Lok Sabha Election 2024: ਸਿਆਸਤ ’ਚ ਕਿਸਮਤ ਅਜ਼ਮਾਉਣ ਜਾ ਰਹੇ CM ਭਗਵੰਤ ਮਾਨ ਦੇ ‘ਜਿਗਰੀ ਦੋਸਤ’ ਕਰਮਜੀਤ ਅਨਮੋਲ
Published : Mar 14, 2024, 1:41 pm IST
Updated : Mar 15, 2024, 1:02 pm IST
SHARE ARTICLE
Lok Sabha Election 2024 AAP Punjab candidates list Karamjit Anmol news
Lok Sabha Election 2024 AAP Punjab candidates list Karamjit Anmol news

AAP ਨੇ ਫਰੀਦਕੋਟ ਤੋਂ ਦਿਤੀ ਟਿਕਟ

Lok Sabha Election 2024: ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਨੇ 13 ਲੋਕ ਸਭਾ ਸੀਟਾਂ ਲਈ 8 ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਇਸ ਦੌਰਾਨ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਟਿਕਟ ਦਿਤੀ ਗਈ ਹੈ। ਕਰਮਜੀਤ ਅਨਮੋਲ ਇਕ ਪੰਜਾਬੀ ਅਭਿਨੇਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੇ ਕਰੀਅਰ ਦੇ ਸ਼ੁਰੂਆਤੀ ਦਿਨਾਂ ਵਿਚ ਕੰਮ ਵੀ ਕੀਤਾ ਹੈ।

ਪਹਿਲਾਂ ਚਰਚਾ ਸੀ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪੁਰਾਣੀ ਲੋਕ ਸਭਾ ਸੀਟ ਸੰਗਰੂਰ ਤੋਂ ਉਮੀਦਵਾਰ ਬਣਾਇਆ ਜਾਵੇਗਾ। ਅਜਿਹਾ ਇਸ ਲਈ ਕਿਉਂਕਿ ਇਹ ਸੀਟ 'ਆਪ' ਲਈ ਸੁਰੱਖਿਅਤ ਮੰਨੀ ਜਾਂਦੀ ਹੈ। ਹਾਲਾਂਕਿ ਉਨ੍ਹਾਂ ਨੂੰ ਫਰੀਦਕੋਟ ਤੋਂ ਟਿਕਟ ਦਿਤੀ ਗਈ ਹੈ।

Photo

ਜ਼ਿਕਰਯੋਗ ਹੈ ਕਿ ਕਰਮਜੀਤ ਅਨਮੋਲ ਪੰਜਾਬੀ ਇੰਡਸਟਰੀ ਦੇ ਬਹੁ-ਪ੍ਰਤਿਭਾਸ਼ਾਲੀ ਸਟਾਰ ਹਨ। ਉਹ ਕਮੇਡੀ ਅਦਾਕਾਰਾ ਹੋਣ ਤੋਂ ਇਲਾਵਾ ਕਈ ਫ਼ਿਲਮ ‘ਚ ਅਪਣੀ ਸੰਜੀਦਾ ਅਦਾਕਾਰੀ ਦੇ ਨਾਲ ਲੋਕਾਂ ਦੀ ਅੱਖਾਂ ਵੀ ਨਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਹੁਤ ਵਧੀਆ ਗਾਇਕ ਵੀ ਹਨ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸਿੰਗਲ ਟਰੈਕ ਵੀ ਦੇ ਚੁੱਕੇ ਹਨ। ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਹਨ।

ਕਰਮਜੀਤ, ਸੰਗਰੂਰ ਜ਼ਿਲ੍ਹੇ ਦੇ ਪਿੰਡ ਗੰਡੂਆਂ ਦਾ ਵਸਨੀਕ ਹੈ। ਉਸ ਨੇ ਮੁੱਢਲੀ ਸਿੱਖਿਆ ਸੀਬਾ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਤੋਂ ਪ੍ਰਾਪਤ ਕੀਤੀ ਤੇ ਗਰੈਜੂਏਸ਼ਨ ਐਸਯੂਐਸ ਕਾਲਜ ਸੁਨਾਮ ਤੋਂ ਕੀਤੀ। ਕਰਮਜੀਤ ਅਪਣੀ ਇੰਟਰਵਿਊ ਵਿਚ ਦੱਸ ਚੁੱਕਿਆ ਹੈ ਕਿ ਭਗਵੰਤ ਮਾਨ ਤੇ ਉਹ ਇਕੋ ਸਾਈਕਲ ’ਤੇ ਪਿੰਡ ਤੋਂ ਸਕੂਲ ਜਾਇਆ ਕਰਦੇ ਸਨ। ਕਰਮਜੀਤ ਨੇ ਛੋਟੇ ਜਿਹੇ ਪਿੰਡ ’ਚੋਂ ਉੱਠ ਕੇ ਪੰਜਾਬੀ ਫਿਲਮਾਂ ਵਿਚ ਚੰਗਾ ਮੁਕਾਮ ਹਾਸਲ ਕੀਤਾ ਹੈ।

(For more Punjabi news apart from Lok Sabha Election 2024 AAP Punjab candidates list Karamjit Anmol news in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement