
ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਕਾਲੀ ਸੀ, ਅਕਾਲੀ ਹਾਂ ਅਤੇ ਅਕਾਲੀ ਹੀ ਹਰਾਂਗੇ।
Punjab News: ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ਤੋਂ ਬਾਅਦ ਹੁਣ ਬੀਬੀ ਜਗੀਰ ਕੌਰ ਨੇ ਵੀ ਘਰ ਵਾਪਸੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਅਕਾਲੀ ਦਲ ਦੇ ਸੀਨੀਅਰ ਆਗੂ ਅੱਜ ਬੇਗੋਵਾਲ ਪਹੁੰਚੇ, ਜਿਥੇ ਉਨ੍ਹਾਂ ਨੇ ਬੀਬੀ ਜਗੀਰ ਕੌਰ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕੀਤਾ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਕਾਲੀ ਸੀ, ਅਕਾਲੀ ਹਾਂ ਅਤੇ ਅਕਾਲੀ ਹੀ ਹਰਾਂਗੇ।
ਦੱਸ ਦੇਈਏ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿਤਾ ਗਿਆ ਸੀ। ਇਸ ਮਗਰੋਂ ਵੀ ਬੀਬੀ ਜਗੀਰ ਕੌਰ ਕਈ ਵਾਰ ਕਹਿ ਚੁੱਕੇ ਸਨ ਕਿ ਉਨ੍ਹਾਂ ਨੇ ਕਦੇ ਵੀ ਪਾਰਟੀ ਨਹੀਂ ਛੱਡੀ ਸਗੋਂ ਪਾਰਟੀ ਨੇ ਉਨ੍ਹਾਂ ਵਿਰੁਧ ਕਾਰਵਾਈ ਕੀਤੀ ਸੀ।
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੂੰ ਪਿਛਲੇ ਸਾਲ ਅਕਤੂਬਰ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਚੋਂ ਬਰਖਾਸਤ ਕਰ ਦਿਤਾ ਸੀ। ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਸਿਰ ’ਤੇ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਬੀਬੀ ਜਗੀਰ ਕੌਰ ਨੂੰ ਕਾਰਨ ਦੱਸੋ ਨੋਟਿਸ ਵੀ ਦਿਤਾ ਗਿਆ ਸੀ ਪਰ ਨਾ ਤਾਂ ਉਨ੍ਹਾਂ ਅਪਣਾ ਪੱਖ ਪੇਸ਼ ਕੀਤਾ ਅਤੇ ਨਾ ਹੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਏ।
(For more Punjabi news apart from Bibi Jagir Kaur rejoins Akali Dal Punjab News, stay tuned to Rozana Spokesman)