Rajya Sabha Election 2024: ਕਾਂਗਰਸ ਵਲੋਂ ਰਾਜ ਸਭਾ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ; ਰਾਜਸਥਾਨ ਤੋਂ ਸੋਨੀਆ ਗਾਂਧੀ ਹੋਣਗੇ ਉਮੀਦਵਾਰ
Published : Feb 14, 2024, 12:16 pm IST
Updated : Feb 14, 2024, 2:41 pm IST
SHARE ARTICLE
Sonia Gandhi To Contest Rajya Sabha Election 2024 From Rajasthan
Sonia Gandhi To Contest Rajya Sabha Election 2024 From Rajasthan

ਕਾਂਗਰਸ ਵਲੋਂ ਰਾਜ ਸਭਾ ਚੋਣਾਂ ਲਈ ਅਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Rajya Sabha Election 2024: ਕਾਂਗਰਸ ਸੰਸਦੀ ਦਲ ਦੇ ਮੁਖੀ ਸੋਨੀਆ ਗਾਂਧੀ ਰਾਜ ਸਭਾ ਚੋਣਾਂ ਵਿਚ ਰਾਜਸਥਾਨ ਤੋਂ ਪਾਰਟੀ ਦੇ ਉਮੀਦਵਾਰ ਹੋਵੇਗੇ ਅਤੇ ਉਨ੍ਹਾਂ ਵਲੋਂ ਅੱਜ ਜੈਪੁਰ ਵਿਚ ਨਾਮਜ਼ਦਗੀ ਪੱਤਰ ਦਾਖਲ ਕਰ ਦਿਤਾ ਹੈ। ਇਸ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ। ਨਾਮਜ਼ਦਗੀ ਭਰਨ ਤੋਂ ਪਹਿਲਾਂ ਉਨ੍ਹਾਂ ਨੇ ਵਿਧਾਨ ਸਭਾ ਦੀ ਵਿਰੋਧੀ ਲਾਬੀ ਵਿਚ ਪਾਰਟੀ ਵਿਧਾਇਕਾਂ ਨਾਲ ਮੁਲਾਕਾਤ ਕੀਤੀ।

ਕਾਂਗਰਸ ਵਲੋਂ ਰਾਜ ਸਭਾ ਚੋਣਾਂ ਲਈ ਅਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਾਂਗਰਸ ਨੇ ਰਾਜ ਸਭਾ ਚੋਣਾਂ ਲਈ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਰਾਜਸਥਾਨ ਤੋਂ ਸੋਨੀਆ ਗਾਂਧੀ , ਹਿਮਾਚਲ ਪ੍ਰਦੇਸ਼ ਤੋਂ ਅਭਿਸ਼ੇਕ ਮਨੂ ਸਿੰਘਵੀ, ਬਿਹਾਰ ਤੋਂ ਅਖਿਲੇਸ਼ ਪ੍ਰਸਾਦ ਸਿੰਘ ਅਤੇ ਮਹਾਰਾਸ਼ਟਰ ਤੋਂ ਚੰਦਰਕਾਂਤ ਹੰਡੋਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 15 ਫਰਵਰੀ ਹੈ।

Photo

ਸੋਨੀਆ ਗਾਂਧੀ 1999 ਤੋਂ ਲਗਾਤਾਰ ਲੋਕ ਸਭਾ ਦੀ ਮੈਂਬਰ ਰਹੇ ਹਨ। ਇਹ ਪਹਿਲੀ ਵਾਰ ਹੋਵੇਗਾ ਜਦੋਂ ਉਹ ਸੰਸਦ ਦੇ ਉਪਰਲੇ ਸਦਨ 'ਚ ਜਾਣਗੇ। ਕਾਂਗਰਸ ਕਰਨਾਟਕ, ਤੇਲੰਗਾਨਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਸੀਟਾਂ ਜਿੱਤਣ ਦੀ ਸਥਿਤੀ ਵਿਚ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਰਾਜਸਥਾਨ ਤੋਂ ਰਾਜ ਸਭਾ ਦਾ ਕਾਰਜਕਾਲ ਇਸ ਸਾਲ ਅਪ੍ਰੈਲ 'ਚ ਖਤਮ ਹੋ ਰਿਹਾ ਹੈ। ਕੇਂਦਰੀ ਮੰਤਰੀ ਭੂਪੇਂਦਰ ਯਾਦਵ ਦਾ ਕਾਰਜਕਾਲ ਵੀ ਅਪ੍ਰੈਲ 'ਚ ਖਤਮ ਹੋ ਰਿਹਾ ਹੈ। ਹਾਲ ਹੀ 'ਚ ਉੱਚ ਸਦਨ ਤੋਂ ਅਸਤੀਫਾ ਦੇਣ ਵਾਲੇ ਕਿਰੋਰੀ ਲਾਲ ਮੀਨਾ ਦਾ ਕਾਰਜਕਾਲ ਵੀ ਅਪ੍ਰੈਲ 'ਚ ਖਤਮ ਹੋ ਜਾਵੇਗਾ।

ਭਾਜਪਾ ਪਹਿਲਾਂ ਹੀ ਰਾਜਸਥਾਨ ਤੋਂ ਰਾਜ ਸਭਾ ਚੋਣਾਂ ਲਈ ਮਦਨ ਰਾਠੌੜ ਅਤੇ ਚੁੰਨੀਲਾਲ ਗਰਾਸੀਆ ਨੂੰ ਉਮੀਦਵਾਰ ਐਲਾਨ ਚੁੱਕੀ ਹੈ। ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪਾਰਟੀ ਲੀਡਰਸ਼ਿਪ ਨੂੰ ਸੂਬੇ ਤੋਂ ਰਾਜ ਸਭਾ ਸੀਟ ਲਈ ਸੋਨੀਆ ਗਾਂਧੀ ਨੂੰ ਨਾਮਜ਼ਦ ਕਰਨ ਦੀ ਅਪੀਲ ਕੀਤੀ ਸੀ। 8 ਫਰਵਰੀ ਤੋਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨੇ ਸ਼ੁਰੂ ਹੋ ਗਏ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 16 ਫਰਵਰੀ ਨੂੰ ਹੋਵੇਗੀ, ਜਦਕਿ ਉਮੀਦਵਾਰ 20 ਫਰਵਰੀ ਤਕ ਆਪਣੇ ਨਾਮ ਵਾਪਸ ਲੈ ਸਕਣਗੇ। ਜੇਕਰ ਲੋੜ ਪਈ ਤਾਂ 27 ਫਰਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤਕ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਸ਼ਾਮ 5 ਵਜੇ ਤਕ ਵੋਟਾਂ ਦੀ ਗਿਣਤੀ ਹੋਵੇਗੀ।

 (For more Punjabi news apart from Sonia Gandhi To Contest Rajya Sabha Election 2024 From Rajasthan, stay tuned to Rozana Spokesman)

Tags: sonia gandhi

Location: India, Rajasthan, Jaipur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement