 ਸਾਲਾਂ ਵਿੱਚ ਭਾਜਪਾ-ਅਕਾਲੀ ਅਤੇ ਕਾਂਗਰਸ ਨੇ ਕੁਝ ਨਹੀਂ ਦਿੱਤਾ।
Arvind Kejriwal
ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਹੀ ਦੇਸ਼ ਦੀ ਸੁਰੱਖਿਆ ਹੈ। ਰਾਸ਼ਟਰੀ ਸੁਰੱਖਿਆ 'ਤੇ ਕੇਂਦਰ ਨਾਲ ਮਿਲ ਕੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਟਿਫਿਨ ਬੰਬ, ਨਸ਼ੇ ਸਰਹੱਦ ਤੋਂ ਆਉਂਦੇ ਹਨ, ਇਸ ਦੇ ਪਿੱਛੇ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਹੈ। ਜੇਕਰ 'ਆਪ' ਦੀ ਸਰਕਾਰ ਆਈ ਤਾਂ ਸੂਬੇ 'ਚ ਨਸ਼ਿਆਂ 'ਤੇ ਪਾਬੰਦੀ ਲਗਾਵੇਗੀ ਅਤੇ ਸਰਹੱਦ ਨੂੰ ਸੁਰੱਖਿਅਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕੀ ਵਿਰੋਧੀ ਪਾਰਟੀਆਂ ਨੇ ਪੰਜਾਬ ਦੀ ਜਨਤਾ ਨਾਲ ਬਹੁਤ ਵਾਅਦੇ ਕੀਤੇ ਸਨ ਪਰ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਪਰ 'ਆਪ' ਇੱਕ ਕੱਟੜ ਇਮਾਨਦਾਰ ਪਾਰਟੀ ਹੈ। ਸਾਡੀ ਸਰਕਾਰ ਆਵੇਗੀ ਤਾਂ ਨਸ਼ਾ ਆਉਣਾ ਬੰਦ ਹੋਵੇਗਾ ਅਤੇ ਸੂਬੇ ਦੀਆਂ ਸਰਹੱਦਾਂ ਸੁਰੱਖਿਅਤ ਹੋਣਗੀਆਂ।
Arvind Kejriwal
ਇਸ ਮੌਕੇ ਉਨ੍ਹਾਂ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕੀ BJP ਝੂਠ ਫੈਲਾਉਣ ਦੀ ਮਸ਼ੀਨ ਹੈ। ਜੋ ਉਨ੍ਹਾਂ ਦੇ ਮਨ ਵਿਚ ਆਉਂਦਾ ਹੈ ਉਹ ਬੋਲ ਦਿੰਦੇ ਹਨ। ਹਾਲਾਂਕਿ ਨਵੀਂ ਪਾਲਿਸੀ ਤਹਿਤ ਦਿੱਲੀ ਵਿਚ ਸ਼ਰਾਬ ਦੇ ਠੇਕਿਆਂ ਵਿਚ ਕਮੀ ਆਈ ਹੈ। ਦਿੱਲੀ ਵਿਚ ਤਾਂ ਦਾਰੂ ਇੱਕ ਨੰਬਰ ਵਿਚ ਵਿਕਦੀ ਹੈ ਪਰ ਗੁਜਰਾਤ ਪੂਰੀ ਡਰਾਈ ਸਟੇਟ ਹੋਣ ਦੇ ਬਾਵਜੂਦ ਵੀ ਉਥੇ ਸ਼ਰ੍ਹੇਆਮ ਸ਼ਰਾਬ ਦੀਆਂ ਨਦੀਆਂ ਵਹਿ ਰਹੀਆਂ ਹਨ। ਭਾਜਪਾ ਜਵਾਬ ਦੇਵੇ ਕਿ ਉਸ ਗ਼ੈਰ ਕਾਨੂੰਨੀ ਸ਼ਰਾਬ ਦਾ ਪੈਸਾ ਕਿਸ ਕੋਲ ਜਾਂਦਾ ਹੈ?