Punjab News: ‘ਧਾਕੜ ਅਫ਼ਸਰ’ ਮੰਨੇ ਜਾਂਦੇ ਡਾ. ਲਖਵੀਰ ਸਿੰਘ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ
Published : Mar 14, 2024, 7:02 pm IST
Updated : Mar 14, 2024, 7:02 pm IST
SHARE ARTICLE
Dr. Lakhvir Singh joined Shiromani Akali Dal
Dr. Lakhvir Singh joined Shiromani Akali Dal

ਪਹਿਲਾਂ ਚਰਚਾ ਸੀ ਕਿ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਣਗੇ।

Punjab News:  ਸੇਵਾਮੁਕਤ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਅਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।

ਇਸ ਤੋਂ ਪਹਿਲਾਂ ਚਰਚਾ ਸੀ ਕਿ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋਣਗੇ। ਉਨ੍ਹਾਂ ਨੇ ਖੁਦ ਵੀ ਮੀਡੀਆ ਸਾਹਮਣੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਸੀ।

ਡਾ. ਲਖਵੀਰ ਸਿੰਘ ਨੂੰ ਧਾਕੜ ਅਫ਼ਸਰ ਮੰਨਿਆ ਜਾਂਦਾ ਹੈ। ਉਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਤੌਰ ਡੀ.ਐਚ.ਓ. ਸੇਵਾਵਾਂ ਦੇ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਈ ਵਾਰ ਤਬਾਦਲੇ ਦਾ ਸਾਹਮਣਾ ਵੀ ਕਰਨਾ ਪਿਆ ਹੈ। ਉਨ੍ਹਾਂ ਨੇ 31 ਜਨਵਰੀ ਨੂੰ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ ਸੀ। ਉਦੋਂ ਤੋਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਸਿਆਸਤ ਵਿਚ ਕਦਮ ਰੱਖਣਗੇ।  

(For more Punjabi news apart from Dr. Lakhvir Singh joined Shiromani Akali Dal, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement