ਭਾਜਪਾ ਸਰਕਾਰ ਦੀ ਬੇਰਹਿਮੀ ਦਾ ਚਿਹਰਾ ਬਣ ਗਈ ਹੈ 'ਬੁਲਡੋਜ਼ਰ ਨੀਤੀ’- ਰਾਹੁਲ ਗਾਂਧੀ
Published : Feb 14, 2023, 8:01 pm IST
Updated : Feb 14, 2023, 8:01 pm IST
SHARE ARTICLE
Rahul Gandhi
Rahul Gandhi

ਕਿਹਾ- ਜਦੋਂ ਸੱਤਾ ਦਾ ਹੰਕਾਰ ਲੋਕਾਂ ਦੇ ਜਿਊਣ ਦਾ ਅਧਿਕਾਰ ਖੋਹ ਲੈਂਦਾ ਹੈ ਤਾਂ ਇਸ ਨੂੰ ਤਾਨਾਸ਼ਾਹੀ ਕਿਹਾ ਜਾਂਦਾ ਹੈ

 

ਨਵੀਂ ਦਿੱਲੀ:  ਉੱਤਰ ਪ੍ਰਦੇਸ਼ ਵਿਚ ਕਾਨਪੁਰ ਦੇ ਇਕ ਪਿੰਡ ਵਿਚ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਇਕ ਮਾਂ-ਧੀ ਵੱਲੋਂ ਕਥਿਤ ਤੌਰ 'ਤੇ ਆਤਮ ਹੱਤਿਆ ਕਰਨ ਦੇ ਮਾਮਲੇ ਵਿਚ ਰਾਹੁਲ ਗਾਂਧੀ ਨੇ ਟਵੀਟ ਕੀਤਾ ਹੈ। ਉਹਨਾਂ ਇਲਜ਼ਾਮ ਲਗਾਇਆ ਕਿ 'ਬੁਲਡੋਜ਼ਰ ਨੀਤੀ' ਭਾਜਪਾ ਸਰਕਾਰ ਦੀ ਬੇਰਹਿਮੀ ਦਾ ਚਿਹਰਾ ਬਣ ਗਈ ਹੈ, ਜਿਸ ਨੂੰ ਭਾਰਤ ਵਿਚ ਸਵੀਕਾਰ ਨਹੀਂ ਕੀਤਾ ਜਾ ਸਕਦਾ।  

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਜਾਵੇਦ ਖਾਨ ਅਮਰੋਹੀ ਦਾ ਦਿਹਾਂਤ, ਲੰਬੇ ਸਮੇਂ ਤੋਂ ਸਾਹ ਦੀ ਬਿਮਾਰੀ ਤੋਂ ਸਨ ਪੀੜਤ

ਕਾਂਗਰਸੀ ਆਗੂ ਨੇ ਟਵੀਟ ਕੀਤਾ, ''ਜਦੋਂ ਸੱਤਾ ਦਾ ਹੰਕਾਰ ਲੋਕਾਂ ਦੇ ਜਿਊਣ ਦਾ ਅਧਿਕਾਰ ਖੋਹ ਲੈਂਦਾ ਹੈ ਤਾਂ ਇਸ ਨੂੰ ਤਾਨਾਸ਼ਾਹੀ ਕਿਹਾ ਜਾਂਦਾ ਹੈ। ਕਾਨਪੁਰ ਦੀ ਘਟਨਾ ਤੋਂ ਮਨ ਦੁਖੀ ਹੈ। ਇਹ 'ਬੁਲਡੋਜ਼ਰ ਨੀਤੀ' ਇਸ ਸਰਕਾਰ ਦੀ ਬੇਰਹਿਮੀ ਦਾ ਚਿਹਰਾ ਬਣ ਗਈ ਹੈ। ਭਾਰਤ ਨੂੰ ਇਹ ਸਵੀਕਾਰ ਨਹੀਂ”।  

ਇਹ ਵੀ ਪੜ੍ਹੋ: ਢਾਬੇ ਦੇ ਫਰਿੱਜ 'ਚੋਂ ਮਿਲੀ ਔਰਤ ਦੀ ਲਾਸ਼

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਬੁਲਡੋਜ਼ਰ 'ਤੇ ਲੱਗਿਆ ਮਨੁੱਖਤਾ ਵਿਰੋਧੀ ਚਸ਼ਮਾ ਮਨੁੱਖਤਾ ਲਈ ਖ਼ਤਰਾ ਬਣ ਗਿਆ ਹੈ। ਉਹਨਾਂ ਇਹ ਵੀ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ: ਗੈਂਗਸਟਰ-ਅੱਤਵਾਦੀ ਗਠਜੋੜ 'ਤੇ ਸ਼ਿਕੰਜਾ: ਪੰਜਾਬ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਟਿਕਾਣਿਆਂ 'ਤੇ ਛਾਪੇਮਾਰੀ

ਜ਼ਿਕਰਯੋਗ ਹੈ ਕਿ ਕਾਨਪੁਰ ਦੇਹਾਤ ਜ਼ਿਲ੍ਹੇ ਦੇ ਰੂਰਾ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਮਦੌਲੀ 'ਚ ਸੋਮਵਾਰ ਸ਼ਾਮ ਨੂੰ ਇਕ ਔਰਤ ਅਤੇ ਉਸ ਦੀ ਬੇਟੀ ਨੇ ਨਾਜਾਇਜ਼ ਕਬਜ਼ੇ ਵਿਰੋਧੀ ਮੁਹਿੰਮ ਦੌਰਾਨ ਆਪਣੀ ਝੌਂਪੜੀ 'ਚ ਕਥਿਤ ਤੌਰ 'ਤੇ ਖੁਦ ਨੂੰ ਅੱਗ ਲਗਾ ਲਈ ਸੀ, ਜਿਸ ਨਾਲ ਦੋਵਾਂ ਦੀ ਮੌਤ ਹੋ ਗਈ ਸੀ।  ਇਕ ਪੁਲਿਸ ਅਧਿਕਾਰੀ ਨੇ ਦੱਸਿਆ ਸੀ ਕਿ ਪੀੜਤਾਂ ਦੀ ਪਛਾਣ ਪ੍ਰਮਿਲਾ ਦੀਕਸ਼ਿਤ (45) ਅਤੇ ਉਸ ਦੀ ਬੇਟੀ ਨੇਹਾ ਦੀਕਸ਼ਿਤ (20) ਵਜੋਂ ਹੋਈ ਹੈ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement